ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸੁਤੰਤਰਤਾ ਦਿਵਸ ਦੌਰਾਨ ਪੇਸ਼ ਕੀਤੇ ਜਾਣ ਵਾਲੇ ਸਭਿਆਚਾਰ ਪ੍ਰੋਗਰਾਮ ਦੀ ਰਿਹਰਸਲ ਦਾ ਨਿਰੀਖਣ

  • ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਵੱਖ—ਵੱਖ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਫਾਜ਼ਿਲਕਾ, 10 ਅਗਸਤ : 15 ਅਗਸਤ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਦੌਰਾਨ ਪੇਸ਼ ਕੀਤੇ ਜਾਣ ਵਾਲੇ ਸਭਿਆਚਾਰ ਪ੍ਰੋਗਰਾਮ ਦੀ ਰਿਹਰਸਲ ਦਾ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਅਵਨੀਤ ਕੌਰ ਵੱਲੋਂ ਨਿਰੀਖਣ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਇੰਚਾਰਜਾਂ ਨੂੰ ਕਿਹਾ ਕਿ ਸਭਿਆਚਾਰਕ ਪ੍ਰੋਗਰਾਮ ਦੀਆਂ ਆਈਟਮਾਂ ਪੂਰੇ ਜ਼ੋਸ਼ ਨਾਲ ਭਰਪੂਰ ਹੋਣੀਆਂ ਚਾਹੀਦੀਆਂ ਹਨ ਅਤੇ ਆਈਟਮਾਂ ਦੇਸ਼—ਭਗਤੀ ਨੂੰ ਦਰਸ਼ਾਉਂਦੀਆਂ ਹੋਣ।ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਪੱਧਰੀ ਸੁਤੰਤਰਤਾ ਪ੍ਰੋਗਰਾਮ ਵਾਲੇ ਦਿਨ ਬਚਿਆਂ ਵਿਚਕਾਰ ਆਪਸੀ ਤਾਲਮੇਲ ਹੋਰ ਬਾਖੂਬੀ ਨਜਰ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਚਿਆਂ ਨੂੰ ਸਭਿਆਚਾਰਕ ਪ੍ਰੋਗਰਾਮ ਦੀ ਹੋਰ ਤਿਆਰੀ ਕਰਵਾਈ ਜਾਵੇ ਤਾਂ ਜ਼ੋ ਉਹ 15 ਅਗਸਤ ਦੇ ਸੁਤੰਤਰਤਾ ਦਿਵਸ ਮੌਕੇ ਆਪਣੀਆਂ ਆਈਟਮਾਂ ਨੂੰ ਹੋਰ ਬਾਖੂਬੀ ਢੰਗ ਨਾਲ ਪੇਸ਼ ਕਰ ਸਕਣ। ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ ਨੇ  ਵੱਖ—ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਦਾ ਸਮਾਗਮ ਪੂਰੇ ਜ਼ੋਰਾ—ਸ਼ੋਰਾਂ ਨਾਲ ਮਨਾਇਆ ਜਾਣਾ ਹੈ, ਇਸ ਲਈ ਪ੍ਰਬੰਧਾਂ ਵਿਚ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਕਿਹਾ ਕਿ ਸਮਾਗਮ ਵਾਲੇ ਦਿਨ ਸ਼ਹਿਰ ਦੀ ਸਾਫ—ਸਫਾਈ ਦੇ ਨਾਲ—ਨਾਲ ਸਟੇਡੀਅਮ ਦੀ ਸਾਫ—ਸਫਾਈ, ਪੀਣ ਵਾਲੇ ਪਾਣੀ, ਟਰੈਫਿਕ ਵਿਵਸਥਾ ਸੁਚਾਰੂ ਢੰਗ ਨਾਲ ਚਲਾਉਣ ਲਈ, ਬਿਜਲੀ ਦੀ ਨਿਰਵਿਘਨ ਸਪਲਾਈ, ਸਿਹਤ ਵਿਭਾਗ ਦੀਆਂ ਟੀਮਾਂ, ਆਰਜੀ ਪਖਾਣੇ ਸਟੇਡੀਅਮ ਵਿਚ ਤਾਇਨਾਤ ਕਰਨ ਦੇ ਨਾਲ ਹੋਰ ਡਿਉਟੀਆਂ ਜ਼ੋ ਵੀ ਸੌਪੀਆਂ ਗਈਆਂ ਹਨ, ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦੇ ਆਦੇਸ਼ ਦਿੱਤੇ। ਇਸ ਮੌਕੇ ਸਹਾਇਕ ਕਮਿਸ਼ਨਰ ਸ. ਸਾਰੰਗਪ੍ਰੀਤ ਸਿੰਘ, ਜ਼ਿਲ੍ਹਾ ਸਿਖਿਆ ਅਫਸਰ ਡਾ. ਸੁਖਵੀਰ ਸਿੰਘ ਬੱਲ, ਜ਼ਿਲ੍ਹਾ ਭਾਸ਼ਾ ਅਫਸਰ ਭੁਪਿੰਦਰ ਉਤਰੇਜਾ, ਸਿਖਿਆ ਵਿਭਾਗ ਤੋਂ ਗੁਰਛਿੱਦਰ ਪਾਲ ਸਿੰਘ, ਸਤਿੰਦਰ ਬਤਰਾ, ਰਜਿੰਦਰ ਵਿਖੋਣਾ ਆਦਿ ਹੋਰ ਅਧਿਕਾਰੀ ਮੌਜ਼ੂਦ ਸਨ।