ਹਰ ਧਰਮ ਮਿਲਜੁਲ ਕੇ ਰਹਿਣ ਦੀ ਦਿੰਦਾ ਹੈ ਸਿੱਖਿਆ : ਸਪੀਕਰ ਸੰਧਵਾਂ

ਫਰੀਦਕੋਟ 22 ਅਪ੍ਰੈਲ : ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੁਕੱਦਸ ਦਿਹਾੜੇ ਈਦ ਮੌਕੇ ਮੁਸਲਿਮ ਭਰਾਵਾਂ ਨੂੰ ਕੋਟਕਪੂਰਾ ਅਤੇ ਫਰੀਦਕੋਟ ਦੀ ਈਦਗਾਹ ਵਿਖੇ ਜਾ ਕੇ ਮੁਬਾਰਕਬਾਦ ਦਿੱਤੀ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜਬੂਤ ਕਰਨ ਤੇ ਜ਼ੋਰ ਦਿੱਤਾ। ਇਸ ਦੌਰਾਨ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ। ਸਪੀਕਰ ਕੁਲਤਾਰ ਸਿੰਘ ਸੰਧਵਾਂ  ਨੇ ਈਦਗਾਹ ਵਿਖੇ ਮੁਸਲਿਮ ਭਰਾਵਾਂ ਨੂੰ ਈਦ ਦੀ ਮੁਬਾਰਕ ਬਾਅਦ ਦਿੰਦੇ ਹੋਏ ਕਿਹਾ ਕਿ ਹਰ ਧਰਮ ਸਾਨੂੰ ਆਪਸ ਵਿਚ ਮਿਲ ਜੁਲ ਕੇ ਰਹਿਣ ਦੀ ਸਿੱਖਿਆ ਦਿੰਦਾ ਹੈ। ਜਦੋਂ ਵੀ ਆਪਾਂ ਕਿਸੇ ਧਾਰਮਿਕ ਸਥਾਨ ਤੇ ਜਾਈਏ ਤਾਂ ਸਾਨੂੰ ਧਾਰਮਿਕ ਗ੍ਰੰਥਾਂ ਵਿੱਚੋਂ ਮਿਲੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਢਾਲਣਾ ਚਾਹੀਦਾ ਹੈ। ਹਰ ਧਰਮ ਦੇ ਵਿਚ ਮਨੁੱਖਤਾ ਨੂੰ ਆਪਸ ਦੇ ਵਿਚ ਮਿਲ ਜੁਲ ਕੇ ਰਹਿਣ ਦਾ ਸੰਦੇਸ਼ ਦਿੱਤਾ ਗਿਆ ਹੈ। ਇਸ ਦੌਰਾਨ ਵਿਧਾਇਕ  ਗੁਰਦਿੱਤ ਸਿੰਘ ਸੇਖੋਂ ਨੇ ਵੀ ਮੁਸਲਿਮ ਭਰਾਵਾਂ ਨੂੰ ਈਦ ਦੀ ਮੁਬਾਰਕਬਾਦ ਦਿੱਤੀ ਅਤੇ ਸਮੂਹ ਭਾਈਚਾਰੇ ਨੂੰ ਆਪਸ ਵਿਚ ਮਿਲ ਕੇ ਅੱਗੇ ਵਧਣ ਦੀ ਅਪੀਲ ਕੀਤੀ। ਇਸ ਮੌਕੇ ਤੇ ਪੀਆਰਓ ਮਨਪ੍ਰੀਤ ਸਿੰਘ ਧਾਲੀਵਾਲ ਤੋਂ ਇਲਾਵਾ ਹੋਰ ਮੁਸਲਿਮ ਭਾਈਚਾਰੇ ਦੇ ਨੁਮਾਇੰਦੇ ਵੀ  ਮੌਜੂਦ ਸਨ।