ਜੀ .ਐਚ ਜੀ. ਪਬਲਿਕ ਸਕੂਲ ਸਿੱਧਵਾਂ ਖੁਰਦ ਦੀ ਵਿਦਿਆਰਥਣ ਪ੍ਰਥਾ ਨੇ ਬਾਕਸਿੰਗ ਮੁਕਾਬਲੇ ਵਿਚ ਜਿੱਤਿਆ ਸਿਲਵਰ ਮੈਡਲ

ਜਗਰਾਉਂ  (ਰਛਪਾਲ ਸਿੰਘ ਸ਼ੇਰਪੁਰੀ) : ਜੀ. ਐਚ. ਜੀ ਪਬਲਿਕ ਸਕੂਲ ਸਿੱਧਵਾਂ ਖੁਰਦ ਦੇ ਵਿਦਿਆਰਥੀ ਵਿੱਦਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਉੱਚੀਆਂ ਪ੍ਰਾਪਤੀਆਂ ਹਾਸਲ ਕਰਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪ੍ਰਿੰਸੀਪਲ ਸ੍ਰੀ ਪਵਨ ਸੂਦ ਜੀ ਨੇ ਕੀਤਾ। ਉਹਨਾਂ ਨੇ ਸੰਖੇਪ ਜਿਹੀ ਗੱਲਬਾਤ ਵਿੱਚ ਦੱਸਿਆ ਕਿ +1 ਕਾਮਰਸ ਦੀ ਵਿਦਿਆਰਥਣ ਪ੍ਰਥਾ ਨੇ ਪੰਜਾਬ ਸਕੂਲ ਸਟੇਟ ਲੈਵਲ ਤੇ ਆਨੰਦਪੁਰ ਸਾਹਿਬ ਵਿਖੇ ਕਰਵਾਏ ਗਏ ਬਾਕਸਿੰਗ ਦੇ ਮੁਕਾਬਲਿਆਂ ਵਿਚ ਆਪਣੇ ਵਿਰੋਧੀਆਂ ਨੂੰ ਪਛਾੜਦੇ ਹੋਏ ਕਰੜੇ ਮੁਕਾਬਲੇ ਤੋਂ ਬਾਅਦ ਸਿਲਵਰ ਮੈਡਲ ਪ੍ਰਾਪਤ ਕੀਤਾ ਉਹਨਾਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਵਿਚ ਉਸ ਤੋਂ ਵੀ ਵੱਡੀਆ ਮੱਲਾਂ ਮਾਰਨ ਦੀ ਉਤਸ਼ਾਹਿਤ ਕੀਤਾ ਤੇ ਬਾਕੀ ਵਿਦਿਆਰਥੀਆਂ ਨੂੰ ਵੀ ਖੇਡਾਂ ਦੇ ਖੇਤਰ ਵਿੱਚ ਅੱਗੇ ਆਉਣ ਲਈ ਪ੍ਰੇਰਿਤ