ਡਾ. ਤਪਿੰਦਰਜੋਤ ਕੌਸ਼ਲ ਨੇ ਸਿਵਲ ਸਰਜਨ ਬਰਨਾਲਾ ਵਜੋਂ ਚਾਰਜ ਸੰਭਾਲਿਆ

  • ਬਿਹਤਰ ਸਿਹਤ ਸੇਵਾਵਾਂ ਲਈ ਹਰ ਲੋੜੀਂਦਾ ਕਦਮ ਚੁੱਕਿਆ ਜਾਵੇਗਾ: ਡਾ. ਜੋਤੀ ਕੌਸ਼ਲ

ਬਰਨਾਲਾ, 24 ਸਤੰਬਰ 2024 : "ਸਿਹਤ ਵਿਭਾਗ ਦਾ ਮੁੱਖ ਮੰਤਵ ਹਰ ਵਰਗ ਦੇ ਵਿਅਕਤੀ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ, ਜਿਸ ਦੀ ਪੂਰਤੀ ਹਿੱਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਮੁਫਤ ਸਿਹਤ ਸਹੂਲਤਾਂ ਦੀ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣਾ ਅਤੇ ਸਮੇਂ ਸਿਰ ਪ੍ਰਦਾਨ ਕਰਨਾ ਸਾਡੀ ਅਹਿਮ ਤੇ ਮੁਢਲੀ ਜ਼ਿੰਮੇਵਾਰੀ ਹੈ” ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ  ਡਾ. ਤਪਿੰਦਰਜੋਤ ਕੌਸ਼ਲ ਨੇ ਕਾਰਜਕਾਰੀ ਸਿਵਲ ਸਰਜਨ ਬਰਨਾਲਾ ਦਾ ਕਾਰਜ ਸੰਭਾਲਣ ਮੌਕੇ ਕੀਤਾ। ਡਾ. ਤਪਿੰਦਰਜੋਤ ਕੌਸ਼ਲ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ, ਜਨਨੀ ਸ਼ਿਸ਼ੂ ਸੁਰੱਖਿਆ ਕਾਰਿਆਕ੍ਰਮ, ਮੁੱਖ ਮੰਤਰੀ ਕੈਂਸਰ ਰਾਹਤ ਫੰਡ ਕੋਸ਼ ਯੋਜਨਾ, ਮੁਫਤ ਹੈਪਾਟਾਈਟਸ ਸੀ ਰਿਲੀਫ ਫੰਡ ਯੋਜਨਾ, ਬੱਚਿਆ ਅਤੇ ਗਰਭਵਤੀ ਔਰਤਾਂ ਦਾ ਮੁਫਤ ਟੀਕਾਕਰਨ ਸਮੇਤ ਕਈ ਹੋਰ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ, ਜਿਸ ਪ੍ਰਤੀ ਆਮ ਲੋਕਾਂ ਨੂੰ ਹੋਰ ਵੀ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਡਾ. ਪ੍ਰਵੇਸ਼ ਕੁਮਾਰ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ, ਡਾ. ਗੁਰਮਿੰਦਰ ਔਜਲਾ ਡੀ.ਐਮ.ਸੀ., ਡਾ. ਗੁਰਬਿੰਦਰ ਕੌਰ ਜ਼ਿਲ੍ਹਾ ਟੀਕਾਕਰਨ ਅਫਸਰ, ਡਾ. ਜਸਪ੍ਰੀਤ ਸਿੰਘ ਜ਼ਿਲ੍ਹਾ ਸਿਹਤ ਅਫਸਰ ਅਤੇ ਸਿਵਲ ਸਰਜਨ ਦਫਤਰ ਬਰਨਾਲਾ ਦੇ ਸਮੂਹ  ਸਟਾਫ ਵੱ