ਸਿਹਤ ਵਿਭਾਗ ਦੀ ਫੂਡ ਸੇਫ਼ਟੀ ਟੀਮ ਵੱਲੋਂ ਮਲੇਰਕੋਟਲਾ ਅਤੇ ਕੁੱਪ ਕਲਾਂ ਵਿਖੇ ਦੁਕਾਨਾਂ ਦੀ ਅਚਨਚੇਤ ਚੈਕਿੰਗ ਕਰਕੇ ਸੱਤ ਖਾਧ ਪਦਾਰਥਾਂ ਦੇ ਸੈਂਪਲ ਭਰੇ : ਰਾਖੀ ਵਿਨਾਇਕ

  • ਮਲੇਰਕੋਟਲਾ ਅਤੇ ਕੁੱਪ ਕਲਾਂ ਵਿਖੇ ਹਲਵਾਈਆਂ, ਡੇਅਰੀਆਂ, ਕਰਿਆਨਾ, ਫਾਸਟ ਫੂਡ ਆਦਿ ਦੁਕਾਨਾਂ ਦੀ ਚੈਕਿੰਗ ਕਰਕੇ ਖੋਆ ਬਰਫ਼ੀ ਦੇ ਦੋ, ਜੂਸ ਦੇ ਦੋ, ਮਿਲਕ ਕੇਕ, ਪਨੀਰ, ਰੋਸਟਡ ਚਨਾ ਆਦਿ ਦੇ ਸੈਂਪਲ ਭਰੇ
  • ਫੂਡ ਸੇਫ਼ਟੀ ਅਤੇ ਸਟੈਂਡਰਡ ਐਕਟ ਅਧੀਨ ਲਾਇਸੈਂਸ/ ਰਜਿਸਟ੍ਰੇਸ਼ਨ ਬਣਵਾਉਣ, ਆਪਣੇ ਉਤਪਾਦਾਂ ਤੇ ਬੈਸਟ ਬਿਫੋਰ ਤਰੀਕ ਲਿਖਣਾ ਅਤੇ ਵਸਤਾਂ ਦੇ ਉਤਪਾਦਨ ਅਤੇ ਵਿੱਕਰੀ ਸਮੇਂ ਸਾਫ਼ ਸਫ਼ਾਈ ਦਾ ਖ਼ਾਸ ਧਿਆਨ ਰੱਖਣ ਲਈ ਦੀ ਵੀ ਅਪੀਲ

ਕੁੱਪ ਕਲਾਂ 07 ਸਤੰਬਰ : ਸਿਹਤ ਵਿਭਾਗ ਮਲੇਰਕੋਟਲਾ ਦੀ ਫੂਡ ਸੇਫ਼ਟੀ ਟੀਮ ਵੱਲੋਂ ਕਮਿਸ਼ਨਰ ਫੂਡ ਸੇਫ਼ਟੀ ਪੰਜਾਬ ਸ੍ਰੀ ਅਭਿਨਵ ਤ੍ਰਿਖਾ ਅਤੇ ਡਿਪਟੀ ਕਮਿਸ਼ਨਰ ਮਲੇਰਕੋਟਲਾ ਡਾ.ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਲੇਰਕੋਟਲਾ ਨਿਵਾਸੀਆਂ ਨੂੰ ਮਿਆਰੀ ਖਾਣ ਪੀਣ ਦੀਆਂ ਵਸਤਾਂ ਉਪਲਬਧ ਕਰਵਾਉਣ ਲਈ ਸ਼ਹਿਰ ਦੀਆਂ ਦੁਕਾਨਾਂ ਦੀ ਲਗਾਤਾਰ  ਚੈਕਿੰਗ ਕੀਤੀ ਜਾ ਰਹੀ ਹੈ । ਜਿਸ ਤਹਿਤ ਸਹਾਇਕ ਕਮਿਸ਼ਨਰ ਫੂਡ ਸੇਫ਼ਟੀ ਸ੍ਰੀਮਤੀ ਰਾਖੀ ਵਿਨਾਇਕ ਅਤੇ ਫੂਡ ਸੇਫ਼ਟੀ ਅਫ਼ਸਰ ਦਿਵਿਆਜੋਤ ਕੌਰ  ਦੀ ਟੀਮ ਵੱਲੋਂ ਮਲੇਰਕੋਟਲਾ ਵਿਖੇ ਵੱਖ ਵੱਖ ਦੁਕਾਨਾਂ ਦੀ  ਅਚਨਚੇਤ ਚੈਕਿੰਗ ਕਰਕੇ ਸੱਤ ਖਾਧ ਪਦਾਰਥਾਂ ਦੇ ਸੈਂਪਲ ਭਰੇ ਗਏ । ਸਹਾਇਕ ਕਮਿਸ਼ਨਰ ਫੂਡ ਸ੍ਰੀਮਤੀ ਰਾਖੀ ਵਿਨਾਇਕ ਨੇ ਦੱਸਿਆ ਕਿ ਮਲੇਰਕੋਟਲਾ ਅਤੇ ਕੁੱਪ ਕਲਾਂ ਵਿਖੇ ਵੱਖ ਵੱਖ ਹਲਵਾਈਆਂ, ਡੇਅਰੀਆਂ, ਕਰਿਆਨਾ, ਫਾਸਟ ਫੂਡ ਆਦਿ ਦੁਕਾਨਾਂ ਦੀ ਚੈਕਿੰਗ ਕਰਕੇ ਖੋਆ ਬਰਫ਼ੀ ਦੇ ਦੋ , ਦੋ ਜੂਸ, ਮਿਲਕ ਕੇਕ, ਪਨੀਰ, ਰੋਸਟਡ ਚਨਾ ਆਦਿ ਦੇ ਸੈਂਪਲ ਭਰੇ ਗਏ। ਇਨ੍ਹਾਂ ਸੈਂਪਲਾਂ ਨੂੰ ਜਾਂਚ ਲਈ ਲੈਬਾਰਟਰੀ ਵਿਖੇ  ਭੇਜਿਆ ਜਾਵੇਗਾ ਅਤੇ ਲੈਬਾਰਟਰੀ ਜਾਂਚ ਤੋਂ ਬਾਅਦ ਜੇਕਰ ਸੈਂਪਲ ਫ਼ੇਲ੍ਹ ਪਾਏ ਗਏ  ਤਾਂ ਸਬੰਧਤ ਮਾਲਕਾਂ ਖ਼ਿਲਾਫ਼  ਫੂਡ ਸੇਫ਼ਟੀ ਐਕਟ ਤਹਿਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸਹਾਇਕ ਕਮਿਸ਼ਨਰ ਫੂਡ ਸੇਫ਼ਟੀ ਨੇ ਅਪੀਲ ਕਰਦਿਆ ਕਿਹਾ ਕਿ ਇਹ ਮੁਹਿੰਮ ਆਉਣ ਵਾਲੇ ਸਮੇਂ ਵਿੱਚ ਵੀ ਨਿਰੰਤਰ ਜਾਰੀ ਰਹੇਗੀ ।  ਇਸ ਮੌਕੇ ਉਨ੍ਹਾਂ ਦੀ ਟੀਮ ਵੱਲੋਂ ਦੁਕਾਨਦਾਰਾਂ ਨੂੰ ਫੂਡ ਸੇਫ਼ਟੀ ਅਤੇ ਸਟੈਂਡਰਡ ਐਕਟ ਅਧੀਨ  ਲਾਇਸੈਂਸ/ ਰਜਿਸਟ੍ਰੇਸ਼ਨ ਬਣਵਾਉਣ, ਬੈਸਟ ਬਿਫੋਰ ਤਰੀਕ ਲਿਖਣ  ਅਤੇ  ਵਸਤਾਂ ਦੇ ਉਤਪਾਦਨ ਅਤੇ ਵਿੱਕਰੀ ਸਮੇਂ ਸਾਫ਼ ਸਫ਼ਾਈ ਦਾ ਖ਼ਾਸ ਧਿਆਨ ਰੱਖਣ ਲਈ ਦੀ ਵੀ ਅਪੀਲ ਕੀਤੀ ਅਤੇ ਕਿਹਾ ਜੇਕਰ ਕੋਈ ਵੀ ਦੁਕਾਨਦਾਰ ਘਟੀਆ ਜਾਂ ਮਿਲਾਵਟੀ ਖਾਧ ਪਦਾਰਥ ਵੇਚਦਾ ਪਾਇਆ ਗਿਆ ਤਾਂ ਉਸ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ।