ਸਰਹਿੰਦ ਦੇ ਵਾਰਡ ਨੰ: 12 ਦੀ ਉਪ ਚੋਣ ਲਈ 16 ਅਕਤੂਬਰ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ : ਐਸ.ਡੀ.ਐਮ.

  • ਵੋਟਰ ਸੂਚੀਆਂ ਤੇ 22 ਸਤੰਬਰ ਤੱਕ ਦਾਇਰ ਕੀਤੇ ਜਾ ਸਕਦੇ ਹਨ ਦਾਅਵੇ ਤੇ ਇਤਰਾਜ

ਫ਼ਤਹਿਗੜ੍ਹ ਸਾਹਿਬ, 15 ਸਤੰਬਰ : ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਉਪੂ ਬਰ ਮੰਡਲ ਮੈਜਿਸਟਰੇਟ ਫ਼ਤਹਿਗੜ੍ਹ ਸਾਹਿਬ ਸ਼੍ਰੀ ਹਰਪ੍ਰੀਤ ਸਿੰਘ ਅਟਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਨਕ ਸਰਕਾਰ ਪੰਜਾਬ ਵੱਲੋਂ ਰਾਜ ਵਿੱਚ ਜਨਰਲ ਚੋਣਾਂ ਅਤੇ ਉਪ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਅਨੁਸਾਰ ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਵਾਰਡ ਨੰਬਰ 12 ਦੀ ਉਪ ਚੋਣ ਵੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਪੰਜਾਬ ਵੱਲੋਂ ਵੋਟਰ ਸੂਚੀਆਂ ਦੀ ਤਿਆਰੀ ਲਈ ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ ਵੋਟਰ ਸੂਚੀਆਂ ਦੀ ਮੁਢਲੀ ਪ੍ਰਕਾਸ਼ਨਾ ਕਰਵਾ ਦਿੱਤੀ ਗਈ ਹੈ। ਵੋਟਰ ਸੂਚੀਆਂ ਤੇ ਦਾਅਵੇ ਤੇ ਇਤਰਾਜ 22 ਸਤੰਬਰ ਤੱਕ ਦਾਇਰ ਕੀਤੇ ਜਾ ਸਕਦੇ ਹਨ ਅਤੇ 6 ਅਕਤੂਬਰ ਨੁੰ ਇਨ੍ਹਾਂ  ਦਾਅਵੇ ਅਤੇ ਇਤਰਾਜਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 16 ਅਕਤੂਬਰ ਨੂੰ ਵੋਟਰ ਸੂਚੀਆਂ ਦੀ ਮੁਢਲੀ ਪ੍ਰਕਾਸ਼ਨਾ ਕਰਵਾਈ ਜਾਵੇਗੀ। ਸ੍ਰੀ ਅਟਵਾਲ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਮੁਢਲੀ ਪ੍ਰਕਾਸ਼ਨਾ ਕਰਵਾ ਕੇ ਤਹਿਸੀਲਦਾਰ ਨੂੰ ਪਟਵਾਰ ਖਾਨਿਆਂ ਵਿੱਚ ਚਸਪਾ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਕਾਰਜ ਸਾਧਕ ਅਫਸਰ ਸਰਹਿੰਦ-ਫਤਹਿਗੜ੍ਹ ਸਾਹਿਬ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨ ਦੀਆਂ ਹਦਾਇਤਾਂ ਦਿੱਤੀਆ ਗਈਆਂ ਹਨ। ਉਨ੍ਹਾਂ ਹੋਰ ਦੱਸਿਆ ਕਿ ਸ਼ਹਿਰ ਦੀਆਂ ਉਘੀਆਂ ਥਾਵਾਂ ਅਤੇ ਸਬੰਧਤ ਪੋਲਿੰਗ ਸਟੇਸ਼ਨਾਂ ਤੇ ਲੋਕਾਂ ਦੀ ਸਹੂਲਤ ਲਈ ਨੋਟਿਸ ਦੀ ਕਾਪੀ ਵੀ ਚਸਪਾ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਉਪ ਮੰਡਲ ਮੈਜਿਸਟਰੇਟ ਫਤਹਿਗੜ੍ਹ ਸਾਹਿਬ ਦੇ ਦਫ਼ਤਰ ਅਤੇ ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਵਿਖੇ ਦਫ਼ਤਰੀ ਮੁਆਇਨੇ ਲਈ ਉਪਲਬਧ ਹਨ ਜੋ ਕਿ ਕੋਈ ਵੀ ਨਾਗਰਿਕ ਦਫ਼ਤਰੀ ਸਮੇਂ ਦੌਰਾਨ ਵੇਖ ਸਕਦਾ ਹੈ। ਚੋਣਕਾਰ ਰਜਿਸਟੇਸ਼ਨ ਅਫਸਰ ਨੇ ਦੱਸਿਆ ਕਿ ਜੇਕਰ ਕਿਸੇ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਨਾਮ ਸ਼ਾਮਲ ਕਰਨ ਜਾਂ ਕਿਸੇ ਦੇ ਨਾਮ ਦੀ ਸ਼ਮੂਲੀਅਤ ਵਿਰੁੱਧ ਕੋਈ ਇਤਰਾਜ ਹੋਵੇ ਜਾਂ ਕੋਈ ਸੋਧ ਕਰਵਾਉਣੀ ਹੋਵੇ ਤਾਂ ਉਹ 22 ਸਤੰਬਰ ਨੁੰ ਸ਼ਾਮ 5:00 ਵਜੇ ਤੋਂ ਪਹਿਲਾਂ-ਪਹਿਲਾਂ ਆਪਣੇ ਦਾਅਵੇ ਤੇ ਇਤਰਾਜ ਉਨ੍ਹਾਂ ਦੇ ਦਫ਼ਤਰ ਅਤੇ ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਵਿਖੇ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ 06 ਅਕਤੂਬਰ ਨੁੰ ਦਾਅਵੇ ਤੇ ਇਤਰਾਜਾਂ ਦਾ ਨਿਪਟਾਰਾ ਕਰਕੇ 16 ਅਕਤੂਬਰ ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਜਾਵੇਗੀ।