ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਲਗਾਇਆ ਗਿਆ ਮਹਾਨ ਖੂਨਦਾਨ ਕੈਂਪ

  • ਜਥੇ: ਨਿਮਾਣਾ ਵਲੋਂ ਚਲਾਈ ਜਾ ਰਹੀ ਖ਼ੂਨਦਾਨ ਕੈਂਪਾ ਦੀ ਲੜੀ ਬੇਮਿਸਾਲ ਕਾਰਜ - ਸੁਖਬੀਰ ਸਿੰਘ ਬਾਦਲ 

ਡੇਹਲੋਂ,18 ਜਨਵਰੀ (ਦਾਰਾ ਘਵੱਦੀ) ਸਾਹਿਬ -ਏ-ਕਮਾਲ ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮਨਾਉਣਾ ਤਾਂ ਹੀ ਸਫਲਾ ਹੋ ਸਕਦਾ ਹੈ। ਜੇਕਰ ਅਸੀਂ ਉਨ੍ਹਾਂ ਦੇ ਵੱਲੋ ਬਖਸ਼ੇ ਸਿਧਾਂਤਾਂ, ਫਲਸਫੇ ਅਤੇ ਸਿੱਖਿਆਵਾਂ ਦੇ ਧਾਰਨੀ ਬਣਕੇ ਜਬਰ ਤੇ ਜ਼ੁਲਮ ਖਿਲਾਫ਼ ਆਪਣੀ ਜ਼ੋਰਦਾਰ ਆਵਾਜ਼ ਬੁਲੰਦ ਕਰੀਏ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਗੁਰੂ ਕੀ ਕਾਸ਼ੀ ਦੇ ਨਾਮ ਨਾਲ ਜਾਣੀ ਜਾਂਦੀ ਪ੍ਰਸਿੱਧ ਇਤਿਹਾਸਕ ਨਗਰੀ ਤਲਵੰਡੀ ਸਾਬੋ ਵਿਖੇ ਸ਼ਸ਼ੋਭਿਤ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸੰਸਥਾ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ)ਦੇ ਨਿੱਘੇ ਸਹਿਯੋਗ ਨਾਲ ਲਗਾਏ ਗਏ ਮਹਾਨ ਖੂਨਦਾਨ ਕੈਂਪ ਦੀ ਰਸਮੀ ਤੌਰ ਤੇ ਆਰੰਭਤਾ ਕਰਦਿਆਂ ਹੋਇਆ ਕੀਤਾ। ਉਨ੍ਹਾਂ ਨੇ ਕਿਹਾ ਕਿ ਦਸ਼ਮੇਸ਼ ਪਿਤਾ ਵੱਲੋ ਬਖਸ਼ੀ ਹੋਈ ਅੰਮ੍ਰਿਤ ਦੀ ਦਾਤ ਦੇ ਸਦਕਾ ਹੀ ਅੱਜ ਵੀ ਗੁਰੂ ਦਾ ਖਾਲਸਾ ਪੂਰੇ ਸਿੱਖੀ ਸਿਦਕ ਵਾਲੇ ਜਜਬੇ ,ਅਣਖ ਤੇ ਗੈਰਤ ਨਾਲ ਜ਼ਬਰ ਦਾ ਮੁਕਾਬਲਾ ਪੂਰੀ ਦਲੇਰੀ ਨਾਲ ਕਰਨ ਦੇ ਸਮਰਥ ਹੈ। ਇਸ ਦੌਰਾਨ ਸ.ਸੁਖਬੀਰ ਸਿੰਘ ਬਾਦਲ ਨੇ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ) ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ,ਉਨ੍ਹਾਂ ਦੇ ਸਾਥੀਆਂ ਵਲੋਂ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਪ੍ਰਮੁੱਖ ਸ੍ਰ. ਗੁਰਮੀਤ ਸਿੰਘ, ਪਰਮਿੰਦਰ ਸਿੰਘ ਵਲੋਂ ਕੀਤੇ ਜਾ ਰਹੇ ਮਨੁੱਖੀ ਭਲਾਈ ਕਾਰਜਾਂ, ਖਾਸ ਕਰਕੇ ਪੰਜਾਬ ਦੀ ਜਵਾਨੀ ਨੂੰ ਆਪਣੇ ਧਰਮ ਤੱਕ ਵਿਰਸੇ ਨਾਲ ਜੋੜਨ ਲਈ ਕੀਤੇ ਜਾ ਰਹੇ ਕਾਰਜਾਂ ਦੀ ਜ਼ੋਰਦਾਰ ਸ਼ਬਦਾਂ ਵਿੱਚ ਸ਼ਲਾਘਾ ਕੀਤੀ ਅਤੇ ਖੂਨਦਾਨ ਕੈਂਪ ਵਿੱਚ ਆਪਣਾ ਖੂਨਦਾਨ ਕਰਨ ਵਾਲੇ ਚੰਨਦੀਪ ਸਿੰਘ, ਸੁਖਵਿੰਦਰ ਸਿੰਘ ਲੰਬੀ ਸਮੇਤ ਅਨੇਕਾਂ ਨੌਜਵਾਨਾਂ ਨੂੰ ਸਰਟੀਫਿਕੇਟ ਵੀ ਪ੍ਰਦਾਨ ਕੀਤੇ।ਇਸ ਮੌਕੇ ਉਨ੍ਹਾਂ ਦੇ ਨਾਲ ਗੁਰਵਿੰਦਰ ਸਿੰਘ ਪੀ.ਏ ਸ੍ਰ. ਸੁਖਬੀਰ ਸਿੰਘ ਬਾਦਲ,ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਸਕੱਤਰ ਜਨਰਲ ਅਕਾਸ਼ਦੀਪ ਸਿੰਘ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖਸ਼ੀਅਤਾਂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।ਇਸ ਦੌਰਾਨ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਅਤੇ ਸ ਪਰਮਿੰਦਰ ਸਿੰਘ ਪ੍ਰਧਾਨ ਸਟੱਡੀ ਸਰਕਲ ਦਮਦਮਾ ਸਾਹਿਬ ਨੇ ਦੱਸਿਆ ਕਿ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ  ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਦੀ ਪ੍ਰੇਣਾ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਅਗਵਾਈ ਹੇਠ ਲਗਾਏ ਗਏ ਉਕਤ ਮਹਾਨ ਖੂਨਦਾਨ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਆਪਣਾ ਖੂਨਦਾਨ ਕਰਕੇ ਦਸ਼ਮੇਸ਼ ਪਿਤਾ ਨੂੰ ਆਪਣਾ ਸਿੱਜਦਾ ਤੇ ਸਤਿਕਾਰ ਅਰਪਿਤ ਕੀਤਾ। ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਿੱਚ ਰਵਿੰਦਰ ਸਿੰਘ ਖੇੜਾ,ਸੁਖਵਿੰਦਰ ਸਿੰਘ ਲੰਬੀ,ਪਰਮਿੰਦਰ ਸਿੰਘ, ਸ਼ਮਸ਼ੇਰ ਸਿੰਘ ਇੰਸਪੈਕਟਰ, ਚੰਨਦੀਪ ਸਿੰਘ, ਗੁਰਲਾਲ ਸਿੰਘ ਸਿੱਧੂ, ਤਰਸੇਮ ਗਰਗ, ਪ੍ਰਿੰਸ ਗਰਗ,ਸੰਦੀਪ ਸਿੰਘ,ਸੁਖਵਿੰਦਰ ਸਿੰਘ, ਗਿਰਦੌਰ ਸਿੰਘ ਆਦਿ ਵਿਸ਼ੇਸ਼ ਸਹਿਯੋਗ ਰਿਹਾ।