ਹਰ ਸ਼ੁੱਕਰਵਾਰ ਜਮ੍ਹਾ ਕੀਤੇ ਹੋਏ ਪਾਣੀ ਦੇ ਸਰੋਤਾਂ ਨੂੰ ਖਾਲੀ ਕਰਕੇ ਮਨਾਇਆ ਜਾਵੇ ਡਰਾਈ ਡੇ : ਸਿਵਲ ਸਰਜਨ

  • ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਪਾਣੀ ਜਮ੍ਹਾ ਨਾ ਹੋਣ ਦਿੱਤਾ ਜਾਵੇ .- ਜਿਲਾ ਸਿਹਤ ਅਫਸਰ

ਸ੍ਰੀ ਮੁਕਤਸਰ ਸਾਹਿਬ 9 ਜੂਨ : ਨੈਸ਼ਨਲ ਵੈਕਟਰ ਬੋਰਨ ਡਜ਼ੀਜ਼ ਕੰਟਰੋਲ ਪ੍ਰੋਗਾਰਮ ਅਧੀਨ ਡੇਂਗੂ ਮਲੇਰੀਆ ਦੀ ਬੀਮਾਰੀ ਦੇ ਫੈਲਣ ਤੋਂ ਬਚਾਅ ਲਈ ਸਿਹਤ ਵਿਭਾਗ ਵਲੋਂ  ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧ ਵਿੱਚ ਡਾ. ਰੰਜੂ ਸਿੰਗਲਾ ਸਿਵਿਲ ਸਰਜਨ ਨੇ ਦੱਸਿਆ ਕਿ ਬੀਤੇ ਦਿਨੀ ਹੋਈ ਬਰਸਾਤ ਕਾਰਨ ਡੇਂਗੂ ਅਤੇ ਮਲੇਰੀਆ ਦਾ ਖਤਰਾ ਵਧ ਗਿਆ, ਇਸ ਲਈ ਸਾਨੂੰ ਕਿਸੇ ਜਗ੍ਹਾ ਵਿੱਚ ਬਰਸਾਤੀ ਪਾਣੀ ਜਮ੍ਹਾ ਨਹੀਂ ਹੋਣ ਦੇਣਾ ਚਾਹੀਦਾ ਤਾਂ ਜੋ ਮੱਛਰ ਦੇ ਪੈਦਾਇਸ਼ ਨੂੰ ਰੋਕਿਆ ਜਾ ਸਕੇ ।ਉਨ੍ਹਾ ਦੱਸਿਆ ਕਿ ਸ਼ੁੱਕਰਵਾਰ ਡਰਾਈ ਡੇ ਮੌਕੇ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਐਮ.ਐਲ.ਏ. ਸ. ਜਗਦੀਪ ਸਿੰਘ ਕਾਕਾ ਬਰਾੜ ਦੀ ਰਿਹਾਇਸ਼, ਦਫਤਰ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਦਫਤਰ ਵਿਚ ਸਿਹਤ ਵਿਭਾਗ ਦੀ ਟੀਮ ਵਲੋਂ ਪਾਣੀ ਦੀਆਂ ਟੈਂਕੀਆਂ,ਕੂਲ਼ਰ,ਗਮਲਿਆਂ, ਹੋਰ ਪਾਣੀ ਇਕੱਠਾ ਹੋਣ ਦੇ ਸਰੋਤ ਆਦਿ ਚੈਕ ਕਰਕੇ ਜਮ੍ਹਾ ਹੋਏ ਪਾਣੀ ਦੇ ਸਰੋਤਾਂ ਨੂੰ ਖਾਲੀ ਕਰਵਾਇਆ ਗਿਆ ਅਤੇ ਖੜ੍ਹੇ ਪਾਣੀ ਵਿੱਚ ਐਂਟੀ ਲਾਰਵੇ ਦਾ ਸਪਰੇ ਕੀਤਾ ਗਿਆ। ਇਸ ਸਮੇਂ ਜਿਲ੍ਹਾ  ਹੈਲਥ ਇੰਸਪੈਕਟਰ ਭਗਵਾਨ ਦਾਸ ਵੀ ਟੀਮਾਂ ਨਾਲ ਮੌਜੂਦ ਰਹੇ ਅਤੇ ਉਨ੍ਹਾ ਇਸ ਮੌਕੇ ਆਮ ਲੋਕਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੇਂਗੂ ਦਾ ਮੱਛਰ ਇਕ ਹਫਤੇ ਤੋਂ ਵੱਧ ਜਮ੍ਹਾ ਹੋਏ ਸਾਫ ਪਾਣੀ ਵਿਚ ਪਨਪਦਾ ਹੈ, ਮੱਛਰ ਦੀਆਂ ਤਿੰਨ ਸਟੇਜਾਂ ਅੰਡਾ,ਲਾਰਵਾ ਅਤੇ ਪਿਊਪਾ ਪਾਣੀ ਵਿਚ ਹੁੰਦੀਆਂ ਹਨ ਤੇ ਇਸ ਦਾ ਜੀਵਨ ਕਾਲ ਇਕ ਹਫਤੇ ਦਾ ਹੁੰਦਾ ਹੈ। ਉਨ੍ਹਾ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਨੂੰ ਹਰ ਹਫਤੇ ਸ਼ੁੱਕਰਵਾਰ ਡਰਾਈ ਡੇ ਦੇ ਤੌਰ ਤੇ ਮਨਾਉਣਾ ਚਾਹੀਦਾ ਹੈ ਅਤੇ ਇਸ ਦਿਨ  ਜਮ੍ਹਾ ਕੀਤੇ ਹੋਏ ਪਾਣੀ ਦੇ ਸਰੋਤਾਂ ਨੂੰ ਇਕ ਵਾਰ ਖਾਲੀ ਕਰਕੇ ਸੁਕਾਉਣਾ ਚਾਹੀਦਾ ਹੈ ਪਾਣੀ ਇਕੱਠਾ ਨਹੀ ਹੋਣ ਦੇਣਾ ਚਾਹੀਦਾ ਹੈ, ਉਨ੍ਹਾ ਦੱਸਿਆ ਬੁਖਾਰ ਹੋਣ ਦੀ ਸੂਰਤ ਵਿਚ ਨੇੜੇ ਸਰਕਾਰੀ ਸਿਹਤ ਸੰਸਥਾ ਵਿਚ ਜਾਣਾ ਚਾਹੀਦਾ ਹੈ, ਸਰਕਾਰੀ ਹਸਪਤਾਲਾਂ ਵਿਚ ਡੇਂਗੂ ਅਤੇ ਮਲੇਰੀਆ ਦੇ ਟੈਸਟ ਅਤੇ ਇਲਾਜ ਮੁਫਤ ਕੀਤਾ ਜਾਂਦਾ ਹੈ।ਇਸ ਮੌਕੇ ਸਿਹਤ ਵਰਕਰ ਹੁਸ਼ਿਆਰ ਸਿੰਘ, ਬਲਵਿੰਦਰ ਸਿੰਘ ਅਤੇ ਬ੍ਰੀਡਿੰਗ ਚੈਕਰ ਹਾਜ਼ਰ ਸਨ।