ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਸਾਬਕਾ ਮੁੱਖ ਮੰਤਰੀ ਬਾਦਲ ਨੂੰ ਮਿਲੀ ਜ਼ਮਾਨਤ, ਸੁਖਬੀਰ ਸਿੰਘ ਬਾਦਲ ਦੀ ਜ਼ਮਾਨਤ ਰੱਦ 

ਫਰੀਦਕੋਟ, 16 ਮਾਰਚ : ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਅੱਜ ਸੁਣਵਾਈ ਹੋਈ। ਇਸ ਮਾਮਲੇ ਵਿੱਚ ਸੁਖਬੀਰ ਸਿੰਘ ਬਾਦਲ ਦੀ ਜ਼ਮਾਨਤ ਰੱਦ ਕਰ ਦਿੱਤਾ ਗਿਆ ਹੈ। ਅਦਾਲਤ ਵੱਲੋਂ ਪ੍ਰਕਾਸ਼ ਸਿੰਘ ਬਾਦਲ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਗਈ ਹੈ। ਹੁਣ ਸੁਖਬੀਰ ਸਿੰਘ ਬਾਦਲ ਦੀ ਗ੍ਰਿਫਤਾਰੀ ਦੀ ਤਲਵਾਰ ਲਟਕਦੀ ਦਿਖਾਈ ਦੇ ਰਹੀ ਹੈ।ਜ਼ਿਕਰਯੋਗ ਹੈ ਕਿ ਦੋਵਾਂ ਦੀ ਪਟੀਸ਼ਨ ’ਤੇ ਪਹਿਲਾਂ ਫਰੀਦਕੋਟ ਜ਼ਿਲ੍ਹਾ ਅਦਾਲਤ ਵੱਲੋਂ 14 ਮਾਰਚ ਅਤੇ ਫਿਰ 15 ਮਾਰਚ ਨੂੰ ਸੁਣਵਾਈ ਹੋਣੀ ਸੀ, ਪਰ ਅਜਿਹਾ ਨਾ ਹੋਣ ਕਾਰਨ ਸੁਣਵਾਈ ਲਈ 16 ਮਾਰਚ ਦੀ ਤਰੀਕ ਤੈਅ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਫਰੀਦਕੋਟ ਦੀ ਅਦਾਲਤ 'ਚ ਪੇਸ਼ ਕੀਤੇ ਗਏ ਚਾਰਜਸ਼ੀਟ 'ਤੇ ਸੁਣਵਾਈ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ 5 ਪੁਲਸ ਅਧਿਕਾਰੀਆਂ ਨੂੰ ਅਦਾਲਤ 'ਚ 23 ਨੂੰ ਪੇਸ਼ ਹੋਣ ਲਈ ਤਲਬ ਕੀਤਾ ਹੈ।