ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੀ ਪਿੰਡ ਬੱਸੀਆਂ ਇਕਾਈ ਦਾ ਗਠਨ, ਦਰਸ਼ਨ ਸਿੰਘ ਢੇਸੀ ਨੂੰ ਚੁਣਿਆ ਪ੍ਰਧਾਨ 

ਰਾਏਕੋਟ, 07 ਮਾਰਚ (ਚਮਕੌਰ ਸਿੰਘ ਦਿਓਲ) : ਨੇੜਲੇ ਪਿੰਡ ਬੱਸੀਆਂ ਵਿਖੇ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੀ ਮੀਟਿੰਗ ਜਿਲ੍ਹਾ ਪ੍ਰਧਾਨ ਜਸਪ੍ਰੀਤ ਸਿੰਘ ਢੱਟ, ਬਲਾਕ ਰਾਏਕੋਟ ਦੇ ਪ੍ਰਧਾਨ ਗੁਰਮਿੰਦਰ ਸਿੰਘ ਗੋਗੀ ਭੁੱਲਰ ਅਤੇ ਮੁੱਖ ਬੁਲਾਰਾ ਨਰਿੰਦਰ ਸਿੰਘ ਲਾਡੀ ਸਹੌਲੀ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਕਿਸਾਨਾਂ ਦੀਆਂ ਮੰਗਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਪ੍ਰਧਾਨ ਜਸਪ੍ਰੀਤ ਸਿੰਘ ਢੱਟ ਨੇ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮਨਜੀਤ ਸਿੰਘ ਰਾਏ ਦੀ ਅਗਵਾਈ ਹੇਠ ਬੀਕੇਯੂ ਦੋਆਬਾ ਹਮੇਸ਼ਾਂ ਕਿਸਾਨਾਂ ਦੇ ਹੱਕਾਂ ਲਈ ਅਵਾਜ਼ ਬੁਲੰਦ ਕਰਦੀ ਰਹੀ ਹੈ ਅਤੇ ਇਸੇ ਤਰ੍ਹਾਂ ਅੱਗੇ ਤੋਂ ਵੀ ਕਿਸਾਨਾਂ ਦੇ ਹੱਕਾਂ ਤੇ ਉਨ੍ਹਾਂ ਨੂੰ ਆਉਂਦੀਆਂ ਸਮੱਸਿਆਵਾਂ ਦੇ ਹੱਲ ਲਈ ਸੰਘਰਸ਼ ਕਰਦੀ ਰਹੇਗੀ। ਇਸ ਮੌਕੇ ਬੀਕੇਯੂ ਦੋਆਬਾ ਇਕਾਈ ਪਿੰਡ ਬੱਸੀਆਂ ਦਾ ਗਠਨ ਕੀਤਾ ਗਿਆ, ਜਿਸ ਵਿੱਚ ਸਰਬਸੰਮਤੀ ਨਾਲ ਦਰਸਨ ਸਿੰਘ ਢੇਸੀ. ਪ੍ਰਧਾਨ ਨਿਯੁਕਤ ਕੀਤਾ ਗਿਆ, ਉਨ੍ਹਾਂ ਤੋਂ ਇਲਾਵਾ ਇੰਦਰਜੀਤ ਸਿੰਘ ਮੀਤ ਪ੍ਰਧਾਨ, ਕਮਲਪ੍ਰੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਮਨਜਿੰਦਰ ਸਿੰਘ ਜਾਨੂੰ ਖਜਾਨਚੀ, ਦਰਸੀ ਚੀਮਾ ਜਨਰਲ ਸਕੱਤਰ, ਮਨਦੀਪ ਸਿੰਘ ਸਲਾਹਕਾਰ, ਤੇਜਿੰਦਰ ਸਿੰਘ ਪ੍ਰੈਸ ਸਕੱਤਰ ਚੁਣਿਆ ਗਿਆ ਅਤੇ ਜਸਪ੍ਰੀਤ ਸਿੰਘ, ਬਿੱਟੂ ,ਬਿੰਦਰਜੀਤ ਸਿੰਘ, ਮਨਦੀਪ ਸਿੰਘ ਮਨੀ ,ਪਵਨਦੀਪ ਸਿੰਘ ਉਪਲ ,ਜਸਦੀਪ, ਪ੍ਰਗਟ ਸਿੰਘ, ਅਤੇ ਜੈਲੀ ਬੱਸੀਆਂ ਨੂੰ ਮੈਬਰ ਚੁਣਿਆ ਗਿਆ। ਇਸ ਮੌਕੇ ਨਵਨਿਯੁਕਤ ਪ੍ਰਧਾਨ ਦਰਸ਼ਨ ਸਿੰਘ ਢੇਸੀ ਨੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੀ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਕਿਸਾਨਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾਂ ਅੱਗੇ ਹੋ ਕੇ ਕੰਮ ਕਰਨਗੇ। ਇਸ ਮੌਕੇ ਬਲਾਕ ਖਜਾਨਚੀ ਰਾਜੂ ਤਲਵੰਡੀ , ਰਾਜਵੀਰ ਸਿੰਘ ਬਲਾਕ ਜਨਰਲ ਸਕੱਤਰ ਹਰਮਨਦੀਪ ਸਿੰਘ ਨੱਤ ਜਿਲਾ ਜਨਰਲ ਸਕੱਤਰ ਹਰਜੀਤ ਸਿੰਘ ਮਾਨ ਜਿਲਾ ਖਜਾਨਚੀ,ਕਾਲਾ ਹੇਰਾ ਯੂਥ  ਮੀਤ ਪ੍ਰਧਾਨ,,ਅਨਿਲ ਕੁਮਾਰ ਬਲਾਕ ਮੀਤ ਪ੍ਰਧਾਨ, ਤੇਜਪਾਲ ਸਿੰਘ ਸਹੌਲੀ ਆਦਿ ਹਾਜ਼ਰ ਸਨ।