ਸਰਹਿੰਦ ਨੇੜੇ ਰੇਲਵੇ ਲਾਇਨ ਪਾਰ ਕਰਦੇ ਪਿਓ ਤੇ ਮਾਸ਼ੂਮ ਪੁੱਤ ਦੀ ਮੌਤ

ਸਰਹਿੰਦ, 27 ਨਵੰਬਰ : ਸਰਹਿੰਦ ਰੇਲਵੇ ਸਟੇਸ਼ਨ ਦੇ ਕੋਲੋਂ ਲਾਇਨ ਪਾਰ ਕਰਦੇ ਸਮੇਂ ਵਾਪਰੇ ਹਾਦਸੇ ਵਿੱਚ ਇੱਕ ਮਾਸ਼ੂਮ ਬੱਚ ਅਤੇ ਉਸਦੇ ਪਿਤਾ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਹੁਕਮ ਚੰਦ (42) ਤੇ ਉਸਦਾ ਪੁੱਤਰ ਸਾਹਿਬਜੋਤ ਸਿੰਘ (12) ਵਾਸੀ ਕੋਟਲਾ ਭਾਈਕੇ ਲਾਇਨ ਪਾਰ ਕਰ ਰਹੇ ਕਿ ਉਹ ਮੰਡੀ ਗੋਬਿੰਦਗੜ੍ਹ ਤੋਂ ਰਾਜਪੁਰਾ ਨੂੰ ਜਾ ਰਹੇ ਰੇਲ ਇੰਜਣ ਦੀ ਲਪੇਟ ਵਿੱਚ ਆ ਗਏ। ਘਟਨਾਂ ਦੀ ਸੂਚਨਾਂ ਮਿਲਦਿਆਂ ਜੀਆਰਪੀ ਪੁਲਿਸ ਮੌਕੇ ਤੇ ਪੁੱਜੀ ਤੇ ਲਾਸ਼ਾਂ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਇਸ ਸਬੰਧੀ ਗੱਲਬਾਤ ਕਰਦੇ ਹੋਏ ਏਐਸਆਈ ਕਰਮਜੀਤ ਸਿੰਘ ਨੇ ਦੱਸਿਆ ਕਿ ਹੁਕਮ ਚੰਦ ਦਾ ਘਰ ਰੇਲਵੇ ਲਾਇਨ ਦੇ ਕੋਲ ਹੈ, ਜਿਸ ਕਾਤਰਨ ਉਹ ਇੱਕ ਪਾਸੇ ਤੋਂ ਦੂਜੇ ਪਾਸੇ ਆਉਣ ਜਾਣ ਲਈ ਰੇਲਵੇ ਲਾਇਨ ਨੂੰ ਪਾਰ ਕਰਦੇ ਸਨ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਸੋਮਵਾਰ ਦਾ ਹੈ, ਜਦੋਂ ਉਹ ਆਪਣੇ 12 ਸਾਲਾਂ ਪੁੱਤ ਨਾਲ ਲਾਇਨ ਪਾਰ ਕਰ ਰਹੇ ਸਨ ਤਾਂ ਇਹ ਹਾਦਸਾ ਵਾਪਰ ਗਿਆ। ਉਨ੍ਹਾਂ ਦੱਸਿਆ ਕਿ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ 174 ਦੀ ਕਾਰਵਾਈ ਅਮਲ ‘ਚ ਲਿਆਂਦੀ ਗਈ ਹੈ।