ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ’ਚ ਭਾਗ ਲੈ ਕੇ ਸ਼ਾਨਦਾਰ ਨਤੀਜੇ ਕੀਤੇ ਹਾਸਲ 

ਰਾਏਕੋਟ, 08 ਮਈ (ਚਮਕੌਰ ਸਿੰਘ ਦਿਓਲ): ਨੇੜਲੇ ਪਿੰਡ ਬੱਸੀਆਂ ਦੇ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਦੇ ਵਿਦਿਆਰਥੀਆਂ ਨੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਿਖੇ ਹੋਈ ਧਾਰਮਿਕ ਪ੍ਰੀਖਿਆ ’ਚ ਭਾਗ ਲੈ ਕੇ ਸ਼ਾਨਦਾਰ ਨਤੀਜੇ ਹਾਸਲ ਕੀਤੇ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਕੂਲ ਦੀ ਪਿ੍ਰੰਸੀਪਲ ਹਰਿੰਦਰ ਕੌਰ ਨੇ ਦੱਸਿਆ ਕਿ ਇਸ ਧਾਰਮਿਕ ਪ੍ਰੀਖਿਆ ਵਿੱਚ ਸਕੂਲ ਦੇ ਕੁੱਲ 130 ਵਿਦਿਆਰਥੀਆਂ ਨੇ ਭਾਗ ਲਿਆ, ਇਸ ਪ੍ਰੀਖਿਆ ਵਿੱਚ ਸਿੱਖ ਧਰਮ ਨਾਲ ਸਬੰਧਤ ਵਿਸ਼ਿਆਂ ’ਤੇ ਸਵਾਲ ਪੁੱਛੇ ਗਏ, ਜਿੰਨ੍ਹਾਂ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਮੱਲਾਂ ਮਾਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਆਯੋਜਕਾਂ ਵਲੋਂ ਸ਼ੀਲਡਾਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸ੍ਰੀਮਤੀ ਹਰਿੰਦਰ ਕੌਰ ਨੇ ਇਸ ਉਪਰਾਲੇ ਲਈ ਸਿੱਖ ਮਿਸ਼ਨਰੀ ਕਾਲਜ ਪ੍ਰਬੰਧਕੀ ਕਮੇਟੀ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਕਾਲਜ ਵਲੋਂ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ, ਜਿਸ ਨਾਲ ਬੱਚਿਆਂ ਨੂੰ ਸਿੱਖ ਧਰਮ ਨਾਲ ਜੋੜਿਆ ਜਾਂਦਾ ਹੈ। ਇਸ ਮੌਕੇ ਮੈਡਮ ਸੁਖਵੀਰ ਕੌਰ, ਮੈਡਮ ਸਵਰਜੀਤ ਕੌਰ, ਮੈਡਮ ਜਸਵੀਰ ਕੌਰ, ਮੈਡਮ ਬਲਜੀਤ ਕੌਰ, ਅਮਨਦੀਪ ਕੌਰ, ਮਨਪ੍ਰੀਤ ਕੌਰ, ਮਨਦੀਪ ਕੌਰ, ਮਨਪ੍ਰੀਤ ਕੌਰ ਬੱਸੀਆਂ, ਸੁਖਰਾਜ ਸਿੰਘ, ਹਰਦੀਪ ਸਿੰਘ ਆਦਿ ਵੀ ਹਾਜ਼ਰ ਸਨ।