ਵਿਧਾਇਕ ਛੀਨਾ ਵਲੋਂ ਵਲੋਂ ਵਾਰਡ ਨੰ: 27 ਚ ਆਰ ਐਮ ਸੀ ਰੋਡ ਦਾ ਉਦਘਾਟਨ

  • 41.59 ਲੱਖ  ਰੁਪਏ ਦੀ ਲਾਗਤ ਨਾਲ ਸੜ੍ਹਕਾਂ ਦਾ ਕੀਤਾ ਜਾਵੇਗਾ ਨਿਰਮਾਣ
  • ਪਿਛਲੀਆਂ ਸਰਕਾਰਾਂ ਵਲੋਂ  ਇਲਾਕੇ ਦੀ ਨਹੀਂ ਲਈ ਗਈ ਸਾਰ : ਰਾਜਿੰਦਰਪਾਲ ਕੌਰ ਛੀਨਾ

ਲੁਧਿਆਣਾ, 05 ਸਤੰਬਰ : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ ਵਾਰਡ ਨੰਬਰ 27 ਚ ਆਰ ਐਮ ਸੀ ਰੋਡ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਛੀਨਾ ਨੇ ਦੱਸਿਆ ਕਿ 41.59 ਲੱਖ ਰੁਪਏ ਦੀ ਲਾਗਤ ਨਾਲ ਦਸ਼ਮੇਸ਼ ਮਾਰਕੀਟ, ਸ਼ੇਰਪੁਰ ਡਾਕਟਰ ਬੀ ਆਰ ਅੰਬੇਦਕਰ ਜੀ ਦੇ ਬੁੱਤ ਤੋਂ ਕੋਹੀਨੂਰ ਟੇਲਰ ਤੱਕ  ਸੜਕ ਦਾ ਨਿਰਮਾਣ ਕੀਤਾ ਜਾਵੇਗਾ।  ਇਸ ਸੜਕ ਦੀ ਹਾਲਤ ਬੀਤੇ ਕਾਫ਼ੀ ਸਮੇਂ ਤੋਂ ਤਰਸਯੋਗ ਬਣੀ ਹੋਈ ਸੀ ਅਤੇ ਰਾਹਗੀਰਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਇਲਾਕੇ ਦੀ ਸਾਰ ਨਹੀਂ ਲਈ ਗਈ ਪਰ ਹੁਣ ਸੜਕ ਦੇ ਨਿਰਮਾਣ ਤੋਂ ਬਾਅਦ ਆਵਾਜਾਈ  ਸੁਚਾਰੂ ਢੰਗ ਨਾਲ ਚੱਲੇਗੀ। ਇਸ ਮੌਕੇ ਵਿਧਾਇਕ ਪਤੀ ਹਰਪ੍ਰੀਤ ਸਿੰਘ, ਕੁਲਵੰਤ ਸਿੰਘ, ਅਮਨਜੋਤ ਕੌਰ, ਖੁਸ਼ ਗਿੱਲ, ਫਿਰੋਜ਼ ਖਾਨ, ਅੰਸਾਰੀ, ਦਵਿੰਦਰ ਬੈਕ, ਡਾਕਟਰ ਸੰਜੇ ਅਤੇ ਅਜੇ ਮਿੱਤਲ ਦੇ ਆਮ ਆਦਮੀ ਪਾਰਟੀ ਦੀ ਸਮੁੱਚੀ ਟੀਮ ਮੌਜੂਦ ਸੀ। ਹਲਕਾ ਲੁਧਿਆਣਾ ਦੱਖਣੀ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਦੇ ਲਈ ਵਚਨਬੱਧਤਾ ਦੋਹਰਾਉਂਦੇ ਹੋਏ ਵਿਧਾਇਕ ਛੀਨਾ ਅਤੇ ਉਨ੍ਹਾ ਦੀ ਟੀਮ ਨੇ ਕਿਹਾ ਕਿ ਨਵੀਂ ਸੜਕ ਦਾ ਨਿਰਮਾਣ ਜੰਗੀ ਪੱਧਰ ਤੇ ਚਲਾਇਆ ਗਿਆ। ਉਨ੍ਹਾ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਹਲਕੇ ਚ ਕੋਈ ਸੜਕ ਮੁਰੰਮਤ ਤੋਂ ਵਾਂਝੀ ਨਾ ਰਹੇ। ਉਨ੍ਹਾ ਕਿਹਾ ਕਿ ਪਿੰਡਾਂ ਦੇ ਨਾਲ ਸ਼ਹਿਰਾਂ ਦੇ ਵਿੱਚ ਵੀ ਸੜਕ ਕੁਨੇਕਟੀਵਿਟੀ ਨੂੰ ਚੰਗਾ ਬਣਾਉਣ ਦੇ ਲਈ ਲਗਾਤਾਰ ਸਾਡੀ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ।