ਪਿੰਡ ਜ਼ੋੜਕੀ ਕੰਕਰਵਾਲੀ ਬਲਾਕ ਫਾਜ਼ਿਲਕਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ

  • ਝੋਨੇ ਦੀ ਸਿਧੀ ਬਿਜਾਈ ਅਤੇ ਪਰਾਲੀ ਦੀ ਸਾਂਭ—ਸੰਭਾਲ ਬਾਰੇ ਕਰਵਾਇਆ ਜਾਣੂੰ

ਫਾਜ਼ਿਲਕਾ, 12 ਜੂਨ : ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਡਾ. ਜੰਗੀਰ ਸਿੰਘ ਦੇ ਦਿਸ਼ਾ—ਨਿਰਦੇਸ਼ਾ ਅਤੇ ਬਲਾਕ ਖੇਤੀਬਾੜੀ ਅਫਸਰ ਡਾ. ਬਲਦੇਵ ਸਿੰਘ ਦੀ ਯੋਗ ਅਗਵਾਈ ਤਹਿਤ ਪਿੰਡ ਜ਼ੋੜਕੀ ਕੰਕਰਵਾਲੀ ਬਲਾਕ ਫਾਜ਼ਿਲਕਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਆਏ ਕਿਸਾਨਾਂ ਦਾ ਸਵਾਗਤ ਕਰਦਿਆਂ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਤਰਸੇਮ ਸਿੰਘ ਨੇ ਪਰਾਲੀ ਦੀ ਸਾਂਭ—ਸੰਭਾਲ ਲਈ ਵਰਤੀਆਂ ਜਾਂਦੀਆਂ ਖੇਤੀਬਾੜੀ ਮਸ਼ੀਨਾਂ ਸਬੰਧੀ ਜਾਣੂੰ ਕਰਵਾਇਆ। ਇਸ ਤੋਂ ਇਲਾਵਾ ਸਰਕਾਰ ਵੱਲੋਂ ਮਸ਼ੀਨਾਂ *ਤੇ ਦਿੱਤੀਆਂ ਜਾਂਦੀਆਂ ਸਬਸਿਡੀ ਬਾਰੇ ਕਿਸਾਨਾਂ ਨੂੰ ਜਾਣੂੰ ਕਰਵਾਇਆ। ਖੇਤੀਬਾੜੀ ਵਿਕਾਸ ਅਫਸਰ ਡਾ. ਅਸ਼ੀਸ਼ ਸ਼ਰਮਾ ਨੇ ਝੋਨੇ ਦੀ ਸਿਧੀ ਬਿਜਾਈ *ਤੇ ਪੰਜਾਬ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ *ਤੇ ਦਿੱਤੀ ਜਾ ਰਹੀ ਰਾਸ਼ੀ ਬਾਰੇ ਵੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਅਤੇ ਸਿਧੀ ਬਿਜਾਈ *ਚ ਨਦੀਨਾਂ ਦੀ ਸਮੱਸਿਆ ਦੇ ਹੱਲ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਬਲਾਕ ਖੇਤੀਬਾੜੀ ਅਫਸਰ ਡਾ. ਬਲਦੇਵ ਸਿੰਘ ਨੇ ਖੇਤੀਬਾੜੀ ਵਿਭਾਗ ਦੀਆਂ ਵੱਖ—ਵੱਖ ਸਕੀਮਾਂ ਮਿਟੀ ਪਾਣੀ ਪਰਖ, ਪੀ.ਐਮ. ਕਿਸਾਨ ਸਨਮਾਨ ਨਿਧੀ ਯੋਜਨਾ ਆਦਿ ਬਾਰੇ ਕਿਸਾਨਾਂ ਨਾਲ ਵਿਚਾਰ ਵਟਾਂਦਰਾ ਕੀਤਾ। ਕੈਂਪ *ਚ ਆਏ ਸਮੂਹ ਕਿਸਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਡਾ. ਗੁਰਪ੍ਰੀਤ ਸਿੰਘ, ਪਿੰਡ ਦੇ ਸਰਪੰਚ ਰਾਜ ਸਿੰਘ, ਨੰਬਰਦਾਰ ਬਲਵਿੰਦਰ ਸਿੰਘ, ਪੰਚਾਇਤ ਮੈਂਬਰ ਅਤੇ ਕਿਸਾਨ ਮੌਜੂਦ ਸਨ।