ਦੋ ਮਹੀਨੇ ਪਹਿਲਾਂ ਕੈਨੇਡਾ ਗਈ ਮਾਨਸਾ ਦੀ ਕੁੜੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ  

ਮਾਨਸਾ, 06 ਜੁਲਾਈ 2024 : ਮਾਨਸਾ ਜ਼ਿਲ੍ਹੇ ਦੇ ਇੱਕ ਕਿਸਾਨ ਨੇ ਆਪਣੀ ਇੱਕ ਏਕੜ ਜ਼ਮੀਨ ਵੇਚ ਕੇ ਆਪਣੀ ਧੀ ਨੂੰ ਕੈਨੇਡਾ ਭੇਜਿਆ ਸੀ, ਦੋ ਮਹੀਨੇ ਪਹਿਲਾਂ ਧੀ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਆਪਣੀ ਧੀ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਸਦਮੇ ਵਿੱਚ ਹੈ ਅਤੇ ਪੰਜਾਬ ਸਰਕਾਰ ਨੂੰ ਅਪੀਲ ਕਰ ਰਿਹਾ ਹੈ ਕਿ ਉਨ੍ਹਾਂ ਦੀ ਧੀ ਦੀ ਲਾਸ਼ ਭਾਰਤ ਲਿਆ ਕੇ ਉਨ੍ਹਾਂ ਦੇ ਹਵਾਲੇ ਕੀਤੀ ਜਾਵੇ ਤਾਂ ਜੋ ਉਹ ਆਪਣੀ ਧੀ ਨੂੰ ਆਖਰੀ ਵਾਰ ਦੇਖ ਸਕਣ। ਮਾਨਸਾ ਜ਼ਿਲ੍ਹੇ ਦੇ ਪਿੰਡ ਬੇਰ ਦੇ ਕਿਸਾਨ ਮਿੱਠੂ ਸਿੰਘ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਆਪਣੀ ਧੀ ਬੇਅੰਤ ਕੌਰ (25) ਨੂੰ 31 ਮਾਰਚ 2024 ਨੂੰ ਆਪਣੀ ਇੱਕ ਏਕੜ ਜ਼ਮੀਨ ਵੇਚ ਕੇ 26 ਲੱਖ ਰੁਪਏ ਖਰਚ ਕਰਕੇ ਕੈਨੇਡਾ ਭੇਜਿਆ ਸੀ ਤਾਂ ਕਿ ਉਨ੍ਹਾਂ ਦੀਆਂ ਦੋ ਧੀਆਂ ਤੇ ਇੱਕ ਪੁੱਤਰ ਦੇ ਨਾਲ ਘਰ ਦੇ ਹਾਲਾਤ ਸੁਧਰ ਸਕਣ ਪਰ ਹੁਣ ਉਨ੍ਹਾਂ ਨੂੰ ਕੈਨੇਡਾ ਤੋਂ ਫੋਨ ਆਇਆ ਹੈ ਕਿ ਉਨ੍ਹਾਂ ਦੀ ਧੀ ਬੇਅੰਤ ਕੌਰ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਉਨ੍ਹਾਂ ਨੇ ਕਿਹਾ ਕਿ ਧੀ ਦੀ ਲਾਸ਼ ਲਿਆਉਣ ਲਈ 35 ਲੱਖ ਰੁਪਏ ਦੇ ਕਰੀਬ ਖ਼ਰਚਾ ਆਵੇਗਾ ਜੋ ਕਿ ਉਨ੍ਹਾਂ ਕੋਲ ਇੰਨਾ ਪੈਸਾ ਨਹੀਂ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਹੁਣ ਤੱਕ ਕਈ ਸਿਆਸੀ ਆਗੂਆਂ ਕੋਲ ਪਹੁੰਚ ਕੀਤੀ ਹੈ ਪਰ ਕਿਸੇ ਨੇ ਉਨ੍ਹਾਂ ਦੀ ਬਾਂਹ ਨਹੀਂ ਫੜੀ। ਉਨ੍ਹਾਂ ਨੇ ਕਿਹਾ ਕਿ ਅਸੀਂ ਸੋਚਿਆ ਸੀ ਕਿ ਸਾਡੀ ਧੀ ਕੈਨੇਡਾ ਜਾ ਕੇ ਘਰ ਦੀ ਗਰੀਬੀ ਦੂਰ ਕਰੇਗੀ ਅਤੇ ਆਪਣੀਆਂ ਦੋ ਭੈਣਾਂ ਅਤੇ ਭਰਾ ਦਾ ਚੰਗਾ ਭਵਿੱਖ ਬਣਾਵੇਗੀ ਪਰ ਸਾਡੇ ਸੁਪਨੇ ਚਕਨਾਚੂਰ ਹੋ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਉਹ ਇਸ ਗੱਲ ਨੂੰ ਲੈ ਕੇ ਚਿੰਤਤ ਹਨ ਕਿ ਉਨ੍ਹਾਂ ਦੀ ਬੇਟੀ ਦੀ ਲਾਸ਼ ਭਾਰਤ ਕਿਵੇਂ ਲਿਆਉਣੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਕਈ ਸਿਆਸੀ ਆਗੂਆਂ ਨਾਲ ਗੱਲ ਕੀਤੀ ਪਰ ਉਨ੍ਹਾਂ ਨੇ ਸਾਡੀ ਕੋਈ ਗੱਲ ਨਹੀਂ ਸੁਣੀ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੀ ਧੀ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦਾ ਪ੍ਰਬੰਧ ਕਰਨ ਤਾਂ ਜੋ ਉਹ ਆਪਣੀ ਧੀ ਦਾ ਮੂੰਹ ਆਖਰੀ ਵਾਰ ਦੇਖ ਸਕਣ।

ਭਗਵੰਤ ਮਾਨ ਨੂੰ ਕੀਤੀ ਅਪੀਲ, ਭਾਰਤ ਲਾਸ਼ ਲਿਆਉਣ ਦਾ ਪ੍ਰਬੰਧ ਕੀਤਾ ਜਾਵੇ : ਬਾਦਲ
ਬਠਿੰਡਾ ਤੋਂ ਸੰਸਦ ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਧੀ ਦੀ ਭਾਰਤ ਲਾਸ਼ ਲਿਆਉਣ ਦਾ ਪ੍ਰਬੰਧ ਕੀਤਾ ਜਾਵੇ ਤਾਂ ਕਿ ਉਹ ਆਪਣੀ ਧੀ ਦਾ ਆਖਰੀ ਵਾਰ ਮੂੰਹ ਦੇਖ ਸਕਣ ਉਥੇ ਹੀ