ਦਵਾਈ ਲੈਣ ਜਾ ਰਹੇ ਪਿਓ-ਪੁੱਤ 'ਤੇ ਅਣਪਛਾਤਿਆਂ ਨੇ ਕੀਤਾ ਹਮਲਾ, ਪਿਓ ਦੀ ਮੌਤ

ਸ਼੍ਰੀ ਮੁਕਤਸਰ ਸਾਹਿਬ, 06 ਅਗਸਤ 2024 : ਸ਼੍ਰੀ ਮੁਕਤਸਰ ਸਾਹਿਬ ਦੇ ਨਜਦੀਕੀ ਪਿੰਡ ਮਰਾੜ ਕਲਾਂ 'ਚ ਦਵਾਈ ਲੈਣ ਜਾ ਰਹੇ ਪਿਓ- ਪੁੱਤ 'ਤੇ ਕੁਝ ਵਿਅਕਤੀਆਂ ਵਲੋਂ ਹਮਲਾ ਕਰਨ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਲੁੱਟ-ਖੋਹ ਦੀ ਨੀਅਤ ਨਾਲ ਹਮਲਾ ਹੋਇਆ ਹੈ। ਦੱਸ ਦਈਏ ਕਿ ਲਖਵੀਰ ਸਿੰਘ ਅਤੇ ਉਸਦਾ ਬੇਟਾ ਪਿਆਰਜੀਤ ਸਿੰਘ ਪਿੰਡ ਬਾਜਾ ਮਰਾੜ ਦਵਾਈ ਲੈਣ ਚੱਲੇ ਸਨ। ਜਦੋਂ ਉਹ ਪਿੰਡ ਮਰਾੜ ਤੋਂ ਖਾਰਾ ਲਿੰਕ ਸੜਕ 'ਤੇ ਪਹੁੰਚੇ ਤਾਂ ਉਨ੍ਹਾਂ ਨੇ ਵਾਰਦਾਤ ਹੋ ਗਈ ਹੈ। ਇਸ ਦੇ ਨਾਲ ਹੀ ਪਿੰਡ ਬਾਜਾ ਮਰਾੜ ਦੇ ਰਹਿਣ ਵਾਲੇ ਲਖਵੀਰ ਸਿੰਘ ਦੀ ਮੌਤ ਹੋ ਗਈ ਹੈ ਤਾਂ ਪੁੱਤ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ ਹੈ। ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਵੱਡੀ ਗਿਣਤੀ ਵਿੱਚ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਪੁਲਿਸ ਅਧਿਕਾਰੀਆਂ ਵੱਲੋਂ ਵਾਰਦਾਤ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।