ਸੰਤ ਦਰਬਾਰਾ ਸਿੰਘ ਛੀਨੀਵਾਲ ਦੀ ਯਾਦ 'ਚ ਗੁਰਮਤਿ ਸਮਾਗਮ 10 ਮਾਰਚ ਨੂੰ : ਰਜਿੰਦਰ ਛੀਨੀਵਾਲ           

ਮਹਿਲ ਕਲਾਂ 02 ਮਾਰਚ (ਗੁਰਸੇਵਕ ਸਿੰਘ ਸਹੋਤਾ) : ਐਸਜੀਪੀਸੀ ਦੇ ਹਲਕਾ ਚੰਨਣਵਾਲ ਤੋਂ ਐਸਜੀਪੀਸੀ ਮੈਂਬਰ ਸਵ: ਸੰਤ ਦਲਬਾਰ ਸਿੰਘ ਛੀਨੀਵਾਲ ਮੈਂਬਰ ਸ਼ੋ੍ਰਮਣੀ ਕਮੇਟੀ ਦੀ ਦੂਸਰੀ ਸਾਲਾਨਾ ਬਰਸੀ ਸੰਬੰਧੀ ਮਹਾਨ ਗੁਰਮਤਿ ਸਮਾਗਮ 10 ਮਾਰਚ ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਛੀਨੀਵਾਲ ਕਲਾਂ (ਬਰਨਾਲਾ) ਵਿਖੇ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜ ਸੇਵੀ  ਰਾਜਿੰਦਰ ਸਿੰਘ ਗੋਗੀ ਛੀਨੀਵਾਲ ਨੇ ਦੱਸਿਆ ਸਣਤ ਦਲਬਾਰ ਸਿੰਘ ਦੀ ਬਰਸੀ ਸਬੰਧੀ ਪਰਿਵਾਰ ਵੱਲੋਂ ਸਾਰੀਆਂ ਤਿਆਰੀਆਂ ਪੂਰੀ ਤਰਾਂ ਮੁਕੰਮਲ ਕਰ ਲਈਆਂ ਹਨ। ਉਨ੍ਹਾਂ ਦੱਸਿਆ ਕਿ ਸਵੇਰੇ 10 ਤੋਂ 1 ਵਜੇ ਤੱਕ ਪ੍ਰਸਿੱਧ ਰਾਗੀ ਜਥੇ, ਕਥਾਵਾਚਕ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ ਤੇ  ਉੱਘੀਆਂ ਪੰਥਕ ਸ਼ਖ਼ਸੀਅਤਾਂ ਵਿਸ਼ੇਸ਼ ਤੌਰ ਤੇ ਪੁੱਜ ਕੇ ਸ਼ਮੂਲੀਅਤ ਕਰ ਕੇ ਸ਼ਰਧਾ ਸਤਿਕਾਰ ਭੇਟ ਕਰਨਗੀਆਂ।