ਨੁੱਕੜ ਨਾਟਕ ਕਰਕੇ ਕਿਸਾਨਾਂ ਨੂੰ ਕੀਤਾ ਜਾਗਰੂਕ 

ਪਟਿਆਲਾ, 09 ਅਕਤੂਬਰ : ਖੇਤੀ ਵਿਰਾਸਤ ਮਿਸ਼ਨ ਵੱਲੋਂ ਪਰਾਲੀ ਦੇ ਸੌਖੇ ਤੇ ਸਸਤੇ ਪ੍ਰਬੰਧਨ ਉੱਤੇ ਨੁੱਕੜ ਨਾਟਕ ਕਰਕੇ ਕਿਸਾਨਾਂ ਨੂੰ ਕੀਤਾ ਜਾਗਰੂਕ ਅੱਜ ਖੇਤੀ ਵਿਰਾਸਤ ਮਿਸ਼ਨ ਵੱਲੋਂ ਕੇ, ਕੇ ਬਿਰਲਾ ਮੈਮੇਰੀਅਲ ਸੋਸਾਇਟੀ ਦੇ ਸਹਿਯੋਗ ਨਾਲ ਪਿੰਡ ਨੂਰਖੇੜੀਆਂ ਵਿੱਚ ਨੁੱਕੜ ਨਾਟਕ ਕਰਵਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਮਹਿੰਦਰ ਸਿੰਘ, ਹਰਮੇਲ ਸਿੰਘ, ਕੇਸਰ ਸਿੰਘ, ਜਰਨੈਲ ਮਾਣਕ, ਸੰਦੀਪ ਸ਼ਰਮਾ,ਜਗਪਾਲ ਸਿੰਘ ਆਦਿ ਸ਼ਾਮਲ ਸਨ। ਕਿਸਾਨਾਂ ਦੇ ਆਪੋ ਆਪਣੇ ਤਜਰਬੇ ਸਾਂਝੇ ਕਰਕੇ ਪਰਾਲੀ ਦੇ ਸਸਤੇ ਤੇ ਸੌਖੇ ਪ੍ਰਬੰਧ ਬਾਰੇ ਅਤੇ ਵਾਤਾਵਰਣ, ਸਿਹਤ,ਮਿੱਟੀ ਪਾਣੀ ਨੂੰ ਬਚਾਉਣ ਲਈ ਆਪਣੇ ਆਪਣੇ ਸੁਝਾਅ ਦਿੱਤੇ। ਅੰਤ ਵਿਚ ਕਿਸਾਨਾਂ ਨੇ ਪਰਾਲੀ ਨੂੰ ਨਾ ਸਾੜਨ ਦਾ ਪ੍ਰਣ ਕੀਤਾ। ਇਸ ਮੌਕੇ ਖੇਤੀ ਵਿਰਾਸਤ ਮਿਸ਼ਨ ਵੱਲੋ ਜ਼ਿਲਾ ਕੁਆਰਡੀਨੇਟਰ ਹਰਦੀਪ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕੀਤਾ ਸ਼ਹੀਦ ਭਗਤ ਸਿੰਘ ਰੰਗਮੰਚ ਪਟਿਆਲਾ ਵੱਲੋ ਨੁੱਕੜ ਨਾਟਕ ਹੋਕਾ ਪੇਸ਼ ਕੀਤਾ ਗਿਆ, ਇਸ ਮੌਕੇ ਕੇ.ਵੀ.ਐਮ. ਵੱਲੋ ਸੁਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਗੁਰਸੇਵਕ ਸਿੰਘ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।