ਸੁਨੀਲ ਜਾਖੜ ਨੂੰ ਪ੍ਰਧਾਨ ਐਲਾਨੇ ਜਾਣ ਤੋਂ ਬਾਅਦ ਭਾਜਪਾ ਦੇ ਸਾਬਕਾ ਵਿਧਾਇਕ ਨੇ ਦਿੱਤਾ ਅਸਤੀਫਾ

ਅਬੋਹਰ, 4 ਜੁਲਾਈ : ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਐਲਾਨੇ ਜਾਣ ਤੋਂ ਕੁਝ ਘੰਟੇ ਬਾਅਦ ਹੀ ਭਾਜਪਾ ਪਾਰਟੀ ਦੇ ਅਬੋਹਰ ਤੋਂ ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਰੋਸ ਵਜੋਂ ਅਸਤੀਫਾ ਦੇ ਦਿੱਤਾ। ਨਾਰੰਗ ਨੇ ਇਹ ਵੀ ਦੋਸ਼ ਲਾਇਆ ਕਿ ਇਹ ਸਭ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਯੋਗਤਾ ਕਾਰਨ ਹੋਇਆ ਹੈ।