ਜਹਿਰੀਲੀ ਦਵਾਈ ਨਾਲ ਲੜਕੀ ਦੀ ਮੌਤ

  • ਲੜਕੀ ਪਰਿਵਾਰ ਨੇ ਸਹੁਰਾ ਪਰਿਵਾਰ ਖਿਲਾਫ਼ ਕਾਰਵਾਈ ਨੂੰ ਲੈ ਕੇ ਥਾਣਾ ਠੁੱਲੀਵਾਲ ਵਿਖੇ ਦਿੱਤਾ ਧਰਨਾ

ਮਹਿਲ ਕਲਾਂ 16 ਜਨਵਰੀ (ਗੁਰਸੇਵਕ ਸਿੰਘ ਸਹੋਤਾ) : ਇੱਕ ਲੜਕੀ ਦੀ ਮੌਤ ਹੋ ਜਾਣ ਤੋਂ ਬਾਅਦ ਪੁਲਿਸ ਥਾਣਾ ਠੁੱਲੀਵਾਲਾ ਵਿਖੇ ਕਾਰਵਾਈ ਨਾ ਹੋਣ ਦੇ ਰੋਸ ਵਜੋ ਪਿੰਡ ਦਸੋਧਾ ਸਿੰਘ ਵਾਲਾ ਦੇ ਇੱਕ ਪਰਿਵਾਰ ਵੱਲੋਂ ਸਰਪੰਚ ਸਮਰਜੀਤ ਕੌਰ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ। ਪਰਿਵਾਰ ਨੇ ਸਹੁਰਾ ਪਰਿਵਾਰ ਤੇ ਦੋਸ ਲਾਇਆ ਕਿ ਸਾਡੀ ਧੀ ਗੁਰਮੀਤ ਕੌਰ ਪਿੰਡ ਸਹੋਰ ਵਿਖੇ ਵਿਆਹੀ ਸੀ। ਜਿਸ ਦੀ ਜਹਿਰੀਲੀ ਦਵਾਈ ਨਾਲ ਮੌਤ ਹੋ ਗਈ। 03.01.2023 ਨੂੰ ਐਫਆਰਆਈ ਦਰਜ ਕੀਤੀ ਗਈ ਸੀ, ਪਰ ਅਜੇ ਤੱਕ ਕਿਸੇ ਵੀ ਦੋਸੀ ਨੂੰ ਗਿ੍ਫ਼ਤਾਰ ਨਹੀ ਕੀਤਾ ਗਿਆ। ਇਸੇ ਕਾਰਨ ਸਾਨੂੰ ਗ੍ਰਾਮ ਪੰਚਾਇਤ ਅਤੇ ਕਿਸਾਨ ਮਜਦੂਰ ਜਥੇਬੰਦੀਆਂ ਦੇ ਸਹਿਯੋਗ ਨਾਲ ਧਰਨਾ ਦੇਣ ਲਈ ਮਜਬੂਰ ਹੋਣਾ ਪਿਆ ਹੈ। ਪੀੜਤ ਪਰਿਵਾਰ ਨੇ ਕਿਹਾ ਕਿ ਪੁਲਿਸ ਥਾਣਾ ਠੁੱਲੀਵਾਲ ਵੱਲੋਂ ਇਨਸਾਫ਼ ਨਹੀ ਦਿੱਤਾ ਜਾ ਰਿਹਾ। ਉਹਨਾਂ ਚਿਤਾਵਨੀ ਦਿੱਤੀ ਕਿ ਜਿੰਨਾ ਚਿਰ ਲੜਕੀ ਦੇ ਸਹੁਰਾ ਪਰਿਵਾਰ ਦੀ ਗਿ੍ਫ਼ਤਾਰੀ ਨਹੀ ਹੁੰਦੀ ਧਰਨਾ ਜਾਰੀ ਰਹੇਗਾ। ਇਸ ਮੌਕੇ ਡੀਐਸਪੀ ਮਹਿਲ ਕਲਾਂ ਗਮਦੂਰ ਸਿੰਘ ਚਾਹਲ ਅਤੇ ਐਸਐਚਓ ਗੁਰਬਚਨ ਸਿੰਘ ਨੇ ਧਰਨਾਕਾਰੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਦੋਸੀਆਂ ਨੂੰ ਜਲਦ ਗਿ੍ਫ਼ਤਾਰ ਕਰ ਲਿਆ ਜਾਵੇਗਾ। ਇਸ ਵਿਸ਼ਵਾਸ ਮਿਲਣ ਤੋਂ ਬਾਅਦ ਧਰਨ ਸਮਾਪਤ ਕਰ ਦਿੱਤਾ ਗਿਆ।