ਬਾਬਾ ਸ਼ੇਖ ਫਰੀਦ ਜੀ ਦਾ ਆਗਮਨ ਪੂਰਬ ਸਬੰਧੀ 23 ਸਤੰਬਰ ਨੂੰ ਸਰਕਾਰੀ ਦਫਤਰਾਂ ਅਤੇ ਸਿੱਖਿਆ ਸੰਸਥਾਵਾਂ ਵਿੱਚ ਰਹੇਗੀ ਛੁੱਟੀ : ਡੀ.ਸੀ

ਫਰੀਦਕੋਟ 22 ਸਤੰਬਰ : ਡਿਪਟੀ ਕਮਿਸ਼ਨਰ ਕਮ ਜ਼ਿਲਾ ਮੈਜਿਸਟਰੇਟ ਫਰੀਦਕੋਟ ਸ਼੍ਰੀ ਵਿਨਿਤ ਕੁਮਾਰ , ਆਈ.ਏ.ਐਸ. ਵਲੋਂ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ-2023 ਦੇ ਮੌਕੇ ਤੇ 23 ਸਤੰਬਰ 2023 (ਸ਼ਨੀਵਾਰ) ਨੂੰ   ਜਿਲਾ ਫਰੀਦਕੋਟ ਵਿੱਚ ਸਮੂਹ ਸਰਕਾਰੀ ਦਫ਼ਤਰਾਂ ਅਤੇ ਸਿੱਖਿਆ ਸੰਸਥਾਵਾਂ ਆਦਿ ਵਿੱਚ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ।