ਪੰਜਾਬ ਸਰਕਾਰ ਵੱਲੋਂ ਆਰਮੀ / ਪੰਜਾਬ ਪੁਲਿਸ / ਦਿੱਲੀ ਪੁਲਿਸ ਅਤੇ  ਪੈਰਾ ਮਿਲਟਰੀ ਫੋਰਸਿਸ ਲਈ ਲਿਖਤੀ ਪੇਪਰ ਦੀ ਤਿਆਰੀ ਅਤੇ ਫਿਜੀਕਲ ਟ੍ਰੇਨਿੰਗ ਲਈ ਮੁਫਤ ਕੈਂਪ

ਫਾਜਿਲਕਾ 14 ਨਵੰਬਰ : ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ (ਬਾਦਲ - ਲੰਬੀ ਰੋਡ) ਵੱਲੋਂ ਜਿਲ੍ਹਾ ਫਾਜਿਲਕਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਦੇ ਯੁਵਕਾਂ ਲਈ ਆਰਮੀ / ਪੰਜਾਬ ਪੁਲਿਸ / ਦਿੱਲੀ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ (ਸੀ.ਆਈ.ਐਸ.ਐਫ, ਆਈ.ਟੀ.ਬੀ.ਪੀ, ਐਸ.ਐਸ.ਸੀ) ਲਿਖਤੀ ਪੇਪਰ ਅਤੇ ਫਿਜੀਕਲ ਟ੍ਰੇਨਿੰਗ ਦੀ ਤਿਆਰੀ ਲਈ ਮੁਫਤ ਸਿਖਲਾਈ ਕੈਂਪ ਸੁਰੂ ਕੀਤਾ ਜਾ ਰਿਹਾ ਹੈ । ਇਹ ਜਾਣਕਾਰੀ ਟ੍ਰੇਨਿੰਗ ਅਧਿਕਾਰੀ ਕੈਪਟਨ ਲਖਵਿੰਦਰ ਸਿੰਘ ਦੁਆਰਾ ਦਿੱਤੀ, ਸਿਖਲਾਈ ਲੈਣ ਦੇ ਚਾਹਵਾਨ ਯੁਵਕ ਦਸਤਾਵੇਜ  ਜਿਵੇ ਕਿ ਦਸਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਬਾਰਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ, 02 ਪਾਸਪੋਰਟ ਸਾਈਜ਼ ਫੋਟੋ ਨਾਲ ਲੈ ਕੇ ਬਾਦਲ – ਲੰਬੀ ਮੇਨ ਰੋਡ ਤੇ ਪੈਂਦੇ ਪਿੰਡ ਕਾਲਝਰਾਣੀ ਵਿਖੇ ਨਿੱਜੀ ਤੌਰ ਤੇ ਕੈਂਪ ਵਿਖੇ ਮਿਤੀ 17 ਨਵੰਬਰ 2023 ਤੋਂ ਸਹੀ ਸਵੇਰੇ 09:00 ਵਜੇ ਪਹੁੰਚ ਕੇ ਸਿਖਲਾਈ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਸਿਖਲਾਈ ਦੌਰਾਂਨ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ । ਵਧੇਰੇ ਜਾਣਕਾਰੀ ਲਈ 94641-52013, 95493-00001, 94638-31615  ਤੇ ਸੰਪਰਕ ਕੀਤਾ ਜਾ ਸਕਦਾ ਹੈ ।