ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਿਰਧ ਨਾਗਰਿਕਾਂ ਦੀ ਭਾਰਤ ਦੇ ਲੋਕਤੰਤਰ ਵਿੱਚ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹੇ ਦੇ 100 ਸਾਲਾਂ ਜਾਂ ਵੱਧ ਉਮਰ ਦੇ ਕਰੀਬ 45 ਬਿਰਧ ਵੋਟਰਾਂ ਦਾ ਘਰ ਘਰ ਜਾ ਕੇ ਕੀਤਾ ਸਨਮਾਨ

  • ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬਿਰਧ ਵੋਟਰਾਂ ਦਾ ਕੀਤਾ ਜਾਵੇਗਾ ਸਨਮਾਨ
  • ਜ਼ਿਲ੍ਹੇ ਵਿੱਚ ਕੁਲ 3,20,830 ਵੋਟਰ ਰਜਿਸਟਰ ਅਤੇ ਜਿਨ੍ਹਾਂ ਵਿੱਚੋਂ ਕਰੀਬ 80 ਸਾਲ ਤੋਂ ਵੱਧ ਉਮਰ ਦੇ 6820 ਅਤੇ 100 ਸਾਲ ਜਾ ਇਸ ਤੋਂ ਵੱਧ ਉਮਰ ਦੇ ਕਰੀਬ 45 ਵੋਟਰ ਰਜਿਸਟਰ

ਮਾਲੇਰਕੋਟਲਾ 02 ਅਕਤੂਬਰ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ  ਬਿਰਧ ਨਾਗਰਿਕਾਂ ਨੂੰ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਮੌਕੇ ਉਨ੍ਹਾਂ ਦੀ ਭਾਰਤ ਦੇ ਲੋਕਤੰਤਰ ਵਿੱਚ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਅੱਜ ਜ਼ਿਲ੍ਹਾ ਚੋਣ ਅਫ਼ਸਰ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਦੀ ਅਗਵਾਈ ਵਿੱਚ ਯੁਵਾ ਵਰਗ ਦੇ ਵਿਅਕਤੀਆਂ ਨੂੰ ਭਾਰਤ ਦੇ ਵਿਸ਼ਾਲ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਉਨ੍ਹਾਂ ਦੀ 100 ਪ੍ਰਤੀਸ਼ਤ ਭਾਗੀਦਾਰੀ ਯਕੀਨੀ ਬਣਾਉਣ ਸਬੰਧੀ ਪ੍ਰੇਰਿਤ ਕਰਨ ਲਈ ਜ਼ਿਲ੍ਹੇ ਦੇ ਕਰੀਬ 45 ਬਿਰਧ ( ਵੋਟਰ, ਜਿਨ੍ਹਾਂ ਦੀ ਉਮਰ 100 ਸਾਲ ਜਾਂ ਉਸ ਤੋਂ ਵੱਧ ਹੈ ) ਨੂੰ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਨਿਯੁਕਤ ਕੀਤੇ ਗਏ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, ਸੁਪਰਵਾਈਜ਼ਰ ਅਤੇ ਬੂਥ ਲੈਵਲ ਅਫ਼ਸਰਾਂ ਵੱਲੋਂ  ਘਰ ਘਰ ਜਾ ਕੇ ਸਨਮਾਨਿਤ ਕੀਤਾ ਗਿਆ। ਜ਼ਿਲ੍ਹੇ ਵਿੱਚ ਹੁਣ ਤੱਕ ਕੁਲ 3,20,830 ਵੋਟਰ ਰਜਿਸਟਰ ਹਨ ਜਿਨ੍ਹਾਂ ਵਿੱਚੋਂ ਵਿਧਾਨ ਸਭਾ ਹੱਲ 105 ਮਾਲੇਰਕੋਟਲਾ ਵਿਖੇ 1,57,351 ਅਤੇ ਵਿਧਾਨ ਸਭਾ ਹਲਕਾ -106 ਅਮਰਗੜ੍ਹ ਵਿਖੇ 1,63,479 ਵੋਟਰ ਰਜਿਸਟਰ ਹਨ  । ਜਿਨ੍ਹਾਂ ਵਿੱਚ  ਕਰੀਬ ਵਿੱਚ 80 ਸਾਲ ਤੋਂ ਵੱਧ ਉਮਰ ਦੇ ਕਰੀਬ 6820 ਵੋਟਰ ਹਨ  ਅਤੇ 100 ਸਾਲ ਜਾਂ ਇਸ ਤੋਂ ਵੀ ਵੱਧ ਉਮਰ ਦੇ 45 ਵੋਟਰ ਹਨ ।  ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਜ਼ਿਲ੍ਹੇ ਦੇ ਸਮੂਹ ਬਜ਼ੁਰਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਕਿ ਉਹ ਭਾਰਤ ਚੋਣ ਕਮਿਸ਼ਨ ਵੱਲੋਂ ਕੀਤੇ ਗਏ ਇਸ ਉਪਰਾਲੇ ਦਾ ਸਨਮਾਨ ਕਰਦੇ ਹੋਏ ਭਾਰਤ ਦੇ ਮਹਾਨ ਲੋਕਤੰਤਰ ਵਿੱਚ ਆਪਣੀ ਭਾਗੀਦਾਰੀ ਕਾਇਮ ਰੱਖਣ ਅਤੇ ਜ਼ਿਲ੍ਹੇ ਦੇ ਸਮੂਹ ਯੁਵਾ ਵਰਗ ਦੇ ਵਿਅਕਤੀਆਂ ਨੂੰ ਬਤੌਰ ਵੋਟਰ ਰਜਿਸਟਰ ਹੋਣ ਅਤੇ ਆਗਾਮੀ ਚੋਣਾਂ ਵਿੱਚ ਆਪਣੀ ਵੋਟ ਦਾ ਆਪਣੀ ਸਮਝ ਅਨੁਸਾਰ ਲਾਜ਼ਮੀ ਇਸਤੇਮਾਲ ਕਰਨ ਲਈ ਪ੍ਰੇਰਿਤ ਕਰਨ । ਉਨ੍ਹਾਂ ਹੋਰ ਕਿਹਾ ਕਿ ਉਹ ਆਪਣੇ ਰਿਸ਼ਤੇਦਾਰਾਂ , ਸਕੇ ਸੰਬੰਧੀਆਂ ਅਤੇ ਹੋਰ ਯੋਗ ਨੌਜਵਾਨਾਂ ਨੂੰ ਆਪਣੀ ਵੋਟ ਬਣਾਉਣ ਅਤੇ ਇਸ ਦੇ ਇਸਤੇਮਾਲ ਨੂੰ ਯਕੀਨੀ ਬਣਾਉਣ ਲਈ ਪ੍ਰੇਰਿਤ ਕਰਨ । ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਯੋਗ ਵੋਟਰਾਂ ਦੀ 100ਫ਼ੀਸਦੀ ਭਾਗੀਦਾਰੀ ਤੇ ਨਿਰਭਰ ਕਰਦੀ ਹੈ। ਇਸ ਮੌਕੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਵਿਧਾਨ ਸਭਾ ਹਲਕਾ 105 ਮਾਲੇਰਕੋਟਲਾ -ਕਮ-ਬੀ.ਡੀ.ਪੀ.ਓ ਮਾਲੇਰਕੋਟਲਾ ਸੀ੍ਮਤੀ ਬਬਲਜੀਤ ਕੌਰ ਨੇ  ‌ਸਬੰਧਤ ਬੂਥਾਂ ਦੇ ਸੁਪਰਵਾਈਜ਼ਰ ਅਤੇ ਬੀ.ਐਲ.ਓਜ ਨਾਲ ਘਰ ਘਰ ਜਾ ਕੇ ਉਮਰ 100 ਸਾਲ ਜਾਂ ਉਸ ਤੋਂ ਵੱਧ ਉਮਰ ਦੇ ਵੋਟਰਾਂ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ।