ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਲਈ “ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ" ਮੁਹਿੰਮ ਦਾ ਪੋਸਟਰ ਕੀਤਾ ਜਾਰੀ

  • ਵਿਧਾਇਕ, ਸਿਵਲ ਸਰਜਨ ਅਤੇ ਹੋਰ ਅਧਿਕਾਰੀਆ ਨੇ ਜਿਲਾ ਪੱਧਰੀ ਮੁਹਿੰਮ ਦੀ ਕੀਤੀ ਸ਼ੁਰਆਤ

ਫਾਜ਼ਿਲਕਾ 28 ਜੁਲਾਈ : ਸਿਹਤ ਵਿਭਾਗ ਵੱਲੋਂ ਪੰਜਾਬ ਵਿਖੇ ਸ਼ੂਰੂ ਕੀਤੀ ਗਈ ਡੇਂਗੂ ਤੋਂ ਬਚਾਅ ਲਈ "ਹਰ ਸ਼ੁੱਕਰਵਾਰ -ਡੇਂਗੂ ਤੇ ਵਾਰ" ਮੁਹਿੰਮ  ਦਾ ਅਗਾਜ ਅੱਜ ਸਿਵਲ ਹਸਪਤਾਲ਼ ਵਿਖੇ ਵਿਧਾਇਕ, ਸਿਵਲ ਸਰਜਨ ਅਤੇ ਹੋਰ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਕੀਤਾ ਜਿਸ ਵਿਚ ਲੋਕਾ ਨੂੰ ਬਿਮਾਰੀ ਬਾਰੇ ਜਾਣਕਾਰੀ ਦਿੱਤੀ ਗਈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਸਤੀਸ਼ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ ਅਧੀਨ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸਦੇ ਤਹਿਤ ਸਮਾਗਮ ਅਤੇ ਮੀਟਿੰਗਾਂ ਕਰਕੇ ਅਤੇ ਘਰ ਘਰ ਪਹੁੰਚ ਕਰਕੇ ਲੋਕਾਂ ਨੂੰ ਇਸ ਮੁਹਿੰਮ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਹਰ ਸ਼ੁੱਕਰਵਾਰ ਨੂੰ ਪਾਣੀ ਸਟੋਰ ਕਰਨ ਵਾਲੇ ਬਰਤਨਾ ਅਤੇ ਹੋਰ ਪਾਣੀ ਦੇ ਸੋਮਿਆਂ ਨੂੰ ਇਕ ਵਾਰ ਖਾਲੀ ਕਰਕੇ ਸੁਕਾ ਕੇ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।ਇਸ ਸਬੰਧ ਵਿਚ ਜਿਲਾ ਮਹਾਮਾਰੀ ਅਫ਼ਸਰ ਡਾਕਟਰ ਰੋਹਿਤ ਗੋਇਲ ਨੇ ਦੱਸਿਆ ਕਿ ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ"ਮੁਹਿੰਮ ਅਧੀਨ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਅੱਜ  ਅਰਬਨ ਵਿਚ ਅਤੇ ਬਾਜ਼ਾਰ ਵਿਚ ਟਾਇਰਾਂ ਅਤੇ ਕਬਾੜ ਦੀਆਂ ਦੁਕਾਨਾ ਆਦਿ ਵਿਖੇ ਜਾ ਕੇ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਤੋਂ ਜਾਗਰੂਕ ਕਰਨ ਲਈ ਪੈਫਲਿਟ ਵੰਡੇ ਗਏ ਅਤੇ ਪਾਣੀ ਦੇ ਸਰੋਤਾਂ ਨੂੰ ਮੌਕੇ ਤੇ ਖਾਲੀ ਕਰਵਾਇਆ ਗਿਆ ਅਤੇ ਲੋਕਾਂ ਨੂੰ ਹਰ ਸ਼ੁੱਕਰਵਾਰ ਨੂੰ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇਕ ਵਾਰ ਖਾਲੀ ਕਰਕੇ ਸੁਕਾਉਣ ਉਪਰੰਤ ਵਰਤਣ ਲਈ ਪਰੇਰਿਤ ਕੀਤਾ ਗਿਆ। ਉਨ੍ਹਾ ਦੱਸਿਆ ਬਰਸਾਤਾਂ ਨੂੰ ਦੇਖਦੇ ਹੋਏ ਸਿਹਤ ਵਿਭਾਗ ਵਲੋਂ ਗਤੀਵਿਧੀਆਂ ਹੋਰ ਤੇਜ ਕਰ ਦਿੱਤੀਆਂ ਗਈਆਂ ਹਨ ਉਨ੍ਹਾਂ ਕਿਹਾ ਕਿ ਟੀਮਾ ਵਲੋਂ ਖੜੇ ਪਾਣੀ ਵਿਚ ਐਂਟੀ ਲਾਰਵੀਅਲ ਦਵਾਈਆਂ ਦੀ ਛਿੜਕਾਅ ਕੀਤਾ ਜਾ ਰਿਹਾ ਹੈ ਅਤੇ ਸਿਹਤ ਵਿਭਾਗ ਦੀਆ ਟੀਮਾ ਵਲੋਂ ਲੋਕਾਂ ਨੂੰ ਘਰਾਂ ਵਿਚ ਅਤੇ ਘਰਾਂ ਦੇ ਆਸ ਪਾਸ ਪਾਣੀ ਜਮ੍ਹਾ ਨਾ ਹੋਣ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ ।ਡੇਂਗੂ ਅਤੇ ਮਲੇਰੀਆ ਦੀ ਬੀਮਾਰੀ ਤੋਂ ਬਚਣ ਲਈ ਕੁਝ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਘਰਾਂ ਵਿੱਚ ਵਾਧੂ ਪਏ ਬਰਤਨ ਜਿਵੇਂ ਟਾਇਰ, ਟੁੱਟੇ ਘੜੇ ਅਤੇ ਗ਼ਮਲੇ ਆਦਿ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ।ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ ਕਰੋ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ। ਜੇਕਰ ਕਿਸੇ ਵਿਅਕਤੀ ਨੂੰ ਇਸ ਸਬੰਧੀ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ। ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਇਸ ਦੌਰਾਨ ਸਹਾਇਕ ਸਿਵਲ ਸਰਜਨ ਡਾਕਟਰ ਬਬੀਤਾ , ਜਿਲਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਕਵਿਤਾ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ਼ ਡਾਕਟਰ ਐਡੀਸਨ ਐਰਿਕ, ਡਾਕਟਰ ਸੁਨੀਤਾ , ਡਾਕਟਰ ਅਰਪਿਤ ਗੁਪਤਾ, ਡੀ ਪੀ ਐੱਮ ਰਾਜੇਸ਼ ਕੁਮਾਰ  ਵੈਕਟਰ ਬੋਰਨ ਬ੍ਰਾਂਚ ਤੋਂ ਸੁੱਖਵਿੰਦਰ ਸਿੰਘ, ਰਵਿੰਦਰ ਸ਼ਰਮਾ , ਸਵਰਨ ਸਿੰਘ , ਐਲ ਟਿ ਸੁਨੀਤਾ, ਮਾਸ ਮੀਡੀਆ ਵਿੰਗ ਤੋਂ ਦਿਵੇਸ਼ ਕੁਮਾਰ, ਹਰਮੀਤ ਸਿੰਘ , ਅਰੁਣ ਵਧਵਾ, ਆਸਿਮ ਗਿਰਧਰ ਅਤੇ ਹੋਰ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਸ਼ਾਮਿਲ ਸੀ।