ਸਪੀਕਰ  ਸੰਧਵਾਂ ਵੱਲੋਂ  ਪਿੰਡ ਪੱਕਾ ਵਿਖੇ ਗਲੀਆਂ -ਨਾਲੀਆਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ 

ਕੋਟਕਪੂਰਾ 28 ਅਕਤੂਬਰ 2024 : ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀ ਨੁਹਾਰ ਬਦਲਣ ਦੇ ਲਈ ਲੱਖਾਂ ਰੁਪਏ ਦੀਆਂ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਪਿੰਡਾਂ ਨੂੰ ਸ਼ਹਿਰ ਦੇ ਬਰਾਬਰ ਦਾ ਵਿਕਾਸ ਹੋ ਸਕੇ। ਇਸ ਦੇ ਤਹਿਤ ਪੰਜਾਬ ਵਿਧਾਨ ਸਭਾ ਦੇ ਸਪੀਕਰ  ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਹਲਕਾ ਕੋਟਕਪੂਰਾ ਦੇ ਪਿੰਡ ਪੱਕਾ ਵਿਖੇ ਗਲੀਆਂ ਨਾਲੀਆਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਟੀਚਾ ਹੈ ਕਿ ਹਰ ਪਿੰਡ ਨੂੰ ਗ੍ਰਾਂਟਾਂ ਦੇ ਕੇ ਉਨ੍ਹਾਂ ਦਾ ਵਿਕਾਸ, ਸੁੰਦਰੀਕਰਨ ਕੀਤਾ ਜਾਵੇ। । ਉਨ੍ਹਾਂ ਕਿਹਾਂ ਕਿ ਪਹਿਲੀ ਵਾਰੀ ਹੋਇਆ ਹੈ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਲਗਾਏ ਜਾ ਰਹੇ ਹਨ। ਪਿੰਡ ਵਾਸੀਆਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸ.ਕੁਲਤਾਰ ਸਿੰਘ ਸੰਧਵਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸ. ਸੰਧਵਾਂ ਨੇ ਕਿਹਾ ਕਿ ਕਿ ਹਲਕੇ ਦੇ ਪਿੰਡਾਂ 'ਚ ਵਿਕਾਸ ਕਾਰਜਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਵੀ ਉਚੇਚੇ ਤੌਰ ਤੇ ਸਿਹਤ ਸਹੂਲਤਾਂ ਤੇ ਸਿੱਖਿਆ ਦੇ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਉਪਰੰਤ ਉਨ੍ਹਾਂ ਵੱਲੋਂ ਅਨਾਜ ਮੰਡੀ ਵਿੱਚ ਪਹੁੰਚ ਕੇ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਝੋਨੇ ਦੀ ਫ਼ਸਲ ਦੀ ਖ਼ਰੀਦ ਸਬੰਧੀ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦੇਵੇਗੀ ਅਤੇ  ਪਰਾਲੀ ਨਾ ਸਾੜਨ ਸੰਬੰਧੀ ਵੀ ਕਿਸਾਨਾਂ ਨੂੰ ਅਪੀਲ ਕੀਤੀ। ਇਸ ਮੌਕੇ ਸੁਖਵੰਤ ਸਿੰਘ ਪੱਕਾ ਜ਼ਿਲਾ ਯੂਥ ਪ੍ਰਧਾਨ ,ਸਰਪੰਚ ਮਲਕੀਤ ਸਿੰਘ ਬੱਬੂ ਸੇਖੋਂ ,ਗੁਰਜਿੰਦਰ ਸਿੰਘ ,ਗਿਆਨੀ ਦਲੀਪ ਸਿੰਘ ,ਲਖਵੀਰ ਸਿੰਘ ,ਪਰਗਟ ਸਿੰਘ ,ਹਰਜਿੰਦਰ ਸਿੰਘ ,ਬਲਜਿੰਦਰ ਸਿੰਘ ,ਸੁਬੇਗ ਸਿੰਘ ,ਆਦਿ ਹਾਜਰ ਸਨ।