ਹੈਵੀ ਲੋਡਿੰਗ ਵਾਹਨ ਰਾਤ 9 ਵਜੇ ਤੋਂ ਸਵੇਰੇ 7 ਵਜੇ ਤੱਕ ਹੀ ਹੋ ਸਕਦੇ ਹਨ ਬਾਜ਼ਾਰ ਅੰਦਰ ਦਾਖ਼ਲ

ਬਰਨਾਲਾ, 29 ਅਗਸਤ 2024 : ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਨੇ ਸੁਰੱਖਿਆ ਸੰਘਤਾ 2023 ਦੀ ਧਾਰਾ 163  ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕਰਦਿਆਂ ਕਿਹਾ ਕਿ ਦੁਕਾਨਦਾਰਾਂ ਵੱਲੋਂ ਸ਼ਹਿਰ ਦੇ ਸਦਰ ਬਾਜ਼ਾਰ/ਫਰਵਾਹੀ ਬਾਜ਼ਾਰ/ਹੰਡਿਆਇਆ ਬਾਜ਼ਾਰ ਅਤੇ ਕੱਚਾ ਕਾਲਜ ਰੋਡ/ਪੱਕਾ ਕਾਲਜ ਰੋਡ ਉਪਰ ਕਿਸੇ ਕਿਸਮ ਦਾ ਸਾਮਾਨ ਆਪਣੀ ਮਾਲਕੀ ਦੀ ਹੱਦ ਤੋਂ ਬਾਹਰ ਨਾ ਰੱਖਿਆ ਜਾਵੇ। ਸਦਰ ਬਾਜ਼ਾਰ ਵਿੱਚ ਕਿਸੇ ਵੀ ਕਿਸਮ ਦਾ ਫੋਰ-ਵੀਲਰ ਦਾਖ਼ਲ ਨਾ ਕੀਤਾ ਜਾਵੇ ਅਤੇ ਬਾਜ਼ਾਰ ਵਿੱਚ ਦਾਖਲ ਹੋਣ ਤੋਂ ਪਹਿਲਾਂ ਫੋਰ-ਵੀਲਰ ਦੀ ਪਾਰਕਿੰਗ ਰੇਲਵੇ ਸਟੇਸ਼ਨ ਬਰਨਾਲਾ ਦੀ ਪਾਰਕਿੰਗ ਵਿੱਚ ਕੀਤੀ ਜਾਵੇ। ਉਨ੍ਹਾਂ ਹੁਕਮ ਜਾਰੀ ਕਰਦਿਆਂ ਕਿਹਾ ਕਿ ਫਰਵਾਹੀ ਅਤੇ ਹੰਡਿਆਇਆ ਬਾਜ਼ਾਰ ਵਿੱਚ ਫੋਰ-ਵੀਲਰ ਦੀ ਪਾਰਕਿੰਗ, ਪਾਰਕਿੰਗ ਲਾਈਨਾਂ ਦੇ ਅੰਦਰ ਹੀ ਕੀਤੀ ਜਾਵੇ। ਸਾਰੇ ਬਾਜ਼ਾਰਾਂ ਵਿੱਚ ਲੋਡਿੰਗ ਵਹੀਕਲਜ਼, ਟਰੈਕਟਰ ਟਰਾਲੀਆਂ, ਟੈਂਪੂਆਂ, ਟਾਟਾ 407, ਹੈਵੀ ਟਰੱਕਾਂ ਆਦਿ ਦੇ ਦਾਖ਼ਲ ਹੋਣ ਦਾ ਸਮਾਂ ਰਾਤ 9 ਵਜੇ ਤੋਂ ਸਵੇਰੇ 7 ਵਜੇ ਤੱਕ ਹੋਵੇਗਾ। ਇਸ ਤੋਂ ਇਲਾਵਾ ਦਿਨ ਦੇ ਬਾਕੀ ਸਮੇਂ ਇਨ੍ਹਾਂ ਵਾਹਨਾਂ ਦੇ ਦਾਖ਼ਲ ਹੋਣ ’ਤੇ ਪੂਰਨ ਪਾਬੰਦੀ ਲਗਾਈ ਜਾਂਦੀ ਹੈ।
 ਉਪਰੋਕਤ ਹੁਕਮ 24 ਅਕਤੂਬਰ, 2024 ਤੱਕ ਲਾਗੂ ਰਹਿਣਗੇ।