ਡਿਪਟੀ ਕਮਿਸ਼ਨਰ ਵੱਲੋਂ ਵੱਡੀ ਤੇ ਛੋਟੀ ਨਦੀ ਦੇ ਨਵੀਨੀਕਰਨ ਤੇ ਸੁੰਦਰੀਕਰਨ ਪ੍ਰਾਜੈਕਟ ਦਾ ਮੁਲੰਕਣ

  • ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪ੍ਰਾਜੈਕਟ 'ਚ ਤੇਜੀ ਲਿਆਂਦੀ ਜਾਵੇ-ਸਾਕਸ਼ੀ ਸਾਹਨੀ

ਪਟਿਆਲਾ, 23 ਜੂਨ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਦੀ ਛੋਟੀ ਨਦੀ ਅਤੇ ਵੱਡੀ ਨਦੀ ਦੀ ਪੁਨਰ ਸੁਰਜੀਤੀ ਲਈ ਸੁੰਦਰੀਕਰਨ ਅਤੇ ਨਵੀਨੀਕਰਨ ਪ੍ਰਾਜੈਕਟ ਦਾ ਮੁਲੰਕਣ ਕਰਨ ਲਈ ਸਬੰਧਤ ਅਧਿਕਾਰੀਆਂ ਨਾਲ ਬੈਠਕ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉਂਦਿਆਂ ਹਦਾਇਤ ਕੀਤੀ ਕਿ ਆਪਸੀ ਤਾਲਮੇਲ ਨਾਲ ਪ੍ਰਾਜੈਕਟ ਦੇ ਕੰਮ ਵਿੱਚ ਤੇਜੀ ਲਿਆਂਦੀ ਜਾਵੇ। ਸਾਕਸ਼ੀ ਸਾਹਨੀ ਨੇ ਸਬੰਧਤ ਅਧਿਕਾਰੀਆਂ ਤੋਂ ਕੰਮ ਦੀ ਪ੍ਰਗਤੀ ਬਾਰੇ ਜਾਣਕਾਰੀ ਲੈਂਦਿਆਂ ਕਿਹਾ ਕਿ ਪਟਿਆਲਾ ਦੀ ਛੋਟੀ ਨਦੀ ਅਤੇ ਵੱਡੀ ਨਦੀ ਦੀ ਪੁਨਰਸੁਰਜੀਤੀ ਕਰਕੇ ਇਸਦੇ ਨਵੀਨੀਕਰਨ ਤੇ ਸੁੰਦਰੀਕਰਨ ਨਾਲ ਇੱਕ ਸੈਰਗਾਹ ਵਜੋਂ ਵਿਕਸਤ ਕਰਨਾ, ਪੰਜਾਬ ਸਰਕਾਰ ਦਾ ਇੱਕ ਅਹਿਮ ਪ੍ਰਾਜੈਕਟ ਹੈ, ਜਿਸ ਲਈ ਇਸ ਵਿੱਚ ਕਿਸੇ ਕਿਸਮ ਦੀ ਕੋਈ ਢਿੱਲ-ਮੱਠ ਨਾ ਵਰਤੀ ਜਾਵੇ। ਬੈਠਕ ਵਿੱਚ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉਪਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੁਰਪ੍ਰੀਤ ਸਿੰਘ ਥਿੰਦ, ਮੰਡਲ ਜੰਗਲੀ ਜੀਵ ਸੁਰੱਖਿਆ ਅਫ਼ਸਰ ਨੀਰਜ ਗੁਪਤਾ, ਵਣ ਮੰਡਲ ਅਫ਼ਸਰ ਵਿੱਦਿਆ ਸਾਗਰੀ, ਪੀ.ਡੀ.ਏ ਦੇ ਵਧੀਕ ਪ੍ਰਸ਼ਾਸਕ ਮਨਜੀਤ ਸਿੰਘ ਚੀਮਾ, ਕਾਰਜ ਸਾਧਕ ਅਫ਼ਸਰ ਪੀ.ਡੀ.ਏ ਦੀਪਜੋਤ ਕੌਰ ਸਮੇਤ ਪੀ.ਡੀ.ਏ., ਜਲ ਨਿਕਾਸ ਵਿਭਾਗ, ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ, ਸਿੰਜਾਈ ਅਤੇ ਪੰਜਾਬ ਰਾਜ ਬਿਜਲੀ ਨਿਗਮ ਦੇ ਅਧਿਕਾਰੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਨਦੀਆਂ ਸ਼ਹਿਰ 'ਚੋਂ ਮੁੱਖ ਨਿਕਾਸੀ ਨਦੀਆਂ ਹਨ ਅਤੇ ਮਾਨਸੂਨ ਦੇ ਸੀਜਨ 'ਚ ਇਨ੍ਹਾਂ 'ਚ ਰੁਕਾਵਟਾਂ ਪੈਦਾ ਹੋਣ ਕਰਕੇ ਹੜ੍ਹਾਂ ਦਾ ਵੀ ਖ਼ਤਰਾ ਬਣ ਜਾਂਦਾ ਹੈ ਪਰੰਤੂ 164 ਕਰੋੜ ਰੁਪਏ ਦੀ ਲਾਗਤ ਇਨ੍ਹਾਂ ਦੇ ਚੈਨੇਲਾਈਜੇਸ਼ਨ, ਕੰਕਰੀਟ ਲਾਈਨਿੰਗ, ਸੁੰਦਰੀਕਰਨ ਤੇ ਨਵੀਨੀਕਰਨ ਦੇ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਜਲ ਨਿਕਾਸ ਠੀਕ ਹੋਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਉਪਰ ਐਸ.ਟੀ.ਪੀ., ਚੈਕ ਡੈਮ, ਹਾਈ ਲੈਵਲ ਬਰਿੱਜ਼, ਸੈਰਤੇ ਸਾਇਕਲਿੰਗ ਲਈਟਰੈਕ ਬਣਨ ਨਾਲ ਤੇ ਇਨ੍ਹਾਂ ਨਦੀਆਂ ਦੇ ਸੁੰਦਰੀਕਰਨ ਤੇ ਨਵੀਨੀਕਰਨ ਨਾਲ ਇਹਨਦੀਆਂ ਵਾਤਾਵਰਣ ਦੀ ਸ਼ੁੱਧਤਾ ਲਈਮਦਦਗਾਰ ਵੀ ਸਾਬਤ ਹੋਣਗੀਆਂ। ਇਨ੍ਹਾਂ ਨਦੀਆਂ ਦੁਆਲੇ ਗੰਦਗੀ ਕਰਕੇ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਵੀਛੁਟਕਾਰਾ ਮਿਲੇਗਾ ਅਤੇ ਧਰਤੀ ਹੇਠਲਾ ਪਾਣੀ ਵੀ ਰੀਚਾਰਜ ਹੋਵੇਗਾ। ਇਸ ਤਰ੍ਹਾਂ ਸ਼ਹਿਰ ਦੀਆਂ ਦੋਵੇਂ ਅਹਿਮਨਦੀਆਂ ਦਾ ਇਹ ਪ੍ਰਾਜੈਕਟ ਪਟਿਆਲਾ ਦੇ ਵਿਕਾਸ ਲਈ ਅਹਿਮ ਸਾਬਤ ਹੋਵੇਗਾ।