ਬਠਿੰਡਾ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪਤੀ-ਪਤਨੀ ਦੀ ਮੌਤ

ਬਠਿਡਾ, 11 ਅਕਤੂਬਰ : ਨੇੜਲੇ ਪਿੰਡ ਕੋਟਸ਼ਮੀਰ ਵਿੱਚ ਅੱਜ ਵਾਪਰੇ ਇੱਕ ਸੜਕ ਹਾਦਸੇ ‘ਚ ਪਤੀ-ਪਤਨੀ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਤੀ ਪਤਨੀ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਹੇ ਸਨ ਕਿ ਇੱਕ ਜੀਪ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜਬਰਦਸਤ ਟੱਕਰ ਮਾਰ ਦਿੱਤੀ। ਦੋਵਾਂ ਦੀ ਮੌਕੇ ਤੇ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਸੂਬਾ ਸਿੰਘ ਪੁੱਤਰ ਜਰਨੈਲ ਸਿੰਘ ਅਤੇ ਰਣਜੀਤ ਕੌਰ ਪਤਨੀ ਸੂਬਾ ਸਿੰਘ ਵਜੋਂ ਹੋਈ ਹੈ। ਟੱਕਰ ਐਨੀ ਭਿਆਨਕ ਸੀ ਕਿ ਜੀਪ ਅਤੇ ਮੋਟਰਸਾਈਕਲ ਬੁਰੀ ਤਰ੍ਹਾਂ ਨੁਕਸਾਨੇ ਗਏ। ਮੌਕੇ ਤੇ ਪੁੱਜੀ ਥਾਣਾ ਸਦਰ ਬਠਿੰਡਾ ਦੀ ਪੁਲਿਸ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਸਿਵਲ ਹਸਪਤਾਲ ਭੇਜ ਦਿੱਤਾ ਹੈ। ਇਸ ਹਾਦਸੇ ਸਬੰਧੀ  ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।