ਰਦ ਰੁੱਤ ਤੇ ਧੁੰਦ ਜਿਆਦਾ ਹੋਣ ਕਾਰਨ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ

  • ਜ਼ਿਲ੍ਹੇ ਦੇ ਸੇਵਾ ਕੇਂਦਰਾਂ ਦਾ ਸਮਾਂ 31 ਜਨਵਰੀ ਤੱਕ ਸਵੇਰੇ 10:00 ਵਜੇ ਤੋਂ ਸ਼ਾਮ 04:30 ਵਜੇ ਤੱਕ ਕੀਤਾ

ਫ਼ਤਹਿਗੜ੍ਹ ਸਾਹਿਬ, 04 ਜਨਵਰੀ : ਸੂਬੇ ਵਿੱਚ ਪੈ ਰਹੀ ਸਰਦੀ ਅਤੇ ਵਧੇਰੇ ਧੁੰਦ ਨੂੰ ਮੱਦੇ ਨਜ਼ਰ ਰੱਖਦਿਆਂ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਸਮਾਂ ਤਬਦੀਲ ਕੀਤਾ ਗਿਆ ਹੈ ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਆਉਂਦੀ 31 ਜਨਵਰੀ ਤੱਕ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 10:00 ਵਜੇ ਤੋਂ ਸ਼ਾਮ 04:30 ਵਜੇ ਤੱਕ ਦਾ ਕੀਤਾ ਗਿਆ ਹੈ। ਉਨ੍ਹਾਂ ਹੋਰ ਦੱਸਿਆ ਕਿ ਸੇਵਾ ਕੇਂਦਰ ਪਹਿਲਾਂ ਵਾਂਗ ਹੀ ਪੂਰੇ ਹਫਤੇ ਇਸੇ ਸਮੇਂ ਅਨੁਸਾਰ ਸੇਵਾਵਾਂ ਪ੍ਰਦਾਨ ਕਰਨਗੇ। ਇਸ ਸਬੰਧੀ ਸੇਵਾ ਕੇਂਦਰਾਂ ਦੇ ਜ਼ਿਲ੍ਹਾ ਮੈਨੇਜਰ ਨੂੰ ਵੀ ਸੂਚਿਤ ਕੀਤਾ ਜਾ ਚੁੱਕਾ ਹੈ ਤਾਂ ਜੋ ਆਮ ਲੋਕ ਧੁੰਦ ਅਤੇ ਸਰਦੀ ਕਾਰਨ ਨਵੇਂ ਸਮੇਂ ਅਨੁਸਾਰ ਸੇਵਾ ਕੇਂਦਰਾਂ ਨਾਲ ਸਬੰਧਤ ਸੁਵਿਧਾਵਾਂ ਦਾ ਲਾਭ ਉਠਾ ਸਕਣ।