ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਦੀ ਮਾਤਾ ਸਮੇਤ ਪਰਿਵਾਰ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

ਤਪਾ, 8 ਅਪ੍ਰੈਲ : " ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਦੇ ਪਰਿਵਾਰ ਵੱਲੋਂ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਚੇਤਨਾ ਮਾਰਚ ਕੱਢਿਆ ਜਾਣਾ ਸੀ। ਇਹ ਚੇਤਨਾ ਮਾਰਚ ਉਨ੍ਹਾਂ ਵਲੋਂ ਅੰਮ੍ਰਿਤਪਾਲ ਨੂੰ ਪੰਜਾਬ ਦੀ ਜੇਲ੍ਹ ਵਿੱਚ ਲਿਆਉਣ ਨੂੰ ਲੈ ਕੇ ਕੀਤਾ ਜਾਣਾ ਸੀ ਪਰ ਉਸ ਤੋਂ ਪਹਿਲਾਂ ਹੀ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲੀਸ ਨੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ, ਚਾਚਾ ਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ 9 ਸਾਥੀ ਇਸ ਵੇਲੇ ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਪੁਲਿਸ ਡਿਪਟੀ ਕਮਿਸ਼ਨਰ ਆਲਮ ਵਿਜੇ ਸਿੰਘ ਨੇ ਐਤਵਾਰ ਨੂੰ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।