ਫਾਜਿ਼ਲਕਾ ਹਲਕੇ ਵਿਚ 4 ਕਰੋੜ ਰੁਪਏ ਦੇ ਵਿਕਾਸ ਪ੍ਰੋਜ਼ੈਕਟ ਲੋਕ ਸਮਰਪਿਤ ਹੋ ਚੁੱਕੇ ਹਨ : ਸਵਨਾ

  • ਵਿਧਾਇਕ ਵੱਲੋਂ ਵੱਖ ਵੱਖ ਪਿੰਡਾਂ ਵਿਚ ਵਿਕਾਸ ਕੰਮਾਂ ਦੇ ਉਦਘਾਟਨ ਤੇ ਨੀਂਹ ਪੱਥਰ

ਫਾਜਿ਼ਲਕਾ, 31 ਮਈ : ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਹੈ ਕਿ ਜਦ ਤੋਂ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਿਚ ਸਰਕਾਰ ਬਣੀ ਹੈ ਫਾਜਿ਼ਲਕਾ ਹਲਕੇ ਵਿਚ 4 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜ਼ੈਕਟ ਤਿਆਰ ਕਰਕੇ ਲੋਕ ਸਮਰਪਿਤ ਕੀਤੇ ਜਾ ਚੁੱਕੇ ਹਨ।  ਹਲਕੇ ਦੇ ਵੱਖ ਵੱਖ ਪਿੰਡਾਂ ਦੇ ਦੌਰੇ ਦੌਰਾਨ ਉਨ੍ਹਾਂ ਨੇ ਇਹ ਜਾਣਕਾਰੀ ਦਿੱਤੀ। ਇਸ ਦੌਰਾਨ ਉਨ੍ਹਾਂ ਨੇ ਲਗਭਗ ਅੱਧੀ ਦਰਜਨ ਪਿੰਡਾਂ ਦਾ ਦੌਰਾ ਕਰ ਇੱਥੇ ਲੋਕਾਂ ਦੀਆਂ ਮੁਸਕਿਲਾਂ ਸੁਣੀਆਂ ਅਤੇ ਨਾਲ ਹੀ ਇੰਨ੍ਹਾਂ ਪਿੰਡਾਂ ਵਿਚ ਵੱਖ ਵੱਖ ਵਿਕਾਸ ਪ੍ਰੋਜ਼ੈਕਟ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖੇ। ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸਰਹੱਦੀ ਹਲਕੇ ਤੇ ਵਿਕਾਸ ਤੇ ਵਿਸੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪਿੱਛਲੀਆਂ ਸਰਕਾਰਾਂ ਸਮੇਂ ਇਸ ਸਰਹੱਦੀ ਜਿ਼ਲ੍ਹੇ ਨੂੰ ਅਣਗੋਲਿਆਂ ਕੀਤਾ ਗਿਆ ਪਰ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਨਾ ਕੇਵਲ ਬੁਨਿਆਦੀ ਢਾਂਚੇ ਤੇ ਵਿਕਾਸ ਤੇ ਜ਼ੋਰ ਦਿੱਤਾ ਜਾ ਰਿਹਾ ਹੈ ਸਗੋਂ ਨਾਲ ਦੀ ਨਾਲ ਰਾਜ ਦੇ ਲੋਕਾਂ ਦੇ ਸਮਾਜਿਕ ਆਰਥਿਕ ਵਿਕਾਸ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ।ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਉਤਸਾਹਿਤ ਕੀਤਾ ਜਾ ਰਿਹਾ ਹੈ ਅਤੇ ਇਸ ਲਈ ਪ੍ਰਤੀ ਏਕੜ 1500 ਰੁਪਏ ਦੀ ਪ੍ਰੋਤਸਹਾਨ ਰਾਸ਼ੀ ਵੀ ਸਰਕਾਰ ਦੇ ਰਹੀ ਹੈ। ਇਸ ਦੌਰੇ ਦੌਰਾਨ ਉਨ੍ਹਾਂ ਨੇ ਪਿੰਡ ਮੌਜਮ ਵਿਚ ਸੜਕ ਅਤੇ ਸਕੂਲ ਵਿਚ ਪਾਰਕ ਦਾ ਉਦਘਾਟਨ ਕੀਤਾ। ਇਸੇ ਤਰਾਂ ਪਿੰਡ ਭਵਾਨੀ ਵਿਚ ਇੰਟਰਲਾਕ ਵਾਲੀ ਸੜਕ ਦਾ ਉਦਘਾਟਨ ਕੀਤਾ ਗਿਆ। ਪਿੰਡ ਮੁਹਾਰ ਜਮਸੇਰ ਵਿਚ ਸਕੂਲ ਵਿਚ ਪਾਰਕ ਬਣਾਉਣ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਗਿਆ। ਸਲੇਮ ਸ਼ਾਹ ਵਿਚ ਸੜਕ ਦਾ ਉਦਘਾਟਨ ਕੀਤਾ ਕਿਹਾ ਅਤੇ ਗਊਸਾ਼ਲਾ ਦੇ ਲਈ ਖੜਵੰਜੇ ਦਾ ਕੰਮ ਵੀ ਸ਼ੁਰੂ ਕਰਵਾਇਆ।