ਝੋਨੇ ਦੇ ਸੀਜ਼ਨ ਦੌਰਾਨ ਮੰਡੀਆਂ ਵਿੱਚ ਕਿਸਾਨਾਂ ਅਤੇ ਆੜਤੀਆਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ : ਚੇਅਰਮੈਨ  

ਫਰੀਦਕੋਟ 22 ਅਗਸਤ : ਝੋਨੇ ਦੇ ਸੀਜ਼ਨ ਵਿੱਚ ਆੜਤੀਆ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਫਰੀਦਕੋਟ ਦੇ ਨਵ ਨਿਯੁਕਤ ਚੇਅਰਮੈਨ ਅਮਨਦੀਪ ਸਿੰਘ ਖਾਲਸਾ ਨੇ ਮੰਡੀਆਂ ਦਾ ਦੌਰਾ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਸੰਬੰਧਿਤ ਅਧਿਕਾਰੀਆਂ ਨੂੰ ਪਹਿਲਾਂ ਹੀ ਪਿੰਡਾਂ ਦੀਆਂ ਮੰਡੀਆਂ ਦੇ ਪੁਖਤਾ ਇੰਤਜ਼ਾਮ ਕਰਨ ਲਈ ਕਿਹਾ ਗਿਆ ਹੈ ਤਾਂ ਕਿ ਸੀਜ਼ਨ ਦੇ ਨੇੜੇ ਆ ਕੇ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਪੱਖੀਕਲਾਂ,ਭਾਗਥਲਾ,ਪਹਿਲੂਵਾਲਾ, ਆਦਿ ਪਿੰਡਾਂ ਦਾ ਦੌਰਾ ਕਰਦਿਆਂ ਕਿਸਾਨ ਭਰਾਵਾਂ ਅਤੇ ਪਾਰਟੀ ਵਰਕਰਾਂ ਨੂੰ ਮਿਲ ਕੇ ਸਮੱਸਿਆਵਾਂ ਸੁਣੀਆਂ ਤੇ ਵਿਸ਼ਵਾਸ ਦਵਾਇਆ ਕਿ ਸਾਰੀਆਂ ਸਮੱਸਿਆਵਾਂ ਦੇ ਜਲਦੀ ਹੱਲ ਦਾ ਭਰੋਸਾ ਦਿੱਤਾ। ਇਸ ਮੌਕੇ ਸਿਮਰ ਪੱਖੀ ਅਤੇ ਬਲਜੀਤ ਸਿੰਘ ਭਾਗਥਲਾ ਨੇ ਚੇਅਰਮੈਨ ਮਾਰਕੀਟ ਕਮੇਟੀ ਅਤੇ ਸਕੱਤਰ ਮਾਰਕੀਟ ਕਮੇਟੀ  ਫਰੀਦਕੋਟ ਤੋਂ ਮੰਗ ਕੀਤੀ ਹੈ ਕਿ ਦਾਣਾ ਮੰਡੀ ਦੇ ਚੌਫੇਰੇ ਸੜਕ ਬਣਾਈ ਜਾਵੇ ਅਤੇ ਮੰਡੀ ਦੇ ਮੱਥੇ ਪੱਕੇ ਕੀਤੇ ਜਾਣ ਅਤੇ ਮੰਡੀਆਂ ਵਿੱਚ ਬਣੇ ਛੈਡਾਂ ਥੱਲੇ ਬੈਠਣ ਲਈ ਥੜ੍ਹੀਆਂ ਬਣਾਈਆਂ ਜਾਣ। ਸੈਕਟਰੀ ਗੁਰਦੀਪ ਸਿੰਘ ਬਰਾੜ ਨੇ ਕਿਹਾ ਹੈ ਕਿ ਝੋਨੇ ਦੇ ਸੀਜ਼ਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।