ਸਬਸਿਡੀ ਤੇ ਮਸ਼ੀਨਾਂ ਖਰੀਦਣ ਦਾ ਕੰਮ 4 ਅਕਤੂਬਰ ਤੋਂ ਪਹਿਲਾਂ ਪੂਰਾ ਕਰਨ ਕਿਸਾਨ

ਫਾਜਿ਼ਲਕਾ, 22 ਸਤੰਬਰ : ਫਾਜਿ਼ਲਕਾ ਦੇ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਗੁਰਮੀਤ ਸਿੰਘ ਚੀਮਾ ਨੇ ਆਖਿਆ ਹੈ ਕਿ ਜਿੰਨ੍ਹਾਂ ਕਿਸਾਨਾਂ, ਸਹਿਕਾਰੀ ਸਭਾਵਾਂ, ਪੰਚਾਇਤਾਂ ਤੇ ਕਿਸਾਨ ਸਮੂਹਾਂ ਨੂੰ ਸਬਸਿਡੀ ਤੇ ਮਸ਼ੀਨਾਂ ਖਰੀਦਣ ਲਈ ਡ੍ਰਾਅ ਨਿਕਲੇ ਹਨ ਉਹ  ਆਪਣੇ  sc certificate, ਅਤੇ ਹੋਰ ਲੋੜਵੰਦ  ਦਸਤਾਵੇਜ ਬਲਾਕ ਖੇਤੀਬਾੜੀ ਦਫਤਰ ਨੂੰ ਚੈੱਕ  ਕਰਵਾਉਣ ਅਤੇ 4 ਅਕਤੂਬਰ ਤੋਂ ਪਹਿਲਾਂ ਪਹਿਲਾਂ ਮਸ਼ੀਨਾਂ ਦੀ ਖਰੀਦ ਕਰਕੇ ਖੇਤੀਬਾੜੀ ਵਿਭਾਗ ਨੂੰ ਸੂਚਿਤ ਕਰਨ। ਖੇਤੀਬਾੜੀ ਇੰਜਨੀਅਰ ਸ੍ਰੀ ਕਮਲ ਗੋਇਲ ਨੇ ਕਿਹਾ ਕਿ ਇਸ ਲਈ ਪਹਿਲਾਂ ਹੀ ਵਿਭਾਗ ਨੇ ਸਬੰਧਤ ਡ੍ਰਾਅ ਵਿਚ ਵਿਜੇਤਾ ਰਹੇ ਕਿਸਾਨਾਂ ਨੂੰ ਆਨਲਾਈਨ ਪੋਰਟਲ ਰਾਹੀਂ ਇਤਲਾਹ ਦੇ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਲਈ ਕਿਸਾਨ ਇਸ ਨੂੰ ਪਰਮ ਅਗੇਤ ਦੇਣ ਅਤੇ ਸਮੇਂ ਸਿਰ ਮਸ਼ੀਨਾਂ ਦੀ ਖਰੀਦ ਕਰਨ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਹੋਰ ਜਾਣਕਾਰੀ ਲਈ ਨੇੜੇ ਦੇ ਖੇਤੀਬਾੜੀ ਦਫ਼ਤਰ ਨਾਲ ਰਾਬਤਾ ਕੀਤਾ ਜਾ ਸਕਦਾ ਹੈ।