ਪਿੰਡ ਬਾਰਦੇਕੇ ਕਤਲ ਦੀ ਗੈਗਸਟਰ ਬੰਬੀਹਾ ਗਰੁੱਪ ਨੇ ਜਿੰਮੇਵਾਰੀ ਲੈਣ ਦੀ ਸ਼ੋਸ਼ਲ ਮੀਡੀਆ ਤੇ ਪਾਈ ਪੋਸਟ

ਜਗਰਾਓਂ, 05 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) : ਬੀਤੇ ਕੱਲ੍ਹ ਜਗਰਾਓਂ ਨੇੜਲੇ ਪਿੰਡ ਬਾਰਦੇਕੇ ’ਚ ਇੱਕ ਵਿਅਕਤੀ ਪਰਮਜੀਤ ਸਿੰਘ (45) ਦਾ ਉਸਦੇ ਘਰ ਵੜ ਕੇ ਕੁੁੱਝ ਲੋਕਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਇਸੇ ਕਤਲ ਨਾ ਸਬੰਧਿਤ ਇੱਕ ਸ਼ੋਸ਼ਲ ਮੀਡੀਆ ’ਤੇ ਪੋਸਟ ਦੇਖਣ ਨੂੰ ਮਿਲ ਰਹੀ ਹੈ, ਜੋ ਗੈਗਸਟਰ ਬੰਬੀਹਾ ਗਰੁੱਪ ਵੱਲੋਂ ਪਾਈ ਗਈ ਹਠ, ਜਿਸ ਵਿੱਚ ਉਨ੍ਹਾਂ ਪਿੰਡ ਬਾਰਦੇਕੇ ਦੇ ਕਤਲ ਦੀ ਜਿੰਮੇਵਾਰੀ ਲਈ ਹੈ। ਇਹ ਪੋਸਟ ਅਰਸ਼ ਡਾਲਾ ਨਾਂ ਦੇ ਵਿਅਕਤੀ ਵੱਲੋਂ ਸੋਸ਼ਲ ਮੀਡੀਆ 'ਤੇ ਪਾਈ ਪੋਸਟ 'ਚ ਕਿਹਾ ਗਿਆ ਹੈ ਕਿ ਇਨ੍ਹਾਂ ਨੇ ਮੇਰੇ ਛੋਟੇ ਭਰਾ ਦਿਲਪ੍ਰੀਤ ਧਾਲੀਵਾਲ ਮੀਨੀਆ ਨੂੰ ਇੰਨਾ ਤੰਗ ਪ੍ਰੇਸ਼ਾਨ ਕੀਤਾ ਕਿ ਉਹ ਖੁਦਕੁਸ਼ੀ ਕਰਨ ਲਈ ਮਜਬੂਰ ਹੋ ਗਿਆ। ਅੱਜ ਅਸੀਂ ਉਸ ਦੀ ਮੌਤ ਦਾ ਬਦਲਾ ਲੈ ਲਿਆ ਹੈ।  ਇਹ ਤਾਂ ਸ਼ੁਰੂਆਤ ਹੈ। ਭਵਿੱਖ ਵਿੱਚ ਜੇਕਰ ਕਿਸੇ ਦੇ ਮਨ ਵਿੱਚ ਕੋਈ ਸ਼ੱਕ ਹੈ ਤਾਂ ਉਹ ਵੀ ਦੂਰ ਕੀਤਾ ਜਾਵੇਗਾ। ਇੱਥੇ ਧਿਆਨ ਦੇਣ ਵਾਲੀ ਗੱਲ ਹੈ ਕਿ ਪਿੰਡ ਬਾਰਦੇਕੇ ਦੇ ਪਰਮਜੀਤ ਸਿੰਘ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਪਿੱਛੇ ਮੋਗਾ ਜ਼ਿਲ੍ਹੇ ਦੇ ਪਿੰਡ ਮੀਨੀਆ ਦਾ ਸਬੰਧ ਸਾਹਮਣੇ ਆ ਰਿਹਾ ਹੈ। ਪਰਮਜੀਤ ਸਿੰਘ ਨੇ ਆਪਣੀ ਭਾਣਜੀ ਦਾ ਰਿਸ਼ਤਾ ਦਿਲਪ੍ਰੀਤ ਸਿੰਘ ਧਾਲੀਵਾਲ ਵਾਸੀ ਮੀਨੀਆ ਨਾਲ ਕੀਤਾ ਸੀ। ਕੁਝ ਸਮੇਂ ਬਾਅਦ ਕਿਸੇ ਅੰਦਰੂਨੀ ਗੱਲ ਪਿੱਛੇ ਲੜਕੀ ਦੇ ਪਰਿਵਾਰ ਵਾਲਿਆਂ ਨੇ ਦਿਲਪ੍ਰੀਤ ਨਾਂਵ  ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ। ਜਿਸ ਕਾਰਨ ਦਿਲਪ੍ਰੀਤ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿਣ ਲੱਗ ਗਿਆ ਅਤੇ ਉਸ ਨੇ ਖੁਦਕੁਸ਼ੀ ਕਰ ਲਈ, ਜਿਸ ਦੀ ਮੌਤ ਲਈ ਉਸ ਦਾ ਪਰਿਵਾਰ ਪਰਮਜੀਤ ਸਿੰਘ ਦੇ ਪਰਿਵਾਰ ਨੂੰ ਜ਼ਿੰਮੇਵਾਰ ਮੰਨ ਰਿਹਾ ਹੈ। ਜਿਸ ਕਾਰਨ ਅੱਜ ਦਿਨ ਦਿਹਾੜੇ ਪਰਮਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।  ਇਸ ਤੋਂ ਪਹਿਲਾਂ ਪੁਲੀਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਹਰਜਿੰਦਰ ਸਿੰਘ ਦਾ ਕਹਿਣਾ ਹੈ ਕਿ ਕਤਲ ਦੇ ਕੁਝ ਸਮੇਂ ਬਾਅਦ ਹੀ ਕਿਸੇ ਗੈਂਗਸਟਰ ਗਰੁੱਪ ਨੇ ਇਸ ਦੀ ਜ਼ਿੰਮੇਵਾਰੀ ਲਈ ਹੈ।  ਇਸ ਪੋਸਟ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।  ਜੋ ਹਕੀਕਤ ਸਾਹਮਣੇ ਆਵੇਗੀ ਉਸ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।