ਬਾਗਬਨੀ ਵਿਭਾਗ, ਮੋਗਾ ਵੱਲੋਂ ਸਟੇਟ ਪਲਾਨ ਸਕੀਮ ਅਧੀਨ ਫੁੱਲ ਬੀਜਾਂ ਦੀ ਕਾਸ਼ਤ ਨੂੰ ਪ੍ਰਫੁੱਲਿਤ ਕਰਨ ਲਈ ਲਗਾਇਆ ਵਿਸੇਸ਼ ਕੈਂਪ

  • ਫੁੱਲ ਬੀਜਾਂ ਦੇ ਕਾਸ਼ਤਕਾਰਾਂ ਨੂੰ ਵਿਭਾਗ ਵੱਲੋਂ ਦਿੱਤੀ ਜਾਵੇਗੀ 14 ਹਜ਼ਾਰ ਰੁਪਏ ਸਬਸਿਡੀ

ਮੋਗਾ, 28 ਫਰਵਰੀ : ਬਾਗਬਾਨੀ ਵਿਭਾਗ ਮੰਤਰੀ, ਪੰਜਾਬ ਸ੍ਰ. ਚੇਤਨ ਸਿੰਘ ਜੌੜਾ ਮਾਜਰਾ, ਦੇ ਦਿਸ਼ਾ-ਨਿਰਦੇਸ਼ ਹੇਠ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਵਿੱਚੋਂ ਕੱਢ ਕੇ ਬਾਗਬਾਨੀ ਦੇ ਕਿੱਤੇ ਵੱਲ ਉਤਸ਼ਾਹਿਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਵਿਭਾਗ ਦੇ ਡਾਇਰੈਕਟਰ ਸੈਲਿੰਦਰ ਕੌਰ, ਆਈ.ਐਫ.ਐਸ. ਦੀ ਅਗਵਾਈ ਹੇਠ ਬਾਗਬਾਨੀ ਵਿਭਾਗ ਦੀਆਂ ਸਕੀਮਾਂ ਪ੍ਰਤੀ ਕਿਸਾਨਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਸਹਾਇਕ ਡਾਇਰੈਕਟਰ ਬਾਗਬਾਨੀ ਮੋਗਾ ਸ੍ਰੀ ਵਿਜੈ ਭ੍ਰਤਾਪ ਦੇ ਸਹਿਯੋਗ ਸਦਕਾ ਅੱਜ ਪਿੰਡ ਭਿੰਡਰ ਖੁਰਦ ਸਹਿਕਾਰੀ ਸਭਾ ਵਿਖੇ ਸਟੇਟ ਪਲਾਨ ਸਕੀਮ ਅਧੀਨ ਫੁੱਲ ਬੀਜਾਂ ਦੀ ਕਾਸ਼ਤ ਨੂੰ ਪ੍ਰਫੁੱਲਿਤ ਕਰਨ ਲਈ ਵਿਸੇਸ਼ ਕੈਂਪ ਲਗਾਇਆ ਗਿਆ।ਇਸ ਕੈਂਪ ਵਿੱਚ ਵਿਧਾਇਕ ਧਰਮਕੋਟ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਂਸ ਦੇ ਨੁਮਾਇੰਦੇ ਸ੍ਰ. ਸਤਵੀਰ ਸਿੰਘ ਸੱਤੀ ਜ਼ਿਲ੍ਹਾ ਪ੍ਰਧਾਨ ਟਰੱਕ ਯੂਨੀਅਨ ਮੋਗਾ, ਸ੍ਰ. ਗੁਰਿੰਦਰ ਸਿੰਘ ਸਰਕਲ ਪ੍ਰਧਾਨ ਆਮ ਆਦਮੀ ਪਾਰਟੀ ਵੱਲੋਂ ਉਚੇਰੇ ਤੌਰ ਤੇ ਸ਼ਿਰਕਤ ਕੀਤੀ। ਇਸ ਕੈਂਪ ਦੌਰਾਨ ਬਾਗਬਾਨੀ ਵਿਭਾਗ ਦੇ ਤਕਨੀਕੀ ਸਟਾਫ਼ ਬਾਗਬਾਨੀ ਵਿਕਾਸ ਅਫ਼ਸਰ ਜਸਵੀਰ ਸਿੰਘ, ਗੁਰਪ੍ਰੀਤ ਸਿੰਘ, ਗੁਰਜੀਤ ਸਿੰਘ, ਮੁਨੀਸ਼ ਨਰੂਲਾ, ਸ਼ੈਲੀ, ਰਮਨਪ੍ਰੀਤ ਸਿੰਘ ਵੱਲੋਂ ਫੁੱਲਾਂ ਦੀ ਕਾਸ਼ਤ ਅਤੇ ਬੀਜ ਉਤਪਾਦਨ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸਟੇਟ ਪਲਾਨ ਸਕੀਮ ਤਹਿਤ ਫੁੱਲ ਬੀਜਾਂ ਦੇ ਕਾਸ਼ਤਕਾਰਾਂ ਨੂੰ ਵਿਭਾਗ ਵੱਲੋਂ 14 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਸਬਸਿਡੀ ਵੀ ਦਿੱਤੀ ਜਾਵੇਗੀ। ਇਸ ਮੌਕੇ ਵਿਭਾਗ ਦੇ ਸਟਾਫ਼ ਰਾਜੇਸ਼ ਕੁਮਾਰ, ਰਮਨਜੀਤ ਕੌਰ, ਰਮਨ ਜਿੰਦਲ, ਦਵਿੰਦਰ ਸਿੰਘ, ਕਾਲੇ ਖਾਨ ਤੋਂ ਇਲਾਵਾ ਮਲਕੀਤ ਸਿੰਘ ਸਕੱਤਰ ਸਰਕਾਰੀ ਸਭਾ, ਸਮੂਹ ਪ੍ਰਬੰਧਕ ਕਮੇਟੀ ਅਤੇ ਭਾਰੀ ਇਕੱਠ ਵਿੱਚ ਕਿਸਾਨ ਹਾਜ਼ਰ ਸਨ। ਇਸ ਕੈਂਪ ਵਿੱਚ ਫੁੱਲਾਂ ਦੀ ਕਾਸ਼ਤ ਅਤੇ ਬੀਜ ਉਤਪਾਦਨ ਸਬੰਧੀ ਤਕਨੀਕੀ ਜਾਣਕਰੀ ਵੀ ਦਿੱਤੀ ਗਈ।