ਫਤਿਹਗੜ੍ਹ ਸਾਹਿਬ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆਂ ਕਰਵਾਉਣ ਲਈ ਪਲੇਸਮੈਂਟ ਕੈਂਪ 08 ਸਤੰਬਰ ਨੂੰ

ਫਤਹਿਗੜ੍ਹ ਸਾਹਿਬ, 06 ਸਤੰਬਰ  : ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਤਿਹਗੜ੍ਹ ਸਾਹਿਬ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆਂ ਕਰਵਾਉਣ ਲਈ 08 ਸਤੰਬਰ, ਦਿਨ ਸ਼ੁੱਕਰਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।ਜਿਸ ਵਿੱਚ ਫਲਿੱਪ ਕਾਰਟ ਕੰਪਨੀ ਵੱਲੋਂ ਭਾਗ ਲਿਆ ਜਾਣਾ ਹੈ। ਜਿਸ ਵਿੱਚ ਸਿਰਫ ਲੜਕੇ ਭਾਗ ਲੈ ਸਕਦੇ ਹਨ, ਇਸ ਵਿੱਚ ਭਾਗ ਲੈਣ ਲਈ  ਯੋਗਤਾ ਘੱਟੋ-ਘੱਟ ਦਸਵੀਂ, ਬਾਈਕ ਤੇ ਡਰਾਈਵਿੰਗ ਲਾਇਸੰਸ ਹੋਣੀ ਚਾਹੀਦੀ ਹੈ। ਇਸ ਕੈਂਪ ਲਈ ਇੰਟਰਵਿਊ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਫਤਿਹਗੜ੍ਹ ਸਾਹਿਬ ਦੇ ਕਮਰਾ ਨੰਬਰ 122, ਡੀ.ਸੀ ਕੰਪਲੈਕਸ ਗਰਾਉਂਡ ਫਲੋਰ ਵਿਖੇ ਮਿਤੀ: 08 ਸਤੰਬਰ  ਨੂੰ ਸਵੇਰੇ 10:00 ਵਜੇ  ਹੋਵੇਗੀ। ਜਿਲ੍ਹਾ ਰੋਜ਼ਗਾਰ ਦਫਤਰ ਵੱਲੋਂ ਨੌਜਵਾਨਾਂ ਨੂੰ ਅਪੀਲ ਹੈ ਕਿ ਉਹ ਵੱਧ ਤੋਂ ਵੱਧ ਇਸ ਕੈਂਪ ਦਾ ਲਾਭ ਲੈਣ। ਵਧੇਰੇ ਜਾਣਕਾਰੀ ਲਈ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪਲਾਈਨ ਨੰਬਰ 9915682436 ਤੇ ਸੰਪਰਕ ਕਰ ਸਕਦੇ ਹੋ ਅਤੇ ਹਰ ਰੋਜ਼ ਨੌਕਰੀਆਂ ਦੀ ਜਾਣਕਾਰੀ ਲਈ ਟੈਲੀਗ੍ਰਾਮ ਚੈਨਲ "DBEE FATEHGARH SAHIB" ਜਾਂ https://t.me/dbeeggsjobs ਜੁਆਇੰਨ ਕਰੋ ਜਾਂ ਕਿਸੇ ਵੀ ਕੰਮ ਵਾਲੇ ਦਿਨ ਆ ਕੇ ਕਮਰਾ ਨੰ: 119-ਏ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।