ਕੰਨਿਆ ਭਰੂਣ ਹੱਤਿਆ ਰੋਕਣ ਲਈ ਸਿਹਤ ਵਿਭਾਗ ਬਰਨਾਲਾ ਦਾ ਸਨਮਾਨ

  • ਸਿਹਤ ਮੰਤਰੀ ਪੰਜਾਬ ਵੱਲੋਂ ਕੀਤਾ ਗਿਆ ਸੂਬਾ ਪੱਧਰੀ ਸਨਮਾਨ 

ਬਰਨਾਲਾ, 4 ਅਕਤੂਬਰ : ਸਿਹਤ ਵਿਭਾਗ ਬਰਨਾਲਾ ਵੱਲੋ ਬੀਤੇ ਸਮੇਂ ਪੀ.ਸੀ.ਪੀ.ਐਨ.ਡੀ.ਟੀ. ਕਾਨੂੰਨ ਤਹਿਤ ਕੰਨਿਆ ਭਰੂਣ ਹੱਤਿਆ ਰੋਕਣ ਲਈ ਚੁੱਕੇ ਗਏ ਅਹਿਮ ਕਦਮਾਂ ਲਈ ਡਾ. ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਵੱਲੋਂ ਡਾ. ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਅਤੇ ਉਹਨਾਂ ਦੀ ਟੀਮ ਦਾ ਸੂਬਾ ਪੱਧਰੀ ਸਨਮਾਨ ਚੰਡੀਗੜ੍ਹ ਵਿਖੇ ਕਰਵਾਏ ਜਾ ਰਹੇ ਦੋ ਰੋਜਾਾ ਸੈਮੀਨਾਰ ਵਿੱਚ ਕੀਤਾ ਗਿਆ। ਡਾ. ਔਲ਼ਖ ਨੇ ਦੱਸਿਆ ਕਿ ਸਿਹਤ ਵਿਭਾਗ ਬਰਨਾਲਾ ਸਾਡੇ ਸਮਾਜ ਨੂੰ ਕਲੰਕਿਤ ਕਰ ਰਹੀ ਲੜਕੀਆਂ ਦੀ ਭਰੂਣ ਹੱਤਿਆ ਰੋਕਣ ਵਿੱਚ ਲਗਾਤਾਰ ਅੱਗੇ ਵੱਧ ਰਿਹਾ ਹੈ। ਉਨ੍ਹਾਂ ਕਿਹਾ ਸਿਹਤ ਵਿਭਾਗ ਬਰਨਾਲਾ ਵੱਲੋਂ ਹੁਣ ਤੱਕ ਤਿੰਨ ਸਫਲਤਾਪੂਰਵਕ ਰੇਡਾਂ ਕਰ ਚੁੱਕਾ ਹੈ ਜਿਸ ਵਿੱਚ ਭਰੂਣ ਹੱਤਿਆ ਕਰਨ ਵਾਲੇ ਦੋਸ਼ੀਆਂ ਅਤੇ ਇੱਕ ਸ਼ਰਤੀਆ ਲੜਕਾ ਹੋਣ ਦੀ ਦਵਾਈ ਦੇਣ ਵਾਲੇ ਵੈਦ  ਨੂੰ ਰੰਗੇ ਹੱਥੀਂ ਫੜ੍ਹਿਆ ਹੈ। ਡਾ. ਔਲ਼ਖ ਨੇ ਕਿਹਾ ਕਿ ਓਹ ਡਾ. ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਦੇ ਸ਼ੁਕਰਗੁਜ਼ਾਰ ਹਨ ਜਿਨ੍ਹਾਂ ਨੇ ਸਿਹਤ ਵਿਭਾਗ ਬਰਨਾਲਾ ਦੇ ਇਨ੍ਹਾਂ ਉੱਦਮਾਂ ਨੂੰ ਸਨਮਾਨਿਤ ਕੀਤਾ ਹੈ। ਸਿਵਲ ਸਰਜਨ ਬਰਨਾਲਾ ਦੇ ਨਾਲ ਸਨਮਾਨ ਪ੍ਰਾਪਤ ਕਰਨ ਮੌਕੇ ਡਾ. ਪ੍ਰਵੇਸ਼ ਕੁਮਾਰ ਜਿਲਾ ਪਰਿਵਾਰ ਭਲਾਈ ਅਫਸਰ ਅਤੇ ਗੁਰਜੀਤ ਸਿੰਘ ਜ਼ਿਲ੍ਹਾ ਪੀ.ਐਨ.ਡੀ.ਟੀ. ਕੋਆਰਡੀਨੇਟਰ ਮੌਜੂਦ ਸਨ। ਜਿਨ੍ਹਾ ਸਿਵਲ ਸਰਜਨ ਬਰਨਾਲਾ ਦੀ ਅਗਵਾਈ ਵਿੱਚ ਇਹ ਮਾਣਮੱਤਾ ਸਨਮਾਨ ਸਿਹਤ ਮੰਤਰੀ ਪੰਜਾਬ, ਐਮ.ਡੀ. (ਐਨ.ਐਚ.ਐਮ.) ਡਾ.ਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵੱਲੋ ਪ੍ਰਾਪਤ ਕੀਤਾ ਗਿਆ।