ਖੇਡ ਸਟੇਡੀਅਮ ਸਰਹਿੰਦ ਵਿਖੇ 75ਵੇਂ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰੀਹਰਸਲ ਹੋਈ

  • ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਲਹਿਰਾਉਣਗੇ ਕੌਮੀ ਝੰਡਾ
  • ਵਧੀਕ ਡਿਪਟੀ ਕਮਿਸ਼ਨਰ ਈਸ਼ਾ ਸਿੰਗਲ ਨੇ ਪਰੇਡ ਦਾ ਕੀਤਾ ਨਰੀਖਣ ਤੇ ਮਾਰਚ ਪਾਸਟ ਤੋਂ ਲਈ ਸਲਾਮੀ
  • ਪੰਜਾਬ ਪੁਲਿਸ, ਮਹਿਲਾ ਪੁਲਿਸ, ਪੰਜਾਬ ਹੋਮ ਗਾਰਡਜ਼ ਤੇ ਐਨ.ਸੀ.ਸੀ. ਕੈਡਿਟਾਂ ਦੀਆਂ ਟੀਮਾਂ ਨੇ ਫੁੱਲ ਡਰੈਸ ਰਿਹਰਸਲ ਵਿੱਚ ਲਿਆ ਭਾਗ
  • ਏ.ਡੀ.ਸੀ. ਈਸ਼ਾ ਸਿੰਗਲ ਨੇ ਖੇਡ ਸਟੇਡੀਅਮ ਸਰਹਿੰਦ ਵਿਖੇ ਗਣਤੰਤਰ ਦਿਵਸ ਸਮਾਗਮ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 24 ਜਨਵਰੀ : 75ਵੇਂ ਗਣਤੰਤਰ ਦਿਵਸ ਮੌਕੇ ਖੇਡ ਸਟੇਡੀਅਮ ਸਰਹਿੰਦ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਮੌਕੇ ਉਹ ਪਰੇਡ ਦਾ ਨਰੀਖਣ ਕਰਨਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ ਨੇ ਖੇਡ ਸਟੇਡੀਅਮ ਸਰਹਿੰਦ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਬੰਧੀ ਹੋਈ ਫੁੱਲ ਡਰੈਸ ਰਿਹਰਸਲ ਵਿੱਚ ਭਾਗ ਲੈਣ ਮੌਕੇ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਮਹਾਨ ਸੁਤੰਤਰਤਾ ਸੰਗਰਾਮੀ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਕਰਨ ਵਾਲੀਆਂ ਸਖਸ਼ੀਅਤਾਂ ਨੂੰ ਸਨਮਾਨਤ ਕੀਤਾ ਜਾਵੇਗਾ ਅਤੇ ਸਰਕਾਰੀ ਵਿਭਾਗਾਂ ਵੱਲੋਂ ਵਿਕਾਸ ਨਾਲ ਸਬੰਧਤ ਝਾਕੀਆਂ ਵੀ ਕੱਢੀਆਂ ਜਾਣਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਮਾਗਮ ਵਿੱਚ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਅੰਗਹੀਣਾਂ ਨੂੰ ਟਰਾਈ ਸਾਇਕਲ ਦਿੱਤੇ ਜਾਣਗੇ ਅਤੇ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੀ ਵੰਡੀਆਂ ਜਾਣਗੀਆਂ। ਫੁੱਲ ਡਰੈਸ ਰਿਹਰਸਲ ਦੌਰਾਨ ਏ.ਡੀ.ਸੀ. ਨੇ ਪਰੇਡ ਦਾ ਨਰੀਖਣ ਕੀਤਾ ਅਤੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਐਸ.ਪੀ. ਸ਼੍ਰੀ ਚੰਦ ਸਿੰਘ ਨੇ ਏ.ਡੀ.ਸੀ. ਨੂੰ ਐਸਕਾਰਟ ਕੀਤਾ ਅਤੇ ਡੀ.ਐਸ.ਪੀ. ਰਾਜ ਕੁਮਾਰ ਦੀ ਅਗਵਾਈ ਹੇਠ ਪਰੇਡ ਤੇ ਮਾਰਚ ਪਾਸਟ ਦਾ ਆਯੋਜਨ ਕੀਤਾ ਗਿਆ । ਫੁੱਲ ਡਰੈਸ ਰਿਹਰਸਲ ਮੌਕੇ ਪਰੇਡ ਵਿੱਚ ਪੰਜਾਬ ਪੁਲਿਸ, ਪੰਜਾਬ ਮਹਿਲਾ ਪੁਲਿਸ ਤੇ ਪੰਜਾਬ ਹੋਮ ਗਾਰਡਜ਼ ਅਤੇ ਵੱਖ-ਵੱਖ ਸਕੂਲਾਂ ਦੇ ਐਨ.ਸੀ.ਸੀ. ਵਿੰਗ ਦੀਆਂ ਟੀਮਾਂ ਨੇ ਭਾਗ ਲਿਆ। ਜਦੋਂ ਕਿ ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਪਬਲਿਕ ਸਕੂਲ ਦੇ ਬੈਂਡ ਨੇ ਸ਼ਾਨਦਾਰ ਧੁਨਾਂ ਨਾਲ ਮਾਹੌਲ ਨੂੰ ਸੰਗੀਤਮਈ ਕੀਤਾ। ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੌਰਾਨ ਬਾਲਕ ਯੀਸ਼ੂ ਕਾਨਵੈਂਟ ਸਕੂਲ ਸਰਹਿੰਦ, ਸੈਫਰਨ ਸਿਟੀ ਕਾਲਜ਼, ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆਂ ਸਕੂਲ ਸਰਹਿੰਦ, ਮੰਡੀ,  ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਗਿੱਧੇ ਵਿੱਚ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਮੰਡੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ, ਸੰਤ ਫਰੀਦ ਸਕੂਲ ਅਮਲੋਹ, ਮਾਤਾ ਗੁਜਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਤਹਿਗੜ੍ਹ ਸਾਹਿਬ, ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ, ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਖਾਲਸਾ ਸਕੂਲ ਹਮਾਂਯੂਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਬਸੀ ਪਠਾਣਾ, ਜੀਸਸ ਸੇਵੀਅਰ ਸਕੂਲ ਸਮਸ਼ੇਰ ਨਗਰ, ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ, ਬਾਬਾ ਜ਼ੋਰਾਵਰ ਸਿੰਘ, ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਸਕੂਲ ਫ਼ਤਹਿਗੜ੍ਹ ਸਾਹਿਬ ਤੇ ਵਿਦਿਆਰਥੀਆਂ ਨੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਤੇ ਪੰਜਾਬ ਦੇ ਲੋਕ ਨਾਚ ਗਿੱਧੇ ਤੇ ਭੰਗੜੇ ਦੀ  ਪੇਸ਼ਕਾਰੀ ਕੀਤੀ। ਫੁੱਲ ਡਰੈੱਸ ਰੀਹਰਸਲ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ ਸ਼੍ਰੀਮਤੀ ਮਨਦੀਪ ਕੌਰ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀ ਅਰਵਿੰਦ ਕੁਮਾਰ ਰਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਕੂਲਾਂ ਦੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਮੌਜੂਦ ਸਨ।