ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਦੀ ਪਹਿਲੀ ਰਿਹਰਸਲ ਹੋਈ

  • ਵਧੀਕ ਡਿਪਟੀ ਕਮਿਸ਼ਨਰ ਨੇ ਤਿਆਰੀਆਂ ਦਾ ਲਿਆ ਜਾਇਜ਼ਾ, ਇੰਚਾਰਜ ਸਾਹਿਬਾਨਾਂ ਨੂੰ ਦਿੱਤੇ ਲੋੜੀਂਦੇ ਆਦੇਸ਼

ਫਾਜ਼ਿਲਕਾ, 18 ਜਨਵਰੀ : ਗਣਤੰਤਰ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਦੀ ਪਹਿਲੀ ਰਿਹਰਸਲ ਡੀ.ਸੀ. ਡੀ.ਏ.ਵੀ. ਸਕੂਲ ਵਿਖੇ ਕਰਵਾਈ ਗਈ। ਇਸ ਦੌਰਾਨ ਸੱਭਿਆਚਾਰਕ ਗਤੀਵਿਧੀਆਂ ਦਾ ਵਧੀਕ ਡਿਪਟੀ ਕਮਿਸ਼ਨਰ (ਵਿ) ਸ. ਮਨਜੀਤ ਸਿੰਘ ਚੀਮਾ ਨੇ ਜਾਇਜ਼ਾ ਲਿਆ। ਵਧੀਕ ਡਿਪਟੀ ਕਮਿਸ਼ਨਰ ਨੇ ਰਿਹਰਸਲ ਦਾ ਜਾਇਜਾ ਲੈਂਦਿਆਂ ਪ੍ਰਬੰਧਕਾਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਪਾਈਆਂ ਗਈਆਂ ਖਾਮੀਆਂ ਨੂੰ ਅਗਲੀ ਰਿਹਰਸਲ ਮੌਕੇ ਦੂਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਪੂਰੇ ਸ਼ਾਨੋ-ਸ਼ੋਕਤ ਨਾਲ ਮਨਾਇਆ ਜਾਣਾ ਹੈ, ਇਸ ਕਰਕੇ ਸਭਿਆਚਾਰਕ ਪ੍ਰੋਗਰਾਮ ’ਚ ਕੋਈ ਕਮੀ ਨਾ ਰਹਿ ਜਾਵੇ। ਰਿਹਰਸਲ ਮੌਕੇ ਹੋਲੀ ਹਾਰਟ ਸਕੂਲ ਦੇ ਵਿਦਿਆਰਥੀਆਂ, ਸਰਵ ਹਿਤਕਾਰੀ ਸਕੂਲ, ਐਸ.ਕੇ.ਬੀ. ਡੀ.ਏ.ਵੀ. ਸਕੂਲ, ਆਤਮ ਵਲਭ ਸਕੂਲ ਵਲੋਂ ਸਭਿਆਚਾਰ ਦੇ ਵੱਖ-ਵੱਖ ਰੰਗਾਂ ਨੂੰ ਦਰਸ਼ਾਉਂਦੀ ਹੋਈ ਕੋਰੋਗ੍ਰਾਫੀ ਪੇਸ਼ ਕੀਤੀ ਗਈ। ਇਸ ਤੋਂ ਇਲਾਵਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਗਿੱਧਾ ਅਤੇ ਵੱਖ-ਵੱਖ ਸਕੂਲਾਂ ਦੇ ਲੜਕਿਆਂ ਵੱਲੋਂ ਭੰਗੜਾ ਪੇਸ਼ ਕੀਤਾ ਗਿਆ। ਇਸ ਮੌਕੇ ਉਪ ਜ਼ਿਲ੍ਹਾ ਸਿਖਿਆ ਅਫਸਰ ਪੰਕਜ ਅੰਗੀ, ਸਿਖਿਆ ਵਿਭਾਗ ਤੋਂ ਸਮ੍ਰਿਤੀ ਕਟਾਰੀਆ, ਸਤਿੰਦਰ ਬਤਰਾ, ਰਾਜਿੰਦਰ ਕੁਮਾਰ, ਗੁਰਛਿੰਦਰ ਪਾਲ ਸਿੰਘ, ਸਕੂਲ ਪ੍ਰਿੰਸੀਪਲ ਰਾਜਨ ਛਾਬੜਾ ਤੋਂ ਇਲਾਵਾ ਹੋਰ ਸਭਿਆਚਾਰ ਪ੍ਰੋਗਰਾਮ ਵਿਚ ਸ਼ਮੂਲੀਅਤ ਕਰਨ ਵਾਲੇ ਸਬੰਧਤ ਸਕੂਲਾਂ ਦੇ ਇੰਚਾਰਜ ਸਾਹਿਬਾਨ ਮੌਜੂਦ ਸਨ।