ਸਰਕਾਰੀ ਸੀਨੀਅਰ ਸੈਕੰਡਰੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਖੈਰਾ ਖ਼ੁਰਦ ਵਿਖੇ

  • 24 ਜੁਲਾਈ ਤੱਕ ਛੁੱਟੀ ਦੇ ਹੁਕਮ ਜਾਰੀ

ਮਾਨਸਾ, 22 ਜੁਲਾਈ : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਖੈਰਾ ਖੁਰਦ ਵਿਖੇ 24 ਜੁਲਾਈ, 2023 ਤੱਕ ਛੁੱਟੀ ਘੋਸ਼ਿਤ ਕੀਤੀ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਉਪ ਮੰਡਲ ਮੈਜਿਸਟਰੇਟ ਸਰਦੂਲਗੜ੍ਹ ਸ੍ਰੀ ਅਮਰਿੰਦਰ ਸਿੰਘ ਮੱਲ੍ਹੀ ਦੀ ਰਿਪੋਰਟ ’ਤੇ ਹੜ੍ਹਾਂ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੈਰਾ ਖੁਰਦ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਖੈਰਾ ਖੁਰਦ ਨੂੰ ਨਵਾਂ ਰਾਹਤ ਕੈਂਪ ਘੋਸ਼ਿਤ ਕਰਦੇ ਹੋਏ ਦੋਨੋ ਸਕੂਲ ਇਕੋ ਇਮਾਰਤ ਵਿਚ ਹੋਣ ਕਾਰਨ ਸਕੂਲ ਵਿਚ ਛੁੱਟੀ ਘੋਸ਼ਿਤ ਕੀਤੀ ਗਈ ਹੈ।