ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਨਤਮਸਤਕ ਹੋਏ ਬਾਬਾ ਟੇਕ ਸਿੰਘ ਧਨੌਲਾ

ਪਟਿਆਲਾ 8 ਅਪ੍ਰੈਲ : ਸੰਤ ਅਤਰ ਸਿੰਘ ਮਸਤੂਆਣਾ ਬੁੰਗਾ ਤਲਵੰਡੀ ਸਾਬੋ ਦੇ ਮੁਖੀ ਬਣਾਏ ਜਾਣ ਉਪਰੰਤ ਬਾਬਾ ਟੇਕ ਸਿੰਘ ਧਨੌਲਾ ਅੱਜ ਪਾਤਸ਼ਾਹੀ ਨੌਵੀਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਗੁਰੂ ਦਰਬਾਰ ਵਿਚ ਗੁਰਬਾਣੀ ਕੀਰਤਨ ਦਾ ਆਨੰਦ ਵੀ ਮਾਣਿਆ। ਬਾਬਾ ਟੇਕ ਸਿੰਘ ਧਨੌਲਾ ਨੂੰ ਸੰਤ ਅਤਰ ਸਿੰਘ ਮਸਤੂਆਣਾ  ਬੁੰਗਾ  ਤਲਵੰਡੀ ਸਾਬੋ ਦਾ ਮੁਖੀ ਥਾਪੇ ਜਾਣ ’ਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਅਤੇ ਗੁਰਦੁਆਰਾ ਪ੍ਰਬੰਧਕਾਂ ਨੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੁੱਜਣ ’ਤੇ ਉਨ੍ਹਾਂ ਨੂੰ ਜੀ ਆਇਆ ਆਖਿਆ ਅਤੇ ਗੁਰਦੁਆਰਾ ਸਾਹਿਬ ਦੀ ਇਤਿਹਾਸਕ ਯਾਦਗਾਰੀ ਤਸਵੀਰ ਦੇ ਕੇ ਸਨਮਾਨਤ ਵੀ ਕੀਤਾ। ਇਸ ਮੌਕੇ ਬਾਬਾ ਟੇਕ ਸਿੰਘ ਧਨੌਲਾ ਨੇ ਕਿਹਾ ਕਿ ਗੁਰੂ ਸਾਹਿਬ ਦੀ ਅਪਾਰ ਬਖਸ਼ਿਸ਼ ਸਦਕਾ ਉਨ੍ਹਾਂ ਨੂੰ ਸੰਤ ਅਤਰ ਸਿੰਘ ਮਸਤੂਆਣਾ ਬੁੰਗਾ ਤਲਵੰਡੀ ਸਾਬੋ ਦੇ ਮੁਖੀ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ ਅਤੇ ਅੱਜ ਉਹ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਗੁਰਦੁਆਰਾ ਸਾਹਿਬ ਵਿਖੇ ਪੁੱਜੇ ਹੋਏ ਸਨ। ਉਨ੍ਹਾਂ ਇਸ ਮੌਕੇ ਬਾਬਾ ਟੇਕ ਸਿੰਘ ਧਨੌਲਾ ਨੇ ਅਪੀਲ ਵੀ ਕੀਤੀ ਕਿ ਖਾਲਸਾ ਪੰਥ ਦਾ ਸਾਜਨਾ ਦਿਵਸ ਆ ਰਿਹਾ ਅਤੇ ਸਮੁੱਚੀਆਂ ਸੰਗਤਾਂ ਤਖਤ ਸ੍ਰੀ ਦਮਦਮਾ ਸਾਹਿਬ ਦੀ ਪਾਵਨ ਧਰਤੀ ’ਤੇ ਨਤਮਸਤਕ ਹੋ ਕੇ ਗੁਰੂ ਸਾਹਿਬ ਦੀ ਬਖਸ਼ਿਸ਼ ਦਾ ਪਾਤਰ ਵੀ ਬਣਨਾ ਚਾਹੀਦਾ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਸੰਗਤਾਂ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਪੁੱਜਣ ਦੀ ਅਪੀਲ ਕੀਤੀ ਹੈ ਇਸ ਕਰਕੇ ਸੰਗਤਾਂ ਬੇਪਰਵਾਹ ਅਤੇ ਬੇਖੌਫ ਹੋ ਕੇ ਗੁਰੂ ਘਰ ਪੁੱਜਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਭੁਪਿੰਦਰ ਸਿੰਘ ਭਲਵਾਨ, ਅਮਰਿੰਦਰ ਸਿੰਘ ਲਿਬੜਾ, ਜੋਗਿੰਦਰ ਸਿੰਘ ਪੰਛੀ, ਮੈਨੇਜਰ ਜਰਨੈਲ ਸਿੰਘ ਮੁਕਤਸਰੀ, ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲੇ, ਸਾਬਕਾ ਹੈਡ ਗ੍ਰੰਥੀ ਭਾਈ ਸੁਖਦੇਵ ਸਿੰਘ, ਹਰਵਿੰਦਰ ਸਿੰਘ ਕਾਹਲਵਾਂ ਅਤੇ ਹੋਰ ਸਖਸ਼ੀਅਤਾਂ ਆਦਿ ਹਾਜ਼ਰ ਸਨ।