ਵੋਟਰ ਸੂਚੀਆਂ 'ਚ ਸੁਧਾਈ ਲਈ ਘਰ ਘਰ ਜਾ ਕੇ ਸਰਵੇ ਦਾ ਕੰਮ ਚੱਲ ਰਿਹੈ ਜੋਰਾਂ 'ਤੇ

  • ਬੀ.ਐਲ.ਓ.ਜ਼ ਨੂੰ ਦਿੱਤਾ ਜਾਵੇ ਪੂਰਨ ਸਹਿਯੋਗ-ਜ਼ਿਲ੍ਹਾ ਚੋਣ ਅਫ਼ਸਰ

ਮੋਗਾ 25 ਜੁਲਾਈ : ਡਿਪਟੀ ਕਮਿਸ਼ਨਰ ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਯੋਗਤਾ ਮਿਤੀ 01 ਜਨਵਰੀ 2024 ਦੇ ਆਧਾਰ ਤੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਤੋਂ ਪਹਿਲਾਂ ਪ੍ਰੀ-ਰਵੀਜਨ ਐਕਟੀਵਿਟੀ ਦੇ ਪ੍ਰੋਗਰਾਮ ਅਨੁਸਾਰ 01 ਜਨਵਰੀ 2024 ਦੀ ਯੋਗਤਾ ਦੇ ਆਧਾਰ ਤੇ ਫ਼ੋਟੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਪ੍ਰੋਗਰਾਮ ਸ਼ੁਰੂ ਹੋ ਚੁੱਕਾ ਹੈ। ਇਸ ਪ੍ਰੋਗਰਾਮ ਤਹਿਤ ਜ਼ਿਲ੍ਹਾ ਮੋਗਾ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿੱਚ 21 ਜੁਲਾਈ 2023 ਤੋ ਇਹ ਪ੍ਰੋਗਰਾਮ ਚੱਲ ਰਿਹਾ ਹੈ ਜਿਹੜਾ ਕਿ 21 ਅਗਸਤ 2023 ਤੱਕ ਜਾਰੀ ਰਹੇਗਾ। ਵੋਟਰਾਂ ਦੇ ਵੇਰਵਿਆਂ ਦੀ ਵੈਰੀਫਿਕੇਸ਼ਨ ਕਰਨ ਲਈ ਬੂਥ ਲੈਵਲ ਅਫ਼ਸਰਾਂ ਵੱਲੋਂ ਘਰ-ਘਰ ਜਾ ਕੇ ਸਰਵੇ ਕੀਤਾ ਜਾ ਰਿਹਾ ਹੈ ਅਤੇ 01 ਜਨਵਰੀ, 2024 ਨੂੰ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹੋਣ ਵਾਲੇ ਨੌਜਵਾਨਾਂ ਦੀਆਂ ਵੋਟਾਂ ਬਣਾਉਣ ਲਈ ਫਾਰਮ ਵੀ ਇਕੱਤਰ ਕੀਤੇ ਜਾ ਰਹੇ ਹਨ। ਜ਼ਿਲ੍ਹਾ ਚੋਣ ਅਫ਼ਸਰ ਦੱਸਿਆ ਕਿ ਜ਼ਿਲ੍ਹਾ ਵਾਸੀ ਸਮੂਹ ਬੀ.ਐਲ.ਓ.ਜ਼ ਨੂੰ ਆਪਣਾ ਪੂਰਨ ਸਹਿਯੋਗ ਦੇਣ ਤਾਂ ਕਿ ਸ਼ੁੱਧ ਵੋਟਰ ਸੂਚੀਆਂ ਤਿਆਰ ਕੀਤੀਆਂ ਜਾ ਸਕਣ। ਮੋਗਾ ਜ਼ਿਲ੍ਹੇ ਦੇ ਨਿਵਾਸੀ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੀ ਪ੍ਰਕਿਰਿਆ 'ਚ ਸਹਿਯੋਗ ਕਰਨ  ਦੀ ਅਪੀਲ ਕਰਦਿਆ ਉਨ੍ਹਾਂ ਦੱਸਿਆ ਕਿ ਇਸ ਸਰਵੇ ਦੌਰਾਨ ਬੀ.ਐਲ.ਓ. ਵੱਲੋਂ ਵੋਟਰ ਸੂਚੀਆਂ ਵਿੱਚ ਦਰਜ਼ ਵੋਟਰਾਂ ਦੀ ਅਤੇ ਉਹਨਾਂ ਦੇ ਵੇਰਵਿਆਂ ਦੀ ਪੜਤਾਲ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਅਜਿਹੇ ਨੌਜਵਾਨ ਜਿਨ੍ਹਾਂ ਦੀ ਵੋਟ ਅਜੇ ਨਹੀਂ ਬਣੀ, ਭਵਿੱਖ ਵਿੱਚ ਬਣਨ ਵਾਲੇ ਯੋਗ ਵੋਟਰ, ਮਰ ਚੁੱਕੇ/ਸ਼ਿਫ਼ਟ ਹੋ ਚੁੱਕੇ/ਮਲਟੀਪਲ ਇੰਦਰਾਜ ਅਤੇ ਵੋਟਰ ਸੂਚੀ ਵਿੱਚ ਦਰਜ ਵੇਰਵਿਆਂ ਦੀ ਦਰੁਸਤੀ ਸਬੰਧੀ ਡਾਟਾ ਬੀ.ਐਲ.ਓ. ਵੱਲੋਂ ਇਕੱਤਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਐਨ.ਵੀ.ਐਸ.ਪੀ ਪੋਰਟਲ www.nvsp.in , ਵੋਟਰ ਹੈਲਪ ਲਾਈਨ ਐਪ, ਸੀ.ਐਸ.ਸੀ ਸੈਂਟਰ ਅਤੇ ਆਫ਼ ਲਾਈਨ ਮੋਡ ਜਿਸ ਵਿੱਚ ਵਿੱਦਿਅਕ ਅਦਾਰਿਆਂ, ਸਵੀਪ ਨਾਲ ਸਬੰਧੀ ਏਜੰਸੀਆਂ, ਐਨ.ਜੀ.ਓਜ, ਯੁਵਕ ਸੇਵਾਵਾਂ ਵਿਭਾਗ ਰਾਹੀਂ ਵੀ ਆਪਣੀ ਨਵੀਂ ਵੋਟ ਬਣਾਉਣ (ਫਾਰਮ 6), ਵੋਟ ਕਟਾਉਣ (ਫਾਰਮ 7), ਵੋਟ ਦੀ ਦਰੁਸਤੀ ਅਤੇ ਸ਼ਿਫਟਿੰਗ ਲਈ (ਫਾਰਮ 😎 ਨਿਰਧਾਰਿਤ ਫਾਰਮਾਂ ਵਿੱਚ ਬਿਨੈ ਕੀਤਾ ਜਾ ਸਕਦਾ ਹੈ। ਆਗਾਮੀ ਲੋਕ ਸਭਾ ਚੋਣਾਂ, 2024 ਨੂੰ ਮੱਦੇ ਨਜ਼ਰ ਰੱਖਦੇ ਹੋਏ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਆਪਣਾ ਪੂਰਾ ਸਹਿਯੋਗ ਦੇਣ। ਜਿਨ੍ਹਾਂ ਨੌਜਵਾਨਾਂ ਦੀ ਵੋਟ ਅਜੇ ਤੱਕ ਨਹੀਂ ਬਣੀ ਹੋਈ, ਉਹ ਆਪਣਾ ਨਾਮ ਲਾਜ਼ਮੀ ਤੋਰ 'ਤੇ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਅਤੇ ਭਾਰਤ ਦੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਦਾ ਹਿੱਸਾ ਬਣਨ।