ਫਰੀਦਕੋਟ ਰੇਂਜ ਦੇ ਨਵੇਂ ਡੀਆਈਜੀ ਅਜੈ ਮਲੂਜਾ ਨੇ ਸੰਭਾਲਿਆ ਚਾਰਜ

ਫਰੀਦਕੋਟ, 18 ਜੁਲਾਈ : ਪੰਜਾਬ ਪੁਲਿਸ-ਪ੍ਰਸ਼ਾਸਨ ‘ਚ ਹੋਏ ਫੇਰਬਦਲ ਦੇ ਤਹਿਤ 2009 ਬੈਚ ਦੇ ਆਈਪੀਐਸ ਅਧਿਕਾਰੀ ਅਜੈ ਮਲੂਜਾ ਨੂੰ ਫਰੀਦਕੋਟ ਰੇਂਜ ਦਾ ਡੀਆਈਜੀ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੇ ਅੱਜ ਫਰੀਦਕੋਟ ਰੇਂਜ ਦੇ ਡੀਆਈਜੀ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦਾ ਸਵਾਗਤ ਐਸਐਸਪੀ ਹਰਜੀਤ ਸਿੰਘ, ਐਸਪੀ (ਐਚ) ਜਸਮੀਤ ਸਿੰਘ ਅਤੇ ਹੋਰ ਪੁਲੀਸ ਅਧਿਕਾਰੀਆਂ ਨੇ ਕੀਤਾ। ਇਸ ਮੌਕੇ ਉਨ੍ਹਾਂ ਨੂੰ ਪੁਲੀਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ਤੇ ਡੀਆਈਜੀ ਅਜੇ ਮਲੂਜਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਲੋਕਾਂ ਦੇ ਸਹਿਯੋਗ ਨਾਲ ਇਸ ‘ਤੇ ਕਾਬੂ ਪਾਇਆ ਜਾਵੇਗਾ। ਨਸ਼ੇ ਦੇ ਸੌਦਾਗਰਾਂ ਅਤੇ ਨਸ਼ੇੜੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ।