ਹਰੇਕ ਸਿਹਤਮੰਦ ਵਿਅਕਤੀ ਨੂੰ ਕਰਨਾ ਚਾਹੀਦਾ ਹੈ ਖੂਨਦਾਨ: ਵਿਧਾਇਕ ਰੁਪਿੰਦਰ ਸਿੰਘ ਹੈਪੀ 

  • ਬਲੱਡ ਡੋਨਰਜ਼ ਸੁਸਾਇਟੀ ਵੱਲੋਂ ਜ਼ਿਲ੍ਹਾ ਪੁਲਿਸ ਦੇ ਸਹਿਯੋਗ ਨਾਲ ਅਗਰਵਾਲ ਧਰਮਸ਼ਾਲਾ ਵਿਖੇ  ਖੂਨਦਾਨ ਕੈਂਪ

ਫ਼ਤਹਿਗੜ੍ਹ ਸਾਹਿਬ/ ਬੱਸੀ ਪਠਾਣਾਂ, 24 ਅਗਸਤ : ਖੂਨਦਾਨ ਮਹਾਂਦਾਨ ਹੈ, ਇਸ ਲਈ ਹਰੇਕ ਸਿਹਤਮੰਦ ਵਿਅਕਤੀ ਨੂੰ ਖੂਨਦਾਨ ਕਰਨਾ ਚਾਹੀਦਾ ਹੈ, ਜਿਸ ਨਾਲ ਕਈ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ। ਇਹ ਪ੍ਰਗਟਾਵਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਬਲੱਡ ਡੋਨਰਜ਼ ਸੁਸਾਇਟੀ ਵੱਲੋਂ ਜ਼ਿਲ੍ਹਾ ਪੁਲਿਸ ਦੇ ਸਹਿਯੋਗ ਨਾਲ ਅਗਰਵਾਲ ਧਰਮਸ਼ਾਲਾ, ਬਸੀ ਪਠਾਣਾਂ ਵਿਖੇ ਲਾਏ ਖੂਨਦਾਨ ਕੈਂਪ ਵਿੱਚ ਸ਼ਮੂਲੀਅਤ ਕਰਦਿਆਂ ਕੀਤਾ। ਇਸ ਮੌਕੇ ਉਹਨਾਂ ਨੇ ਖੂਨਦਾਨ ਕਰਨ ਵਾਲਿਆਂ ਦੀ ਹੌਸਲਾ ਅਫਜ਼ਾਈ ਵੀ ਕੀਤੀ। ਖੂਨਦਾਨ ਕੈਂਪ ਦੌਰਾਨ ਉਹਨਾਂ ਕਿਹਾ ਕਿ ਅੱਜ ਦੇ ਭੱਜ ਦੌੜ ਦੇ ਦੌਰ ਵਿੱਚ ਰੋਜ਼ਾਨਾ ਹੀ ਹਾਦਸੇ ਵਾਪਰਦੇ ਰਹਿੰਦੇ ਹਨ , ਜਿਨ੍ਹਾਂ ਵਿੱਚ ਗੰਭੀਰ ਰੂਪ ਵਿੱਚ ਜਖਮੀ ਹੋਏ ਵਿਅਕਤੀਆਂ ਨੂੰ ਸਿਰਫ ਖੂਨਦਾਨ ਰਾਹੀਂ ਹੀ ਬਚਾਇਆ ਜਾ ਸਕਦਾ ਹੈ| ਉਨ੍ਹਾਂ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਉਹ ਮੋਹਰੀ ਹੋ ਕੇ ਖੂਨਦਾਨ ਕਰਨ। ਇਸ ਨਾਲ ਉਨ੍ਹਾਂ ਦੀ ਸਿਹਤ ਤੇ ਕੋਈ ਮਾੜਾ ਅਸਰ ਨਹੀਂ ਪਵੇਗਾ ਅਤੇ ਖੂਨਦਾਨ ਨਾਲ ਅਨੇਕਾਂ ਅਨਮੋਲ ਮਨੁੱਖੀ ਜਾਨਾਂ ਬਚਾਈਆਂ ਜਾ ਸਕਣਗੀਆਂ। ਉਨ੍ਹਾਂ ਨੇ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਮਾਨਵਤਾ ਦੀ ਭਲਾਈ ਵਾਲੇ ਇਸ ਕੰਮ ਵਿੱਚ ਉਹ ਵੱਧ ਤੋਂ ਵੱਧ ਖੂਨਦਾਨ ਕੈਂਪ ਲਗਾਉਣ ਤਾਂ ਜੋ ਖੂਨ ਦੀ ਘਾਟ ਕਾਰਨ ਕੋਈ ਅਨਮੋਲ ਮਨੁੱਖੀ ਜਾਨ ਨਾ ਜਾ ਸਕੇ। ਇਸ ਮੌਕੇ ਕੌਂਸਲਰ ਰਾਜ ਪੂਰੀ, ਇੰਦਰਜੀਤ ਸਿੰਘ ਜ਼ਿਲ੍ਹਾ ਇੰਚਾਰਜ ਸ਼ੋਸ਼ਲ ਮੀਡੀਆ,ਪਰਮਜੀਤ ਸਿੰਘ ਲਾਲੀ, ਮਿੰਟੂ ਬਾਜਵਾ, ਅੰਮ੍ਰਿਤਪਾਲ ਬਾਜਵਾ, ਸੁੱਖੀ ਬੈਦਵਾਣ, ਰਸ਼ਵਿੰਦਰ ਸਿੰਘ ,ਐਸ. ਐਚ. ਓ. ਹਰਵਿੰਦਰ ਸਿੰਘ, ਸਿਟੀ ਇੰਚਾਰਜ ਮੇਜਰ ਸਿੰਘ ਸਮੇਤ ਵੱਖ ਵੱਖ ਸ਼ਖ਼ਸੀਅਤਾਂ ਹਾਜ਼ਰ ਸਨ।