ਸਰਕਾਰੀ ਸਕੂਲ ਬਾਂਡੀ ਵਾਲਾ ਵੱਲੋਂ ਡੋਰ ਟੂ ਡੋਰ ਕੰਪੇਨ ਤਹਿਤ ਸਕੂਲ ਵਿੱਚ ਬੱਚੇ ਦਾਖਲ ਕਰਵਾਉਣ ਲਈ ਕੀਤਾ ਪ੍ਰੇਰਿਤ

  • ਭਾਰਤੀ ਫਾਉਂਡੇਸ਼ਨ ਵੱਲੋਂ ਦਾਖਲਾ ਮੁਹਿੰਮ ਵਿਚ ਵੱਧ ਚੜ ਕੇ ਦਿੱਤਾ ਜਾ ਰਿਹੈ ਸਹਿਯੋਗ

ਫਾਜ਼ਿਲਕਾ, 14 ਮਾਰਚ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਸਰਕਾਰ ਵੱਲੋ ਸੂਬੇ ਦੇ ਲੋਕਾਂ ਨਾਲ ਬਿਹਤਰ ਅਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦਾ ਵਿਸ਼ਵਾਸ ਬਹਾਲ ਕਰਕੇ ਉੱਚ ਪੱਧਰੀ ਸਿੱਖਿਆ ਦੇਣ ਦੇ ਸੱਦੇ ਨੂੰ ਕਬੂਲਦਿਆਂ ਮਾਪਿਆਂ ਵੱਲੋਂ ਮਿਸਾਲੀ ਹੁੰਗਾਰਾ ਦਿੱਤਾ ਜਾ ਰਿਹਾ ਹੈ।ਸਕੂਲ ਵਿੱਚ ਵੱਡੀ ਗਿਣਤੀ ਵਿੱਚ ਨਵੇਂ ਵਿਦਿਆਰਥੀਆਂ  ਦਾਖਲਾ ਲੈ ਰਹੇ ਹਨ। ਇਸੇ ਲੜੀ ਤਹਿਤ ਸਕੂਲ ਮੁੱਖ ਅਧਿਆਪਕਾ ਸ੍ਰੀਮਤੀ ਪੂਨਮ ਕਸਵਾਂ ਦੀ ਯੋਗ ਅਗਵਾਈ ਅਧੀਨ ਇਨਰੋਲਮੈਂਟ ਬੂਸਟਰ ਇੰਚਾਰਜ ਸੰਜੈ ਕੁਮਾਰ ਹਿੰਦੀ ਮਾਸਟਰ (ਸਟੇਟ ਅਵਾਰਡੀ), ਸ੍ਰੀ ਵਿਜੈ ਪਾਲ, ਸ੍ਰੀ ਪ੍ਰਦੀਪ ਕੁਮਾਰ ਭਾਰਤੀ ਫਾਉਡੇਸ਼ਨ ਨੇ ਸਰਕਾਰੀ ਪ੍ਰਾਈਮਰੀ ਸਕੂਲ ਸਿਵਾਣਾ, ਨਵਾਂ ਸਿਵਾਣਾ ਅਤੇ ਸਰਕਾਰੀ ਮਿਡਲ ਸਕੂਲ ਮੁਰਾਦਵਾਲਾ ਭੋਮਗੜ ਸਕੂਲਾਂ ਆਦਿ ਵਿਖੇ ਡੋਰ ਟੂ ਡੋਰ ਕੰਪੇਨ ਤਹਿਤ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿਚ ਬਚਿਆਂ ਦਾ ਵੱਧ ਤੋਂ ਵੱਧ ਦਾਖਲਾ ਕਰਵਾਉਣ ਲਈ ਪ੍ਰੇਰਿਤ ਕੀਤਾ। ਸਰਕਾਰੀ ਸਕੂਲ ਬਾਂਡੀਵਾਲਾ ਦੇ ਸਟਾਫ ਵੱਲੋਂ ਲਗਾਤਾਰ ਬੱਚਿਆਂ ਦੇ ਮਾਪਿਆ ਨੂੰ ਦਾਖਲ ਮੁਹਿੰਮ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਦਾਖ਼ਲਾ ਮੁਹਿੰਮ ਨੂੰ ਬੜਾਵਾ ਦਿੱਤਾ ਜਾ ਰਿਹਾ ਹੈ। ਸਕੂਲ ਸਟਾਫ ਵੱਲੋਂ ਮਾਪਿਆਂ ਨੁੰ ਸਰਕਾਰੀ ਸਕੂਲਾਂ ਵਿਖੇ ਅਜੋਕੇ ਤਕਨੀਕੀ ਯੁੱਗ ਵਿਚ ਮੁਹੱਈਆ ਕਰਵਾਈ ਜਾਂਦੀ ਸਿਖਿਆ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਸਿਖਿਆ ਦੇ ਨਾਲ-ਨਾਲ ਦਿੱਤੀਆਂ ਜਾਂਦੀਆਂ ਸੁਵਿਧਾਵਾਂ ਬਾਰੇ ਵੀ ਜਾਣੂੰ ਕਰਵਾਇਆ ਜਾ ਰਿਹਾ ਹੈ।