ਸਿਹਤ ਮੰਤਰੀ ਟਿੱਲਾ ਬਾਬਾ ਫਰੀਦ ਵਿਖੇ ਹੋਏ ਨਤਮਸਤਕ

  • ਸਪੀਕਰ ਸੰਧਵਾਂ, ਵਿਧਾਇਕ ਫਰੀਦਕੋਟ, ਡਿਪਟੀ ਕਮਿਸ਼ਨਰ ਉੱਚੇਚੇ ਤੌਰ ਤੇ ਹੋਏ ਹਾਜ਼ਰ

ਫਰੀਦਕੋਟ 22 ਸਤੰਬਰ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅੱਜ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਵਿਖੇ ਆਨਲਾਈਨ ਪੋਰਟਲ ਨੈਕਸੱਟ ਜੈਨ ਈ-ਹਸਪਤਾਲ ਦੇ ਉਦਘਾਟਨ ਮੌਕੇ ਪਹੁੰਚੇ ਸਨ, ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਅਤੇ ਜਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਦੀ ਸਮੁੱਚੀ ਟੀਮ ਨਾਲ ਬਾਬਾ ਫਰੀਦ ਆਗਮਨ ਪੁਰਬ ਦੌਰਾਨ ਬਾਬਾ ਫਰੀਦ ਵਿਖੇ ਹਾਜ਼ਰੀ ਲਗਵਾਈ। ਇਸ ਮੌਕੇ ਬੋਲਦਿਆਂ ਜਿੱਥੇ ਸਿਹਤ ਮੰਤਰੀ ਨੇ ਸ਼ੇਖ ਬਾਬਾ ਫਰੀਦ ਵੱਲੋਂ ਦਰਸਾਏ ਗਏ ਮਾਰਗ ਤੇ ਚੱਲਣ ਦੀ ਸਮੂਹ ਸੰਗਤਾਂ ਨੂੰ ਅਪੀਲ ਕੀਤੀ, ਉੱਥੇ ਨਾਲ ਹੀ ਸਪੀਕਰ ਸੰਧਵਾਂ ਨੇ ਦੱਸਿਆ ਕਿ ਸੂਬੇ ਵਿੱਚ ਸਿਰਫ ਫਰੀਦਕੋਟ ਦੀ ਧਰਤੀ ਹੀ ਬਾਬਾ ਫਰੀਦ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਹੈ। ਸਪਕੀਰ ਸੰਧਵਾਂ ਨੇ ਕਿਹਾ ਕਿ ਇਹੀ ਕਾਰਨ ਹੈ ਕਿ ਇਸ ਇਲਾਕੇ ਦੇ ਵਿੱਚ ਰਹਿਣ ਵਾਲੇ ਲੋਕ ਬੜੇ ਹੀ ਭਾਗਾਂ ਵਾਲੇ ਹਨ, ਜਿੰਨਾ ਨੂੰ ਸਿੱਖਿਆ ਦੇ ਨਾਲ-ਨਾਲ ਸਿਹਤ ਦੀਆਂ ਵੀ ਸਹੂਲਤਾਵਾਂ ਉਪਲਬਧ ਹਨ। ਸਪੀਕਰ ਸੰਧਵਾਂ ਨੇ ਇੱਕ ਵਾਰ ਫਿਰ 850 ਵੇਂ ਬਾਬਾ ਫਰੀਦ ਆਗਮਨ ਪੁਰਬ ਤੇ ਸਮੂਹ ਸੰਗਤਾਂ ਨੂੰ ਜਿੱਥੇ ਵਧਾਈਆਂ ਦਿੱਤੀਆਂ, ਉੱਥੇ ਨਾਲ ਹੀ ਬਾਬਾ ਫਰੀਦ ਦੀ ਬਾਣੀ ਦੀਆਂ ਤੁੱਕਾਂ ਸਾਂਝੀਆਂ ਕਰਕੇ ਲੋਕਾਂ ਨੂੰ ਇਸ ਤੋਂ ਸਿੱਖਿਆ ਪ੍ਰਾਪਤ ਕਰਨ ਦਾ ਆਵਾਹਨ ਕੀਤਾ।