ਸਿਹਤ ਵਿਭਾਗ ਵਲੋਂ ਕੋਰੋਨਾ ਬਿਮਾਰੀ ਸਬੰਧੀ ਕੀਤਾ ਜਾ ਰਿਹਾ ਜਾਗਰੂਕ

ਲੁਧਿਆਣਾ, 01 ਫਰਵਰੀ (ਰਘਵੀਰ ਸਿੰਘ ਜੱਗਾ) : ਸਿਹਤ ਵਿਭਾਗ ਪੰਜਾਬ ਵੱਲੋ ਜਾਰੀ ਹੁਕਮਾਂ ਤਹਿਤ ਅਤੇ ਸਿਵਲ ਸਰਜਨ ਡਾ. ਹਿੰਤਿਦਰ ਕੌਰ ਦੀ ਅਗਵਾਈ ਵਿਚ ਕੋਰੋਨਾ ਦੀ ਬਿਮਾਰੀ ਸਬੰਧੀ ਜ਼ਿਲ੍ਹਾ ਲੁਧਿਆਣਾ ਵਿੱਚ ਆਮ ਲੋਕਾਂ ਨੂੰ ਜ਼ਿਲ੍ਹਾ ਮਾਸ ਮੀਡੀਆ ਵਿੰਗ ਵਲੋ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਸਰਕਾਰੀ ਕਾਲਜ਼ ਲੜਕੀਆਂ ਵਿੱਚ ਕਰੋਨਾ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮਾਸ ਮੀਡੀਆ ਅਫਸਰ ਦਲਜੀਤ ਸਿੰਘ ਅਤੇ ਬੀ ਸੀ ਸੀ ਕੋਆਡੀਨੇਟਰ ਬਰਜਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਕੋਵਿਡ ਦੇ ਬਚਾਅ ਲਈ ਕੋਵਿਡ ਸਾਵਧਾਨੀਆਂ ਵਰਤਣ ਦੀ ਵਧੇਰੇ ਜਰੂਰਤ ਹੈ, ਜਿਵੇਂ ਕਿ ਮਾਸਕ ਦੀ ਵਰਤੋ ਕਰਨਾ, ਸਮਾਜਿਕ ਦੂਰੀ ਬਣਾ ਕੇ ਰੱਖਣਾ, ਹੱਥਾਂ ਨੂੰ ਵਾਰ ਵਾਰ ਧੋਣਾ, ਬਿੰਨਾਂ ਕੰਮ ਤੋ ਭੀੜ ਭੱੜਕੇ ਵਾਲੀਆਂ ਥਾਂਵਾਂ ਤੇ ਜਾਣ ਤੋ ਪ੍ਰਹੇਜ਼ ਕਰਨਾ, ਹੱਥ ਨਾ ਮਿਲਾਉਣਾ। ਇਸ ਬਿਮਾਰੀ ਦੇ ਲੱਛਣਾਂ ਪ੍ਰਤੀ ਜਾਣਕਾਰੀ ਦਿੰਦੇ ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਬੁਖਾਰ ਹੋਵੇ, ਗਲਾ ਖਰਾਬ ਹੋਵੇ, ਖਾਂਸੀ ਅਤੇ ਜੁਕਾਮ ਹੋਵੇ ਤਾਂ ਅਜਿਹੇ ਸ਼ੱਕੀ ਵਿਅਕਤੀ ਨੂੰ ਆਪਣੇ ਨੇੜੇ ਦੇ ਸਿਹਤ ਕੇਂਦਰ ਵਿਚ ਜਾ ਕੇ ਡਾਕਟਰੀ ਸਹਾਇਤਾ ਲੈਣੀ ਚਾਹੀਦੀ ਹੈ।ਜੇਕਰ ਵਿਅਕਤੀ ਵਿੱਚ ਲੱਛਣ ਪਾਏ ਜਾਂਦੇ ਹਨ ਤਾਂ ਅਜਿਹੇ ਵਿਅਕਤੀ ਨੂੰ ਪਰਿਵਾਰ ਤੋ ਵੱਖ ਘਰ ਵਿਚ ਰਹਿਣਾ ਚਾਹੀਦਾ ਹੈ।ਉਨਾਂ ਕਿਹਾ ਕਿ ਹਰ ਇਕ ਵਿਅਕਤੀ ਨੂੰ ਆਪਣਾ ਮੁਕੰਮਲ ਟੀਕਾਕਰਨ ਕਰਵਾਉਣਾ ਜਰੂਰੀ ਹੈ, ਤਾਂ ਜੋ ਸਰੀਰਕ ਸਮਰੱਥਾ ਬਿਮਾਰੀ ਨਾਲ ਲੜਨ ਦੀ ਬਣੀ ਰਹੇ।ਜੇਕਰ ਕਿਸੇ ਵਿਅਕਤੀ ਨੂੰ ਉਪਰੋਤਕ ਲੱਛਣ ਪਾਏ ਜਾਂਦੇ ਹਨ ਤਾਂ ਉਸ ਨੂੰ ਆਪਣੇ ਨੇੜੇ ਦੇ ਹਸਪਤਾਲ ਵਿਚ ਕੋਵਿਡ ਸੈਪਲਿੰਗ ਕਰਵਾਉਣੀ ਚਾਹੀਦੀ ਹੈ।