ਫਰੀਦਕੋਟ ਦੇ ਪਿੰਡਾਂ ਵਿੱਚ ਜਾ ਕੇ ਵੈਨ ਰਾਹੀਂ ਪਿੰਡ ਵਾਸੀਆਂ ਨੂੰ ਸਰਕਾਰ ਦੀਆਂ ਸਕੀਮਾਂ ਬਾਰੇ ਕੀਤਾ ਜਾਗਰੂਕ

  • ਫਰੀਦਕੋਟ ਦੇ ਪਿੰਡ ਘੁਮਿਆਰਾ, ਚੰਦਬਾਜਾ ਅਤੇ ਬਲਾਕ ਜੈਤੋ ਦੇ ਪਿੰਡ ਰੋੜੀ ਕਪੂਰਾ ਅਤੇ ਗੁਲਾਬਗੜ੍ਹ ਰੋੜੀਕਪੂਰਾ ਵਿਖੇ ਵੈਨ ਰਾਹੀਂ ਪਿੰਡ ਵਾਸੀਆਂ ਨੂੰ ਸਰਕਾਰ ਦੀਆਂ ਸਕੀਮਾਂ ਬਾਰੇ ਕੀਤਾ ਜਾਗਰੂਕ
  • ਸਹੂਲਤਾਂ ਤੋਂ ਵਾਂਝੇ ਰਹੇ ਲੋਕਾਂ ਦੇ ਘਰ ਜਾ ਕੇ ਭਰੇ ਫਾਰਮ

ਫ਼ਰੀਦਕੋਟ 27 ਨਵੰਬਰ : ਕੇਂਦਰ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਹਰੇਕ ਵਰਗ ਤੱਕ ਪਹੁੰਚਾਉਣ ਲਈ “ਵਿਕਸਿਤ ਭਾਰਤ ਸੰਕਲਪ ਯਾਤਰਾ” ਮੁਹਿੰਮ ਤਹਿਤ ਜਾਗਰੂਕਤਾ ਵੈਨਾਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਭਲਾਈ ਸਕੀਮਾਂ ਸਬੰਧੀ ਜਾਣੂ ਕਰਵਾ ਰਹੀਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੇ ਤੀਜੇ ਦਿਨ ਜਾਗਰੂਕਤਾ ਵੈਨਾਂ ਰਾਹੀਂ  ਬਲਾਕ ਫਰੀਦਕੋਟ ਦੇ ਪਿੰਡ ਘੁਮਿਆਰਾ, ਚੰਦਬਾਜਾ, ਅਤੇ ਬਲਾਕ ਜੈਤੋ ਦੇ ਪਿੰਡ ਰੋੜੀ ਕਪੂਰਾ ਅਤੇ ਗੁਲਾਬਗੜ੍ਹ ਰੋੜੀਕਪੂਰਾ ਵਿਖੇ ਘਰ-ਘਰ ਜਾ ਕੇ ਲੋਕਾਂ ਨੂੰ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਜੋ ਲੋਕ ਇਹਨਾਂ ਸਕੀਮਾਂ ਤੋਂ ਵਾਂਝੇ ਰਹਿ ਗਏ ਸਨ ਉਨ੍ਹਾਂ ਦੇ ਘਰ ਪਹੁੰਚ ਕੇ ਸਕੀਮਾਂ ਸਬੰਧੀ ਫਾਰਮ ਵੀ ਭਰੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਹੋਰ ਉਪਰਾਲੇ ਭਵਿੱਖ ਵਿੱਚ ਵੀ ਕੀਤੇ ਜਾਣਗੇ ਤਾਂ ਜੋ ਸਾਡੇ ਲੋਕਾਂ ਨੂੰ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਪਤਾ ਲੱਗ ਸਕੇ ਅਤੇ ਉਹ ਇਨ੍ਹਾਂ ਸਕੀਮਾਂ ਦਾ ਲਾਭ ਲੈ ਸਕਣ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵੈਨਾਂ ਰਾਹੀਂ ਜ਼ਿਲ੍ਹੇ ਵਿੱਚ ਲੋਕਾਂ ਨੂੰ ਸਿਹਤ ਵਿਭਾਗ ਦੀਆਂ ਸਕੀਮਾਂ, ਬਿਮਾਰੀਆਂ ਦੀ ਰੋਕਥਾਮ ਅਤੇ ਲੱਛਣਾਂ ਸਮੇਤ ਹੋਰ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਵੈਨਾਂ ਵੱਖ ਵੱਖ ਪਿੰਡਾਂ ਦਾ ਦੌਰਾ ਕਰਨਗੀਆਂ।