ਜ਼ਿਲਾ ਪੱਧਰੀ ਸੁਤੰਤਰਤਾ ਦਿਵਸ ਮਨਾਉਣ ਲਈ ਪਹਿਲੀ ਰਿਹਰਸਲ ਕੀਤੀ

ਫ਼ਰੀਦਕੋਟ, 7 ਅਗਸਤ: ਜ਼ਿਲਾ ਪੱਧਰ ਤੇ ਸੁੰਤਤਰਤਾ ਦਿਵਸ ਮਨਾਉਣ ਲਈ ਸ਼੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੀ ਯੋਗ ਅਗਵਾਈ ਕੀਤੀ ਜਾ ਰਹੇ ਜਾ ਪ੍ਰਬੰਧਾਂ ਤਹਿਤ 15 ਅਗਸਤ ਨੂੰ ਪੇਸ਼ ਕੀਤੇ ਜਾਣ ਵਾਲੇ ਪ੍ਰੋਗਰਾਮ ਦੀ ਪਹਿਲੀ ਰੀਹਸਲ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਕੀਤੀ ਗਈ। ਇਸ ਮੌਕੇ ਰੀਹਸਲ ਦ ਆਨੰਦ ਮਾਣਨ ਲਈ ਮੇਵਾ ਸਿੰਘ ਸਿੱਧੂ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ, ਗੁਰਦੀਪ ਸਿੰਘ ਮਾਨ ਜ਼ਿਲਾ ਲੋਕ ਸੰਪਰਕ ਅਫ਼ਸਰ ਫ਼ਰੀਦਕੋਟ, ਪ੍ਰਦੀਪ ਦਿਓੜਾ ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ, ਕੇਵਲ ਕੌਰ ਜ਼ਿਲਾ ਸਪੋਰਟਸ ਕੋਆਰਡੀਨੇਟਰ ਸਿੱਖਿਆ ਵਿਭਾਗ ਫ਼ਰੀਦਕੋਟ, ਸੇਵਾ ਸਿੰਘ ਚਾਵਲਾ ਡਾਇਰੈਕਟਰ/ਪਿ੍ਰੰਸੀਪਲ, ਕੁਮਾਰ ਜਗਦੇਵ ਸਿੰਘ ਬਰਾੜ ਪਿ੍ਰੰਸੀਪਲ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ, ਜਸਬੀਰ ਸਿੰਘ ਜੱਸੀ ਮੁੱਖ ਅਧਿਆਪਕ ਸਰਕਾਰੀ ਹਾਈ ਸਕੂਲ ਪੱਕਾ, ਸਤਿਗੁਰ ਸਿੰਘ ਸਟੈਨੋ ਅਤੇ ਬਹਾਦਰ ਸਿੰਘ ਡਾਟਾ ਐਂਟਰੀ ਆਪੇ੍ਰਟਰ ਸ਼ਾਮਲ ਹੋਏ। ਇਸ ਮੌਕੇ ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ, ਸੰਗਤ ਸਾਹਿਬ ਭਾਈ ਫ਼ੇਰੂ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ, ਮਾਊਂਟ ਲਿਟਰਾ ਜੀ ਸਕੂਲ ਫ਼ਰੀਦਕੋਟ, ਦਿੱਲੀ ਇੰਟਰਨੈਸ਼ਨਲ ਸਕੂਲ ਫ਼ਰੀਦਕੋਟ, ਡਾ.ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ, ਸੈਂਟ ਮੈਰੀਜ਼ ਕਾਨਵੈਂਟ ਸਕੂਲ ਫ਼ਰੀਦਕੋਟ, ਤਾਜ ਪਬਲਿਕ ਸਕੂਲ ਜੰਡ ਸਾਹਿਬ, ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ, ਗੁਰੂ ਤੇਗ ਬਹਾਦਰ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ, ਗੁਰੂ ਤੇਗ ਬਹਾਦਰ ਪਬਲਿਕ ਸਕੂਲ ਮਹਿਮੂਆਣਾ ਦੀਆਂ ਟੀਮਾਂ ਨੇ ਸੱਭਿਆਚਾਰਕ, ਦੇਸ਼ ਭਗਤੀ ਦੇ ਰੰਗ ’ਚ ਰੰਗਿਆ ਪ੍ਰੋਗਰਾਮ ਪੇਸ਼ ਕੀਤਾ। ਇਸ ਮੌਕੇ ਮੇਵਾ ਸਿੰਘ ਸਿੱਧੂ ਡੀ.ਈ.ਓ.ਸੈਕੰਡਰੀ, ਗੁਰਦੀਪ ਸਿੰਘ ਮਾਨ ਜ਼ਿਲਾ ਲੋਕ ਸੰਪਰਕ ਅਫ਼ਸਰ, ਪ੍ਰਦੀਪ ਦਿਓੜਾ ਡਿਪਟੀ ਡੀ.ਈ.ਓ.ਸੈਕੰਡਰੀ ਨੇ ਸਮੂਹ ਸਕੂਲਾਂ ਦੇ ਗਾਈਡ ਅਧਿਆਪਕਾਂ ਨੂੰ ਪ੍ਰੋਗਰਾਮ ਬੇਹਰਤੀਨ ਅਤੇ ਪ੍ਰਭਾਵਸ਼ਾਲੀ ਬਣਾਉਣ ਵਾਸਤੇ ਅਹਿਮ ਸੁਝਾਅ ਦਿੱਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਵਿਦਿਆਰਥੀ ਨੂੰ ਪੂਰੇ ਜੋਸ਼ ਨਾਲ ਇਸ ਪ੍ਰੋਗਰਾਮ ’ਚ ਭਾਗ ਲੈਣ ਵਾਸਤੇ ਵੀ ਉਤਸ਼ਾਹਿਤ ਕੀਤਾ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਦੀਆਂ ਅਗਲੇਰੀਆਂ ਰੀਹਸਲਾਂ 9,10,11,12 ਅਗਸਤ ਨੂੰ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਕੀਤੀਆਂ ਜਾਣਗੀਆਂ। ਰੀਹਸਲ ਦੌਰਾਨ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਜਸਬੀਰ ਸਿੰਘ ਜੱਸੀ ਨੇ ਨਿਭਾਈ। ਰੀਹਸਲ ਦੀ ਸਫ਼ਲਤਾ ਵਾਸਤੇ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੇ ਸਟਾਫ਼ ਨੇ ਵੱਡਮੁੱਲਾ ਯੋਗਦਾਨ ਦਿੱਤਾ।