ਜ਼ਿਲ੍ਹੇ ਵਿੱਚ ਸਵੀਪ ਮੁਹਿੰਮ 'ਚ ਤੇਜ਼ੀ ਲਿਆਉਣ ਲਈ ਜ਼ਿਲ੍ਹਾ ਨੋਡਲ ਅਫ਼ਸਰ ਵਲੋਂ ਅਹਿਮ ਮੀਟਿੰਗ

ਤਰਨ ਤਾਰਨ, 14 ਮਾਰਚ : ਲੋਕ ਸਭਾ ਚੋਣਾਂ ਦੇ ਮੱਦੇਨਜਰ ਵੋਟਰਾਂ ਨੂੰ  ਜਾਗਰੂਕ ਕਰਨ ਲਈ ਅਤੇ ਜ਼ਿਲ੍ਹੇ ਵਿੱਚ ਵੋਟ ਪ੍ਰਤੀਸ਼ਤ ਵੱਧ ਤੋਂ ਵੱਧ ਵਧਾਉਣ ਲਈ ਚਲਾਈ ਜਾ ਰਹੀ ਸਵੀਪ ਮੁਹਿੰਮ ਵਿੱਚ ਤੇਜ਼ੀ ਲਿਆਉਣ ਲਈ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਕਮ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼੍ਰੀ ਸੁਸ਼ੀਲ ਕੁਮਾਰ ਤੁਲੀ ਦੀ ਅਗਵਾਈ ਹੇਠ ਅਹਿਮ ਮੀਟਿੰਗ ਹੋਈ। ਜਿਸ ਵਿੱਚ ਸਵੀਪ ਕਮੇਟੀ ਦੇ ਮੈਂਬਰ ਅਤੇ ਹਲਕਾ ਵਾਇਜ਼  ਸਵੀਪ ਨੋਡਲ ਅਫ਼ਸਰ ਸ਼ਾਮਿਲ ਹੋਏ। ਇਸ ਮੌਕੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸ਼੍ਰੀ ਸੁਸ਼ੀਲ ਕੁਮਾਰ ਤੁਲੀ ਨੇ ਸਵੀਪ ਮੁਹਿੰਮ ਵਿੱਚ ਤੇਜ਼ੀ ਲਿਆਉਣ ਲਈ ਹਿਦਾਇਤ ਕਰਦਿਆਂ ਹੋਇਆ ਕਿਹਾ ਕੇ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਤੋਂ ਇਲਾਵਾ ਜ਼ਿਲ੍ਹੇ ਦੇ ਆਮ ਲੋਕਾਂ ਨੂੰ ਵੀ ਦੇਸ਼ ਦੇ ਸੰਵਿਧਾਨ ਵਲੋਂ ਮਿਲੇ ਵੋਟ ਦੇ ਹੱਕ ਨੂੰ ਵਰਤਣ ਲਈ ਪ੍ਰੇਰਿਤ ਕੀਤਾ ਜਾਵੇ। ਜਿਸ ਲਈ ਵੱਖ ਵੱਖ ਗਤੀਵਿਧੀਆ ਰਾਹੀਂ ਵੱਧ ਤੋਂ ਵੱਧ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਜਾਗਰੂਕ ਕੀਤਾ ਜਾਵੇ। ਇਸ ਤੋ ਇਲਾਵਾ ਜਿੰਨਾ ਨੌਜਵਾਨਾਂ ਦੀ ਪਹਿਲੀ ਵਾਰ ਵੋਟ ਬਣੀ ਹੈ ਉਹਨਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਰੂਰ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦੇਸ਼ ਦੀ ਸਰਕਾਰ ਚੁਣਨ ਲਈ ਆਪਣੇ ਜਮੂਹਰੀ ਹੱਕ ਵੋਟ ਦੇ ਅਧਿਕਾਰ ਦੀ ਵਰਤੋਂ ਯਕੀਨੀ ਤੌਰ ‘ਤੇ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਆਪਣੀ ਵੋਟ ਬਣਾਉਣ ਅਤੇ ਬਿਨ੍ਹਾ ਕਿਸੇ ਡਰ, ਲਾਲਚ ਅਤੇ ਭੈਅ ਤੋਂ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ ਸਬੰਧੀ ਵੀ ਪ੍ਰੇਰਿਤ ਕੀਤਾ ਜਾਵੇ। ਇਸ ਮੌਕੇ ਸੁਖਬੀਰ ਸਿੰਘ ਕੰਗ, ਪ੍ਰਿੰਸੀਪਲ ਰਵਿੰਦਰ ਕੌਰ, ਸੁਬਿੰਦਰਜੀਤ ਸਿੰਘ, ਉਂਕਾਰ ਸਿੰਘ, ਬਲਬੀਰ ਸਿੰਘ, ਨੀਤੂ ਸ਼ਰਮਾ, ਗੁਰਚਰਨ ਸਿੰਘ, ਗੁਰਮੀਤ ਸਿੰਘ ਖਾਲਸਾ, ਸਿੰਬਲਪ੍ਰੀਤ ਸਿੰਘ ਸਹੋਤਾ ਆਦਿ ਹਾਜ਼ਿਰ ਸਨ।